20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਡੀ.ਏ.ਵੀ. ਸਕੂਲ ਜਗਰਾਉਂ ਦੇ ਸਾਬਕਾ ਵਿਦਿਆਰਥੀ ਸਾਗਰ ਵਿਜ ਨੇ ਕੈਨੇਡਾ ਵਿੱਚ ਵਧਾਇਆ ਸ਼ਹਿਰ ਦਾ ਮਾਣ

ਜਗਰਾਉਂ, 19 ਅਗਸਤ (ਵਿਨੋਦ ਕੁਮਾਰ)-ਡੀ. ਏ.

Ad Position 21
No active advertisement
ਅਜੀਤ ਡੈਸਕ 20-08-2026
ਜਗਰਾਉਂ, 19 ਅਗਸਤ (ਵਿਨੋਦ ਕੁਮਾਰ)-ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਜਗਰਾਉਂ ਦੇ ਸਾਬਕਾ ਵਿਦਿਆਰਥੀ ਸਾਗਰ ਵਿਜ ਸਪੁੱਤਰ ਸੁਰਿੰਦਰਪਾਲ ਵਿੱਜ ਹੈਪੀ ਨੇ ਕੈਨੇਡਾ ਦੀ ਪ੍ਰਸਿੱਧ ਰਾਇਲ ਕੈਨੇਡੀਅਨ ਮਾਊਂਟਡ ਪੁਲਿਸ ਵਿੱਚ ਆਪਣੀ ਪ੍ਰਤਿਭਾ, ਮਿਹਨਤ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ੇਸ਼ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਨੇ ਕੈਨੇਡਾ ਦੀ ਸੰਘੀ ਪੁਲਿਸ ਦੇ ਰੇਜੀਨਾ, ਸਸਕੈਚਵਨ ਸਥਿਤ ਸਿਖਲਾਈ ਕੇਂਦਰ ਤੋਂ ਲਗਭਗ ਛੇ ਮਹੀਨਿਆਂ ਦੀ ਸਖ਼ਤ ਸਿਖਲਾਈ ਸਫ਼ਲਤਾਪੂਰਵਕ ਪੂਰੀ ਕੀਤੀ। ਸਿਖਲਾਈ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਨੇ ‘ਬੈਸਟ ਸ਼ੂਟਰ ਐਵਾਰਡ’ ਹਾਸਲ ਕੀਤਾ। ਇਸ ਤੋਂ ਇਲਾਵਾ ਪਿਸਤੌਲ ਅਤੇ ਸ਼ਾਟਗਨ/ਕਾਰਬਾਈਨ ਸ਼ੂਟਿੰਗ ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਹਨਾਂ ਨੂੰ ‘ਚੈਲੇਂਜ ਕੋਇਨ’ ਨਾਲ ਵੀ ਸਨਮਾਨਿਤ ਕੀਤਾ ਗਿਆ। ਸਿਖਲਾਈ ਪੂਰੀ ਕਰਨ ਉਪਰੰਤ ਉਨ੍ਹਾਂ ਦੀ ਨਿਯੁਕਤੀ ਰਸਲ, ਮੈਨੀਟੋਬਾ ਦੀ ਟੈਕਟੀਕਲ ਟੀਮ ਵਿੱਚ ਕੀਤੀ ਗਈ ਹੈ, ਜਿੱਥੇ ਉਹ ਗਨ ਅਤੇ ਗੈਂਗ ਯੂਨਿਟ ਨਾਲ ਸਬੰਧਤ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਸਕੂਲ ਦੇ ਪ੍ਰਿੰਸੀਪਲ ਡਾ. ਵੇਦ ਵਰਤ ਪਲਾਹ ਨੇ ਇਸ ਉਪਲੱਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਸਾਗਰ ਵਿਜ ਦੀ ਲਗਨ, ਅਨੁਸ਼ਾਸਨ, ਦ੍ਰਿੜ੍ਹ ਇੱਛਾ-ਸ਼ਕਤੀ ਅਤੇ ਨਿਰੰਤਰ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਸਾਬਕਾ ਵਿਦਿਆਰਥੀਆਂ ਦੀਆਂ ਅਜਿਹੀਆਂ ਉਪਲੱਬਧੀਆਂ ਮੌਜ਼ੂਦਾ ਵਿਦਿਆਰਥੀਆਂ ਨੂੰ ਵੀ ਵੱਡੇ ਟੀਚੇ ਨਿਰਧਾਰਤ ਕਰਨ ਅਤੇ ਉਹਨਾਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਪ੍ਰਬੰਧਨ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਮਾਣਮੱਤੀ ਉਪਲੱਬਧੀ ਲਈ ਸਾਬਕਾ ਵਿਦਿਆਰਥੀ ਸਾਗਰ ਵਿਜ ਨੂੰ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ’ਚ ਮਨਾਇਆ ‘ਤੀਆਂ ਦਾ ਤਿਉਹਾਰ’ ਅਗਲੀ ਖ਼ਬਰ ਸਤਲੁਜ ਦਰਿਆ ’ਤੇ ਬਣੇ ਪੁਲ ਦੀ ਜੜ੍ਹ ਵਿੱਚ ਸਫ਼ਾਈ ਦੇ ਨਾਂਅ ’ਤੇ ਨਾਜਾਇਜ਼ ਮਾਈਨਿੰਗ ਕਰਨ ਦੇ ਮਾਮਲੇ ਆਏ ਸਾਹਮਣੇ
Ad Position 24