21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੁਖਬੀਰ ’ਤੇ ਹਮਲਾ, ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼-ਧੂਰਕੋਟ

ਰਾਏਕੋਟ, 20 ਅਗਸਤ (ਸੁਸ਼ੀਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਸੀਨੀਅਰ ਅਕਾਲੀ ਆਗੂ ਸੁਖਮਿੰਦਰ ਸਿੰਘ ਧੂਰਕੋਟ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਇਹ ਹਮਲਾ ਪੰਜਾਬ ਦੀ ਅਮਨ-ਸ਼ਾਂਤੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ’ਤੇ ਸਿੱਧਾ ਹਮਲਾ ਕਰਾਰ ਦਿੱਤਾ। ਗੱਲਬਾਤ ਕਰਦਿਆਂ ਸੁਖਮਿੰਦਰ ਸਿੰਘ ਧੂਰਕੋਟ ਨੇ ਕਿਹਾ ਕਿ ਸਮਾਜ ਵਿਰੋਧੀ ਤਾਕਤਾਂ ਵਲੋਂ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਲਾਂਬੂ ਲਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

Ad Position 21
No active advertisement
ਸੁਖਮਿੰਦਰ ਸਿੰਘ ਧੂਰਕੋਟ 21-08-2026
ਰਾਏਕੋਟ, 20 ਅਗਸਤ (ਸੁਸ਼ੀਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਸੀਨੀਅਰ ਅਕਾਲੀ ਆਗੂ ਸੁਖਮਿੰਦਰ ਸਿੰਘ ਧੂਰਕੋਟ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਇਹ ਹਮਲਾ ਪੰਜਾਬ ਦੀ ਅਮਨ-ਸ਼ਾਂਤੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ’ਤੇ ਸਿੱਧਾ ਹਮਲਾ ਕਰਾਰ ਦਿੱਤਾ। ਗੱਲਬਾਤ ਕਰਦਿਆਂ ਸੁਖਮਿੰਦਰ ਸਿੰਘ ਧੂਰਕੋਟ ਨੇ ਕਿਹਾ ਕਿ ਸਮਾਜ ਵਿਰੋਧੀ ਤਾਕਤਾਂ ਵਲੋਂ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਲਾਂਬੂ ਲਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ, ਜਿਸ ਲਈ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਸੰਗਤ ਵਾਹਿਗੁਰੂ ਦਾ ਸ਼ੁਕ ਰਾਨਾ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਹਮਲੇ ਦੀ ਉੱਚ-ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਹਮਲੇ ਦੇ ਪਿੱਛੇ ਮੌਜੂਦ ਮੁੱਖ ਸਾਜ਼ਿਸ਼ਘਾੜਿਆਂ ਨੂੰ ਬੇਨਕਾਬ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਜਗਰਾਉਂ ਦੀ ਇਕੱਤਰਤਾ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜੇ ਜਾਣਾ ਜ਼ਰੂਰੀ-ਸਰਪ੍ਰਸਤ ਤੇਜਾ ਸਿੰਘ ਗਿੱਲ
Ad Position 24