19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਫਰੀਡਮ ਫਾਈਟਰ ਡਿਪੈਂਡੈਂਟ ਐਸੋਸੀਏਸ਼ਨ ਦੇ ਪ੍ਰਧਾਨ ਚੇਤਨਦੀਪ ਸਿੰਘ ਦਾ ਵਿੱਤ ਮੰਤਰੀ ਵਲੋਂ ਵਿਸ਼ੇਸ਼ ਸਨਮਾਨ

ਹਲਵਾਰਾ, 18 ਅਗਸਤ (ਮਨਦੀਪ ਸਿੰਘ ਉੱਭੀ) ਫਰੀਡਮ ਫਾਈਟਰ ਡਿਪੈਂਡੈਂਟ ਐਸੋਸੀਏਸ਼ਨ ਦੇ ਪ੍ਰਧਾਨ ਚੇਤਨਦੀਪ ਸਿੰਘ ਨੂੰ ਲੁਧਿਆਣਾ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 19-08-2026
ਹਲਵਾਰਾ, 18 ਅਗਸਤ (ਮਨਦੀਪ ਸਿੰਘ ਉੱਭੀ) ਫਰੀਡਮ ਫਾਈਟਰ ਡਿਪੈਂਡੈਂਟ ਐਸੋਸੀਏਸ਼ਨ ਦੇ ਪ੍ਰਧਾਨ ਚੇਤਨਦੀਪ ਸਿੰਘ ਨੂੰ ਲੁਧਿਆਣਾ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਸਮਾਗਮ ਵਿਚ ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ, ਲੁਧਿਆਣਾ ਜ਼ਿਲ੍ਹੇ ਦੇ ਸਮੂਹ ਵਿਧਾਇਕ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਇਸ ਮੌਕੇ ਫਰੀਡਮ ਫਾਈਟਰ ਡਿਪੈਂਡੈਂਟ ਐਸੋਸੀਏਸ਼ਨ ਦੇ ਪ੍ਰਧਾਨ ਚੇਤਨਦੀਪ ਸਿੰਘ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਫਰੀਡਮ ਫਾਈਟਰ ਪਰਿਵਾਰਾਂ ਨਾਲ ਸਬੰਧਿਤ ਮਸਲਿਆਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਨਮਾਨ ਮਿਲਣ ’ਤੇ ਚੇਤਨਦੀਪ ਸਿੰਘ ਨੇ ਵਿੱਤ ਮੰਤਰੀ, ਮੇਅਰ, ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਸਮੇਤ ਸਮਾਗਮ ਵਿਚ ਸ਼ਾਮਿਲ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਫਰੀਡਮ ਫਾਈਟਰ ਪਰਿਵਾਰਾਂ ਦੀ ਭਲਾਈ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰੇਗਾ। ਇਸ ਮੌਕੇ ਮੌਜੂਦ ਪਤਵੰਤਿਆਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਮਾਗਮ ਦੌਰਾਨ ਚੇਤਨਦੀਪ ਸਿੰਘ ਨੂੰ ਮਿਲੇ ਸਨਮਾਨ ’ਤੇ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਹਾਜ਼ਰ ਸ਼ਖ਼ਸੀਅਤਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਮਾਡਲ ਸਕੂਲ ਵਿਖੇ ਤੀਆਂ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦੇਸ਼ ਦੀ ਵੰਡ ਮੌਕੇ ਦੀ ਭਿਆਨਕਤਾ ਸੰਬੰਧੀ ਸਰਕਾਰੀ ਕਾਲਜ ਵਿਖ਼ੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ
Ad Position 24