18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਿੱਧਵਾਂ ਕਾਲਜ ਦੀਆਂ ਵਿਦਿਆਰਥਣਾਂ ਨੂੰ ਸਿੱਖ ਹਿਊਮਨ ਡਿਵੈਲਪਮੈਂਟ ਫ਼ਾਊਂਡੇਸ਼ਨ ਨੇ ਵਜੀਫ਼ੇ ਵੰਡੇ

ਚੌਂਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿੱਚ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਕਾਲਜ ਦੀਆਂ ਹੋਣਹਾਰ ਅਤੇ ਜ਼ਰੂਰਤਮੰਦ ਵਿਦਿਆਰਥਣਾਂ ਨੂੰ ਵਜੀਫ਼ੇ ਪ੍ਰਦਾਨ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 18-08-2026
ਚੌਂਕੀਮਾਨ, 17 ਅਗਸਤ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿੱਚ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਕਾਲਜ ਦੀਆਂ ਹੋਣਹਾਰ ਅਤੇ ਜ਼ਰੂਰਤਮੰਦ ਵਿਦਿਆਰਥਣਾਂ ਨੂੰ ਵਜੀਫ਼ੇ ਪ੍ਰਦਾਨ ਕੀਤੇ ਗਏ। ਵਜੀਫ਼ੇ ਵੰਡਣ ਦੀ ਰਸਮ ਸਿੱਖ ਹਿਊਮਨ ਡਿਵੈਲਪਮੈਂਟ ਫ਼ਾਊਂਡੇਸ਼ਨ ਯੂ.ਐੱਸ.ਏ ਦੇ ਨੁਮਾਇੰਦੇ ਡਾ: ਜਗਦੀਪ ਸਿੰਘ, ਡਾ: ਭੁਪਿੰਦਰ ਸਿੰਘ ਅਤੇ ਡਾ. ਜਗਤਾਰ ਸਿੰਘ ਵੱਲੋਂ ਅਦਾ ਕੀਤੀ ਗਈ ।ਇਸ ਫ਼ਾਊਂਡੇਸ਼ਨ ਵੱਲੋ ਸ਼ੈਸਨ 2025-26 ਦੌਰਾਨ ਕਿੱਤਾ ਮੁੱਖੀ ਕੋਰਸਾਂ ਵਿੱਚ ਦਾਖ਼ਲ 07 ਵਿਦਿਆਰਥਣਾਂ ਨੂੰ ਉੱਚ ਸਿੱਖਿਆ ਲਈ 2,61,000 ਰੁਪਏ ਦੀ ਰਾਸ਼ੀ ਦੇ ਚੈੱਕ ਅਤੇ ਸਰਟੀਫਿਕੇਟ ਤਕਸੀਮ ਕੀਤੇ ਗਏ। ਸਿੱਖ ਹਿਊਮਨ ਫ਼ਾਊਂਡੇਸ਼ਨ ਦੇ ਮੈਬਰਾਂ ਨੇ ਵਿਦਿਆਰਥਣਾਂ ਦੇ ਮੁਖਾਤਿਬ ਹੁੰਦਿਆਂ ਜ਼ਾਹਿਰ ਕੀਤਾ ਕਿ ਸਿੱਖਿਆ ਦੇ ਖੇਤਰ ਵਿੱਚ ਲੋੜਵੰਦ ਅਤੇ ਹੋਣਹਾਰ ਵਿਦਿਆਰਥਣਾਂ ਦੀ ਮਦਦ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਅਣਥੱਕ ਮਿਹਨਤ ਕਰਨ ਅਤੇ ਸਮਾਜ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਸਿੱਖ ਹਿਊਮਨ ਡਿਵੈਲਪਮੈਂਟ ਫ਼ਾਊਂਡੇਸ਼ਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥਣਾਂ ਨੂੰ ਅਗਾਂਹ ਵਧਣ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਭਵਿੱਖ ਵਿੱਚ ਵੀ ਫ਼ਾਊਂਡੇਸ਼ਨ ਵੱਲੋਂ ਅਜਿਹੇ ਸਹਿਯੋਗ ਦੀ ਆਸ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਡਕੌਂਦਾ (ਹਸਨਪੁਰ) ਦੇ ਸੂਬਾ ਪ੍ਰਧਾਨ ਜਗਰੂਪ ਸਿੰਘ ਵੱਲੋਂ ਦੁਸਾਂਝ ਨੂੰ ਜਥੇਬੰਦੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬੀ.ਕਿ.ਯੂ ਖੋਸਾ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਵਲੋਂ ਖਹਿਰਾ ਬੇਟ, ਜੱਸੀਆਂ ਅੰਦਰ ਜਥੇਬੰਦੀ ਇਕਾਈ ਦਾ ਗਠਨ
Ad Position 24