19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਰਾਭਾ ’ਚ ਤੀਆਂ ਤੀਜ ਦਾ ਤਿਉਹਾਰ ਮਨਾਇਆ ਤੀਆਂ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ-ਸਰਪੰਚ ਕਮਲਜੀਤ ਕੌਰ

ਪੱਖੋਵਾਲ-ਸਰਾਭਾ, 18 ਅਗਸਤ (ਖੁਸ਼ਵਿੰਦਰ ਸਿੰਘ ਸਰਾਭਾ)-ਸਥਾਨਕ ਪਿੰਡ ਸਰਾਭਾ ’ਚ ਪਿੰਡ ਦੀਆਂ ਔਰਤਾਂ ਵਲੋਂ ਪੰਜਾਬੀ ਸੱਭਿਆਚਾਰ ਦੀ ਨਿਵੇਕਲੀ ਪਹਿਚਾਣ ਕਰਵਾਉਦਾਂ ਤੀਆਂ ਤੀਜ ਦੇ ਤਿਉਹਾਰ ਨੂੰ ਸਮਰਪਿਤ ਗਿੱਧੇ ਭੰਗੜੇ ਦਾ ਸਮਾਗਮ ਪੂਰੇ ਜੋਸ਼ੋ ਖਰੋਸ਼ ਨਾਲ ਕਰਵਾਇਆ ਗਿਆ। ਇਸ ਮੌਕੇ ਸਰਪੰਚ ਕਮਲਜੀਤ ਕੌਰ ਸਰਾਭਾ ਨੇ ਕਿਹਾ ਕਿ ਤੀਆਂ ਸਾਡੇ ਅਮੀਰ ਤੇ ਗੌਰਵਮਈ ਸੱੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ ਜੋੋ ਕਿ ਸਾਡੇ ਅਣਮੁੱਲੇ ਵਿਰਸੇ ਨੂੰ ਜਿਊਂਦਾ ਰੱਖਣ ਤੇ ਦੇਸ਼ ਦੁਨੀਆਂ ’ਚ ਵਿਸ਼ੇਸ਼ ਪਹਿਚਾਣ ਦਿਵਾਉਣ ’ਚ ਅਹਿਮ ਰੋਲ ਅਦਾ ਕਰਦੀਆਂ ਹਨ ਇਸ ਲਈ ਸਾਨੂੰ ਅਜਿਹੇ ਰਵਾਇਤੀ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਨੂੰ ਵਿਰਸੇ ’ਚ ਮਿਲੀ ਇਸ ਅਣਮੁਲੀ ਸੌਗਾਤ ਨੂੰ ਸਹੀ ਤਰੀਕੇ ਨਾਲ ਸੰਭਾਲਿਆ ਜਾ ਸਕੇ।

Ad Position 21
No active advertisement
ਅਜੀਤ ਡੈਸਕ 19-08-2026
ਪੱਖੋਵਾਲ-ਸਰਾਭਾ, 18 ਅਗਸਤ (ਖੁਸ਼ਵਿੰਦਰ ਸਿੰਘ ਸਰਾਭਾ)-ਸਥਾਨਕ ਪਿੰਡ ਸਰਾਭਾ ’ਚ ਪਿੰਡ ਦੀਆਂ ਔਰਤਾਂ ਵਲੋਂ ਪੰਜਾਬੀ ਸੱਭਿਆਚਾਰ ਦੀ ਨਿਵੇਕਲੀ ਪਹਿਚਾਣ ਕਰਵਾਉਦਾਂ ਤੀਆਂ ਤੀਜ ਦੇ ਤਿਉਹਾਰ ਨੂੰ ਸਮਰਪਿਤ ਗਿੱਧੇ ਭੰਗੜੇ ਦਾ ਸਮਾਗਮ ਪੂਰੇ ਜੋਸ਼ੋ ਖਰੋਸ਼ ਨਾਲ ਕਰਵਾਇਆ ਗਿਆ। ਇਸ ਮੌਕੇ ਸਰਪੰਚ ਕਮਲਜੀਤ ਕੌਰ ਸਰਾਭਾ ਨੇ ਕਿਹਾ ਕਿ ਤੀਆਂ ਸਾਡੇ ਅਮੀਰ ਤੇ ਗੌਰਵਮਈ ਸੱੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ ਜੋੋ ਕਿ ਸਾਡੇ ਅਣਮੁੱਲੇ ਵਿਰਸੇ ਨੂੰ ਜਿਊਂਦਾ ਰੱਖਣ ਤੇ ਦੇਸ਼ ਦੁਨੀਆਂ ’ਚ ਵਿਸ਼ੇਸ਼ ਪਹਿਚਾਣ ਦਿਵਾਉਣ ’ਚ ਅਹਿਮ ਰੋਲ ਅਦਾ ਕਰਦੀਆਂ ਹਨ ਇਸ ਲਈ ਸਾਨੂੰ ਅਜਿਹੇ ਰਵਾਇਤੀ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਨੂੰ ਵਿਰਸੇ ’ਚ ਮਿਲੀ ਇਸ ਅਣਮੁਲੀ ਸੌਗਾਤ ਨੂੰ ਸਹੀ ਤਰੀਕੇ ਨਾਲ ਸੰਭਾਲਿਆ ਜਾ ਸਕੇ। ਇਸ ਮੌਕੇ ਲੜਕੀਆਂ ਤੇ ਪਿੰਡ ਦੀਆਂ ਔਰਤਾਂ ਨੇ ਪੰਜਾਬੀ ਪਹਿਰਾਵੇ ਵਿੱਚ ਸਜ ਕੇ ਗਿੱਧਾ, ਲੋਕ ਬੋਲੀਆਂ ਤੇ ਗੀਤ ਗਾ ਕੇ ਪੀਘਾਂ ਝੂਟਦਿਆਂ ਪੰਜਾਬੀ ਸੱਭਿਆਚਰ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਤੇ ਖੀਰ-ਪੂੜੇ, ਮਿਠਾਈਆ ਵੰਡ ਕੇ ਆਪਣੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਜਸਵੀਰ ਕੌਰ ਪੰਚ, ਸੁਖਵਿੰਦਰ ਕੌਰ, ਕੁਲਵੰਤ ਕੌਰ, ਰਵਿੰਦਰ ਕੌਰ, ਮਹਿੰਦਰ ਕੌਰ, ਕਮਲਜੀਤ ਕੌਰ, ਜਸਵਿੰਦਰ ਕੌਰ, ਮਨਦੀਪ ਕੌਰ, ਸਿਮਰਨ ਕੌਰ, ਪਰਮਜੀਤ ਕੌਰ, ਕੁਲਜੀਤ ਕੌਰ, ਚਰਨਜੀਤ ਕੌਰ, ਗਗਨਦੀਪ ਕੌਰ, ਇੰਦਰਜੀਤ ਕੌਰ ਆਦਿ ਸਮੇਤ ਵੱਡੀ ਗਿਣਤੀ ’ਚ ਲੜਕੀਆਂ, ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਾਇਦਾਦ ਕਰ ਦੇ ਨੋਟਿਸਾਂ ਨੇ ਮਚਾਇਆ ਹੜਕੰਪ ਅਗਲੀ ਖ਼ਬਰ ਭੈਣੀ ਬੜਿੰਗਾਂ ਵਿਖੇ ਮਨਾਇਆ ਤੀਆਂ ਦਾ ਤਿਉਹਾਰ
Ad Position 24