ਭਾਕਿਯੂ ਉਗਰਾਹਾਂ ਬਲਾਕ ਸਿੱਧਵਾਂ ਬੇਟ ਦੀ ਮੀਟਿੰਗ ਹੋਈ
ਜਗਰਾਉਂ, 17 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸਿੱਧਵਾਂ ਬੇਟ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਭੱਟੀਆਂ ਦੀ ਅਗਵਾਈ ਹੇਠ ਪਿੰਡ ਬੁਜਰਗ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ। ਇਸ ਮੌਕੇ ਬਲਾਕ ਦੀਆਂ ਇਕਾਈਆ ਦੇ ਅਹੁਦੇਦਾਰ ਤੇ ਵਰਕਰ ਸ਼ਾਮਿਲ ਹੋਏ।
ਜਗਰਾਉਂ, 17 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸਿੱਧਵਾਂ ਬੇਟ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਭੱਟੀਆਂ ਦੀ ਅਗਵਾਈ ਹੇਠ ਪਿੰਡ ਬੁਜਰਗ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ। ਇਸ ਮੌਕੇ ਬਲਾਕ ਦੀਆਂ ਇਕਾਈਆ ਦੇ ਅਹੁਦੇਦਾਰ ਤੇ ਵਰਕਰ ਸ਼ਾਮਿਲ ਹੋਏ। ਮੀਟਿੰਗ ਵਿੱਚ ਜ਼ਿਲ੍ਹਾ ਆਗੂ ਬਲਵੰਤ ਸਿੰਘ ਘੁਡਾਣੀ ਅਤੇ ਮਨੋਹਰ ਸਿੰਘ ਕੁਲਾਹੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਭਾਰਤ ਅਮਰੀਕਾ ਵਪਾਰ ਵਾਰਤਾ ’ਤੇ ਚਰਚਾ ਕਰਦਿਆਂ ਇਸ ਦੇ ਕਿਸਾਨਾਂ ਮਜ਼ਦੂਰਾਂ, ਛੋਟੇ ਸਨਅਤਕਾਰਾਂ, ਵਪਾਰੀਆਂ, ਸਨਅਤੀ ਮਜ਼ਦੂਰਾਂ, ਪ੍ਰਚੂਨ ਕਾਰੋਬਾਰੀਆਂ ’ਤੇ ਪੈਣ ਵਾਲੇ ਦੁਰ ਪ੍ਰਭਾਵਾਂ ਦੀ ਚਰਚਾ ਕੀਤੀ ਗਈ ਅਤੇ ਇਸ ਦੇ ਲਾਗੂ ਹੋਣ ਨਾਲ ਪੈਣ ਵਾਲੇ ਮਾੜੇ ਸਿੱਟਿਆਂ ਨੂੰ ਘਰ-ਘਰ ਤੱਕ ਪ੍ਰਚਾਰ ਮੁਹਿੰਮ ਲਿਜਾਣ ਦਾ ਫ਼ੈਸਲਾ ਕੀਤਾ ਗਿਆ।ਮੀਟਿੰਗ ’ਚ ਪਿੰਡ-ਪਿੰਡ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਦੀ ਚਰਚਾ ਕੀਤੀ। ਭਾਰਤ-ਅਮਰੀਕਾ ਵਪਾਰ ਵਾਰਤਾ ਰੱਦ ਕਰਵਾਉਣ ਲਈ ਕਾਰਪੋਰੇਟ ਅਦਾਰਿਆਂ ਅੱਗੇ 20 ਅਗਸਤ ਨੂੰ ਯੂਨੀਅਨ ਵੱਲੋਂ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ’ਚ ਜ਼ੋਰਦਾਰ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਅੱਜ ਦੀ ਮੀਟਿੰਗ ਵਿੱਚ ਬਲਾਕ ਸਕੱਤਰ ਅਮਰੀਕ ਸਿੰਘ ਭੂੰਦੜੀ, ਸੀਨੀਅਰ ਮੀਤ ਤੀਰਥ ਸਿੰਘ ਤਲਵੰਡੀ, ਰਾਮਸ਼ਰਨ ਸਿੰਘ ਰਸੂਲਪੁਰ, ਦੇਵਿੰਦਰ ਸਿੰਘ, ਇਕਬਾਲ ਸਿੰਘ ਮਲਸੀਹਾਂ, ਮਨਜੀਤ ਸਿੰਘ ਈਸੇਵਾਲ, ਸਤਪਾਲ ਸਿੰਘ ਪੱਤੀ ਮੁਲਤਾਨੀ, ਸੋਹਣ ਸਿੰਘ ਬਾਘੀਆਂ, ਪ੍ਰੇਮ ਸਿੰਘ ਬੁਜਰਗ, ਲਵਲੀ ਮਾਜਰੀ ਨੇ ਵੀ ਵਿਚਾਰ ਚਰਚਾ ਵਿੱਚ ਹਿੱਸਾ ਲਿਆ।