ਸ਼੍ਰੋਮਣੀ ਕਮੇਟੀ ਤਰਫੋਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ
ਰਾਏਕੋਟ, 20 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਮਾਨਵਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਮਦਦ ਲਈ ਚਲਾਏ ਜਾ ਰਹੇ ਪਰਉਪਕਾਰੀ ਕਾਰਜ਼ਾਂ ਤਹਿਤ ਲੋੜਵੰਦ ਪਰਿਵਾਰਾਂ ਵਿੱਤੀ ਸਹਾਇਤਾ ਰਾਸ਼ੀ ਵੰਡੀ ਗਈ। ਇਸੇ ਲੜੀ ਤਹਿਤ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਲੋੜਵੰਦ ਪਰਿਵਾਰਾਂ ਨਾਜਰ ਸਿੰਘ ਪੁੱਤਰ ਮੋਦਨ ਸਿੰਘ ਵਾਸੀ ਗੋਬਿੰਦਗੜ੍ਹ ਨੂੰ 7500 ਰੁਪਏ, ਬੀਬੀ ਬਲਜੀਤ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਗੋਬਿੰਦਗੜ੍ਹ ਨੂੰ 7500 ਰੁਪਏ ਅਤੇ ਬੀਬੀ ਮਹਿੰਦਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਹਲਵਾਰਾ ਨੂੰ 7500 ਰੁਪਏ ਦੇ ਚੈੱਕ ਸੌਂਪੇ ਗਏ।
ਰਾਏਕੋਟ, 20 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਮਾਨਵਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਮਦਦ ਲਈ ਚਲਾਏ ਜਾ ਰਹੇ ਪਰਉਪਕਾਰੀ ਕਾਰਜ਼ਾਂ ਤਹਿਤ ਲੋੜਵੰਦ ਪਰਿਵਾਰਾਂ ਵਿੱਤੀ ਸਹਾਇਤਾ ਰਾਸ਼ੀ ਵੰਡੀ ਗਈ। ਇਸੇ ਲੜੀ ਤਹਿਤ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਲੋੜਵੰਦ ਪਰਿਵਾਰਾਂ ਨਾਜਰ ਸਿੰਘ ਪੁੱਤਰ ਮੋਦਨ ਸਿੰਘ ਵਾਸੀ ਗੋਬਿੰਦਗੜ੍ਹ ਨੂੰ 7500 ਰੁਪਏ, ਬੀਬੀ ਬਲਜੀਤ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਗੋਬਿੰਦਗੜ੍ਹ ਨੂੰ 7500 ਰੁਪਏ ਅਤੇ ਬੀਬੀ ਮਹਿੰਦਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਹਲਵਾਰਾ ਨੂੰ 7500 ਰੁਪਏ ਦੇ ਚੈੱਕ ਸੌਂਪੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਸਾਹਿਬਾਨਾਂ ਵਲੋਂ ਦਰਸਾਏ ‘ਵੰਡ ਛਕੋ’ ਅਤੇ ‘ਸਰਬੱਤ ਦੇ ਭਲੇ’ ਦੇ ਸਿਧਾਂਤਾ ’ਤੇ ਪਹਿਰਾ ਦਿੰਦਿਆਂ ਹਮੇਸ਼ਾ ਗਰੀਬ, ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਮਦਦ ਲਈ ਤਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਮਕਸਦ ਸਮਾਜ ਦੇ ਹਰ ਲੋੜਵੰਦ ਤੱਕ ਪਹੁੰਚ ਕਰਕੇ ਉਸਦੀ ਹਰ ਸੰਭਵ ਸਹਾਇਤਾ ਕਰਨਾ ਹੈ। ਇਸ ਮੌਕੇ ਸਹਾਇਤਾ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਔਖੇ ਸਮੇਂ ਵਿਚ ਮਿਲੀ ਇਹ ਮਦਦ ਉਨ੍ਹਾਂ ਦੇ ਪਰਿਵਾਰਾਂ ਲਈ ਵੱਡਾ ਸਹਾਰਾ ਬਣੇਗੀ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਸਾਬਕਾ ਸਰਪੰਚ ਡਾ: ਸੁਖਦੇਵ ਸਿੰਘ ਕੇਡੀ, ਮੈਨੇਜਰ ਤਰਸੇਮ ਸਿੰਘ ਬਲਿਆਲ, ਮੈਨੇਜਰ ਨਿਰਭੈ ਸਿੰਘ ਹੇਰਾਂ, ਰਾਮਦੀਪ ਸਿੰਘ, ਗੁਰਦਾਸ ਸਿੰਘ ਕੁੱਲਾਪੱਤੀ, ਪੰਚ ਰਘਵੀਰ ਸਿੰਘ ਡਾਂਗੋ ਆਦਿ ਹਾਜ਼ਰ ਸਨ।