19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਭਾਰਤ-ਅਮਰੀਕਾ ਦੇ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ’ਚ ਰੋਸ-ਬੀ.ਕੇ.ਯੂ. ਏਕਤਾ (ਉਗਰਾਹਾਂ) ਵਲੋਂ ਤਿਆਰੀਆਂ ਸੰਬੰਧੀ ਅਹਿਮ ਵਿਚਾਰਾ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ) ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਰਾਏਕੋਟ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਵਿਖੇ ਮਨਜੀਤ ਸਿੰਘ ਬੁਢੇਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਢਾਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਵਿਧਾਇਕ ਠੇਕੇਦਾਰ ਹਾਕਮ ਸਿੰਘ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 19-08-2026
ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ) ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਰਾਏਕੋਟ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਵਿਖੇ ਮਨਜੀਤ ਸਿੰਘ ਬੁਢੇਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਢਾਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਪਹਿਲਾਂ ਵੀ ਕੇਂਦਰ ਸਰਕਾਰ ਨੇ ਕਈ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ ਕੀਤੇ ਹਨ, ਜਿਨ੍ਹਾਂ ਦਾ ਦੇਸ਼ ਦੇ ਆਮ ਲੋਕਾਂ ਨੂੰ ਭਾਰੀ ਨੁਕਸਾਨ ਉਠਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਰਕਾਰ ਅਮਰੀਕਾ ਨਾਲ ਇਹ ਸਮਝੌਤਾ ਕਰਦੀ ਹੈ ਤਾਂ ਇਸ ਨਾਲ ਭਾਰਤ ਦੀ ਆਰਥਿਕਤਾ ਨੂੰ ਬਹੁਤ ਵੱਡਾ ਧੱਕਾ ਲੱਗੇਗਾ। ਜਿਸ ਦੇ ਸਿੱਟੇ ਵਜੋਂ ਦੇਸ਼ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਵਿਚ ਬੇਤਹਾਸ਼ਾ ਵਾਧਾ ਹੋਵੇਗਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਇਸ ਸਮਝੌਤੇ ਨਾਲ ਕਿਸਾਨੀ, ਡੇਅਰੀ ਧੰਦਾ, ਸਥਾਨਕ ਉਦਯੋਗ ਅਤੇ ਕਰਿਆਨਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਅਮਰੀਕਾ ਤੋਂ ਆਉਣ ਵਾਲੀਆਂ ਵਸਤਾਂ ਨੂੰ ਬਿਨ੍ਹਾਂ ਟੈਕਸ ਦੇ ਭਾਰਤ ਵਿਚ ਦਾਖ਼ਲ ਨਹੀਂ ਹੋਣ ਦੇਣਾ ਚਾਹੀਦਾ। ਇਸ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 20 ਅਗਸਤ ਨੂੰ ਪੰਜਾਬ ਦੀਆਂ ਤਿੰਨ ਪ੍ਰਮੁੱਖ ਥਾਵਾਂ ਬਠਿੰਡਾ, ਚੰਨੋ (ਸੰਗਰੂਰ) ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਰਾਏਕੋਟ ਬਲਾਕ ਦੇ ਕਿਸਾਨ ਪੈਪਸੀਕੋ ਚੰਨੋ ਫੈਕਟਰੀ ਅੱਗੇ ਦਿੱਤੇ ਜਾਣ ਵਾਲੇ ਧਰਨੇ ਵਿਚ ਵੱਡੀ ਗਿਣਤੀ ’ਚ ਸ਼ਾਮਿਲ ਹੋਣਗੇ। ਮੀਟਿੰਗ ਦੌਰਾਨ ਪਿੰਡਾਂ ਵਿਚ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ, ਜੋ ਕਿ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਕਿਸਾਨ ਆਗੂਆਂ ਨੇ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 20 ਅਗਸਤ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਚੰਨੋ ਵਿਖੇ ਪਹੁੰਚ ਕੇ ਰੋਸ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ।ਇਸ ਮੌਕੇ ਮਨਜੀਤ ਸਿੰਘ ਰਾਏਕੋਟ, ਹਰਦੀਪ ਸਿੰਘ, ਹਰਪਾਲ ਸਿੰਘ ਲੱਖਾ ਸਿੰਘ ਵਾਲਾ, ਮਾਨ ਸਿੰਘ ਕੈਲਾ ਸਹਿਬਾਜ਼ਪੁਰਾ, ਲਖਵੀਰ ਸਿੰਘ ਦੱਧਾਹੂਰ, ਕੁਲਦੀਪ ਸਿੰਘ ਉੱਪਲ ਸਹਿਬਾਜ਼ਪੁਰਾ, ਜਗਰਾਜ ਸਿੰਘ, ਹਰਪਾਲ ਸਿੰਘ, ਗੁਰਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਦੀ ਵੰਡ ਮੌਕੇ ਦੀ ਭਿਆਨਕਤਾ ਸੰਬੰਧੀ ਸਰਕਾਰੀ ਕਾਲਜ ਵਿਖ਼ੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਬਾਬਾ ਰਾਮ ਸਿੰਘ ਤੇ ਬਾਬਾ ਮੀਤਾ ਸਿੰਘ ਸੀਸ ਮਹਿਲ ਵਾਲਿਆਂ ਦਾ 25ਵੀਂ ਬਰਸੀ ਸਮਾਗਮ ਸਮਾਪਤ
Ad Position 24