18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਵ ਨਿਯੁਕਤ ਅਕਾਲੀ ਆਗੂਆਂ ਦਾ ਸਨਮਾਨ

ਜਗਰਾਉਂ, 17 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਪਾਤਿਸ਼ਾਹੀ ਛੇਵੀਂ ਗੁਰਦੁਆਰਾ ਸਾਹਿਬ ਗੁਰੂਸਰ ਕਾਉਂਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ. ਆਰ.

Ad Position 21
No active advertisement
ਅਜੀਤ ਡੈਸਕ 18-08-2026
ਜਗਰਾਉਂ, 17 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਪਾਤਿਸ਼ਾਹੀ ਛੇਵੀਂ ਗੁਰਦੁਆਰਾ ਸਾਹਿਬ ਗੁਰੂਸਰ ਕਾਉਂਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਸਾਬਕਾ ਵਿਧਾਇਕ ਜਗਰਾਉਂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਗਰਾਉਂ ਸ਼ਹਿਰ ਨਾਲ ਸਬੰਧਤ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਸ. ਕਮਲਜੀਤ ਸਿੰਘ ਮੱਲ੍ਹਾ ਨੂੰ ਪੰਜਾਬ ਦਾ ਜਥੇਬੰਦਕ ਸਕੱਤਰ ਅਤੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਕੌਂਸਲਰ ਸ. ਦਵਿੰਦਰਜੀਤ ਸਿੰਘ ਸਿੱਧੂ ਤੇ ਸ. ਦੀਪਇੰਦਰ ਸਿੰਘ ਭੰਡਾਰੀ ਨੂੰ ਪੀ.ਏ.ਸੀ. ਕਮੇਟੀ ਦਾ ਮੈਂਬਰ ਅਤੇ ਸ. ਜਤਿੰਦਰ ਸਿੰਘ ਜੱਟ ਗਰੇਵਾਲ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਜਨਰਲ ਸਕੱਤਰ ਬਣਾਏ ਜਾਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀਆਂ ਪਾਰਟੀ ਲਈ ਲੰਬੇ ਸਮੇਂ ਤੋਂ ਕੀਤੀ ਮਿਹਨਤ ਅਤੇ ਸੇਵਾ ਦਾ ਸਨਮਾਨ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਆਗੂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਨਵ ਨਿਯੁਕਤ ਅਹੁਦੇਦਾਰਾਂ ਨੇ ਇਸ ਮੌਕੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਐੱਸ.ਆਰ. ਕਲੇਰ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਐੱਸ.ਆਰ. ਕਲੇਰ ਨੇ ਕਿਹਾ ਕਿ ਇਹ ਸਨਮਾਨ ਸਾਡੇ ਸਾਥੀਆਂ ਦੀ ਲੰਬੇ ਸਮੇਂ ਤੋਂ ਕੀਤੀ ਮਿਹਨਤ, ਸਮਰਪਣ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਨਵੀਆਂ ਜ਼ਿੰਮੇਵਾਰੀਆਂ ਨਾਲ ਜਗਰਾਉਂ ਹਲਕੇ ਵਿੱਚ ਪਾਰਟੀ ਦੀ ਜਥੇਬੰਦਕ ਤਾਕਤ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸੀਨੀਅਰ ਅਕਾਲੀ ਆਗੂ ਹਰੀ ਸਿੰਘ ਕਾਉਂਕੇ , ਮੈਨੇਜਰ ਗੁਰਪ੍ਰੀਤ ਸਿੰਘ ਕਾਉਂਕੇ, ਯੂਥ ਆਗੂ ਗਗਨਦੀਪ ਸਿੰਘ ਸਰਨਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਆਜ਼ਾਦੀ ਦਿਹਾੜੇ ’ਤੇ ਪੁਸਤਕਾਂ ਅਤੇ ਬੂਟਿਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਤੀਜ ਤਿਉਹਾਰ ਮਨਾਇਆ
Ad Position 24