20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਲੋਕ ਪੱਖੀ ਫ਼ੈਸਲਿਆਂ ਨਾਲ ਲੋਕਾਂ ਦਾ ਭਰੋਸਾ ਪਾਰਟੀ ’ਤੇ ਹੋਇਆ ਹੋਰ ਮਜ਼ਬੂਤ-ਬਲਾਕ ਪ੍ਰਧਾਨ

ਕੁਹਾੜਾ, 19 ਅਗਸਤ (ਸੰਦੀਪ ਸਿੰਘ ਕੁਹਾੜਾ)-ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਸੂਬੇ ਵਿਚ ਸੱਤਾ ਸੰਭਾਲੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਹਿਤੈਸ਼ੀ ਅਤੇ ਲੋਕ ਪੱਖੀ ਨੀਤੀਆਂ ਤੋਂ ਲੋਕ ਬਹੁਤ ਖ਼ੁਸ਼ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਯੂਥ ਵਿੰਗ ਬਲਾਕ ਪ੍ਰਧਾਨ ਅਤੇ ਟਰੇਡ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਸ਼ੇਰੀਆਂ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਕੁਹਾੜਾ, 19 ਅਗਸਤ (ਸੰਦੀਪ ਸਿੰਘ ਕੁਹਾੜਾ)-ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਸੂਬੇ ਵਿਚ ਸੱਤਾ ਸੰਭਾਲੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਹਿਤੈਸ਼ੀ ਅਤੇ ਲੋਕ ਪੱਖੀ ਨੀਤੀਆਂ ਤੋਂ ਲੋਕ ਬਹੁਤ ਖ਼ੁਸ਼ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਯੂਥ ਵਿੰਗ ਬਲਾਕ ਪ੍ਰਧਾਨ ਅਤੇ ਟਰੇਡ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਸ਼ੇਰੀਆਂ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਵਾਅਦਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ-ਇਕ ਕਰ ਕੇ ਪੂਰਾ ਕੀਤਾ ਹੈ, ਜਿਸ ਨਾਲ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਪਾਰਟੀ ਪ੍ਰਤੀ ਹੋਰ ਮਜ਼ਬੂਤ ਹੋਇਆ ਹੈ। ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ ਅਤੇ ਵੱਖ-ਵੱਖ ਵਿਕਾਸੀ ਕੰਮਾਂ ਦੀ ਸਰਾਹਨਾ ਕਰ ਰਹੇ ਹਨ। ਗੋਪੀ ਸ਼ੇਰੀਆਂ ਨੇ ਕਿਹਾ ਕਿ ਹਲਕਾ ਸਾਹਨੇਵਾਲ ਵਿਚ ਵੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਕਾਰਗੁਜ਼ਾਰੀ ਪ੍ਰਤੀ ਲੋਕਾਂ ਵਿਚ ਪੂਰੀ ਤਰ੍ਹਾਂ ਸੰਤੁਸ਼ਟੀ ਪਾਈ ਜਾ ਰਹੀ ਹੈ। ਉਨ੍ਹਾਂ ਦੇ ਵਿਕਾਸੀ ਯਤਨਾਂ ਕਰ ਕੇ ਹਲਕੇ ਵਿਚ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ। ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧੇ ਹਨ ਅਤੇ ਬੁਨਿਆਦੀ ਢਾਂਚੇ ਵਿਚ ਵੀ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਹਿਯੋਗ ਅਤੇ ਸਮਰਥਨ ਹੀ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਚੋਣਾਂ ਵਿਚ ਸੂਬੇ ਦੇ ਲੋਕ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਮੁੜ ਸੱਤਾ ਵਿਚ ਲਿਆਉਣਗੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਿਆਲਪੁਰਾ ਨੇ ਪਿੰਡ ਭੌਰਲਾ ਵਿਖੇ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਸਵਾਮੀ ਵਿਵੇਕਾਨੰਦ ਕਾਲਜ ਆਫ਼ ਨਰਸਿੰਗ ਐਂਡ ਹਸਪਤਾਲ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਸਮਾਰੋਹ ਮਨਾਇਆ
Ad Position 24