ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਕਮੇਟੀ ਤੇ ਯੂਥ ਅਕਾਲੀ ਦਲ ’ਚ ਅਹੁਦੇਦਾਰੀਆਂ ਮਿਲਣ ’ਤੇ ਜ਼ਿਲ੍ਹਾ ਪ੍ਰਧਾਨ ਡੱਲਾ ਤੇ ਸੰਧੂ ਵੱਲੋਂ ਵਿਸ਼ੇਸ਼ ਸਨਮਾਨ
ਰਾਏਕੋਟ, 20 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਰਾਜਸੀ ਰਣਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮਕਸਦ ਨਾਲ ਪਾਰਟੀ ਦੀ ਉੱਚ ਪੱਧਰੀ ‘ਰਾਜਸੀ ਮਾਮਲਿਆਂ ਬਾਰੇ ਕਮੇਟੀ’ (ਪੀ. ਏ.
ਰਾਏਕੋਟ, 20 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਰਾਜਸੀ ਰਣਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮਕਸਦ ਨਾਲ ਪਾਰਟੀ ਦੀ ਉੱਚ ਪੱਧਰੀ ‘ਰਾਜਸੀ ਮਾਮਲਿਆਂ ਬਾਰੇ ਕਮੇਟੀ’ (ਪੀ.ਏ.ਸੀ.) ਦਾ ਐਲਾਨ ਕੀਤਾ ਗਿਆ ਹੈ। ਇਸ ਨਵੀਂ ਗਠਿਤ ਕਮੇਟੀ ਵਿਚ ਪਾਰਟੀ ਦੇ ਸੀਨੀਅਰ, ਤਜੁਰਬੇਕਾਰ ਅਤੇ ਜ਼ਮੀਨੀ ਪੱਧਰ ’ਤੇ ਅਕਾਲੀ ਦਲ ਨੂੰ ਸਮਰਪਿਤ ਰਹਿ ਕੇ ਕੰਮ ਕਰਨ ਵਾਲੇ ਪ੍ਰਮੁੱਖ ਆਗੂਆਂ ਨੂੰ ਵਿਸ਼ੇਸ਼ ਥਾਂ ਦਿੱਤੀ ਗਈ ਹੈ ਕਿਉਂਕਿ ਅਜਿਹੀਆਂ ਜ਼ਿੰੰਮੇਵਾਰੀਆਂ ਪਾਰਟੀ ਨਾਲ ਵਫ਼ਾਦਾਰੀ ਨਿਭਾਉਣ ਵਾਲੀਆਂ ਸਖ਼ਸੀਅਤਾਂ ਨੂੰ ਹੀ ਅਕਸਰ ਸੌਂਪੀਆਂ ਜਾਂਦੀਆਂ ਹਨ। ਇਸ ਵਾਰ ਪੀ.ਏ.ਸੀ. ਕਮੇਟੀ ਵਿਚ ਵਿਧਾਨ ਸਭਾ ਹਲਕਾ ਰਾਏਕੋਟ ਨੂੰ ਖ਼ਾਸ ਨੁਮਾਇੰਦਗੀ ਪ੍ਰਾਪਤ ਹੋਈ ਹੈ। ਪਾਰਟੀ ਵਲੋਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ ਨੂੰ ਇਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇੰਨ੍ਹਾਂ ਨਿਯੁਕਤੀਆਂ ਨਾਲ ਹਲਕੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਦੌੜ ਗਈ ਹੈ। ਇਸਦੇ ਨਾਲ ਹੀ ਪਾਰਟੀ ਹਾਈਕਮਾਂਡ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਜਾਰੀ ਕੀਤੀ ਗਈ ਨਵੀਂ ਸੂਚੀ ਵਿਚ ਨੌਜਵਾਨ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਹਲਕਾ ਰਾਏਕੋਟ ਨਾਲ ਸਬੰਧਿਤ ਮਨਦੀਪ ਸਿੰਘ ਕਾਕਾ ਹਿੱਸੋਵਾਲ ਅਤੇ ਬਲਜਿੰਦਰ ਸਿੰਘ ਨੱਥੋਵਾਲ ਦੋਵਾਂ ਨੂੰ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਨਵ-ਨਿਯੁਕਤ ਆਗੂਆਂ ਦੀ ਨਿਯੁਕਤੀ ’ਤੇ ਉਨ੍ਹਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦਿਆ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਆਗੂਆਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ, ਜਥੇਬੰਦਕ ਮਜ਼ਬੂਤੀ ਅਤੇ ਲੋਕ ਮੁੱਦਿਆਂ ਨੂੰ ਚੁੱਕਣ ਲਈ ਦਿਨ-ਰਾਤ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਅਮਨਦੀਪ ਸਿੰਘ ਗਿੱਲ ਪ੍ਰਧਾਨ ਸ਼੍ਰੋ.ਅ.ਦਲ ਸਰਕਲ ਸ਼ਹਿਰੀ ਰਾਏਕੋਟ, ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸਰਕਲ ਆਂਡਲੂ, ਸੁਖਰਾਜ ਸਿੰਘ ਮਹੇਰਨਾ ਪ੍ਰਧਾਨ ਸਰਕਲ ਪੱਖੋਵਾਲ, ਸਾਬਕਾ ਕੌਂਸਲਰ ਡਾ: ਹਰਪਾਲ ਸਿੰਘ ਗਰੇਵਾਲ, ਜਗਦੇਵ ਸਿੰਘ ਸੈਂਭੀ ਯੂਥ ਪ੍ਰਧਾਨ ਸ਼ਹਿਰੀ, ਮੈਨੇਜਰ ਤਰਸੇਮ ਸਿੰਘ ਬਲਿਆ ਲ, ਮੈਨੇਜਰ ਨਿਰਭੈ ਸਿੰਘ ਹੇਰਾਂ, ਮੈਨੇਜਰ ਅਮਰੀਕ ਸਿੰਘ ਦਿਉਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਪ੍ਰਿਤਪਾਲ ਸਿੰਘ ਬਾਘਾ, ਸੁਖਮਿੰਦਰ ਸਿੰਘ ਧੂਰਕੋਟ, ਸਾਬਕਾ ਸਰਪੰਚ ਦਰਬਾਰਾ ਸਿੰਘ ਕਾਲਸਾਂ, ਸੁਖਦੇਵ ਸਿੰਘ ਕੇਡੀ ਗੋਬਿੰਦਗੜ੍ਹ, ਡਾਇਰੈਕਟਰ ਗੁਰਜੀਤ ਸਿੰਘ ਗਿੱਲ, ਭੁਪਿੰਦਰ ਸਿੰਘ ਸੱਤੋਵਾਲ, ਰਾਜ ਸਿੰਘ ਸੱਤੋਵਾਲ, ਡਾ: ਜੁਗਰਾਜ ਸਿੰਘ ਰਾਜਗੜ੍ਹ, ਪ੍ਰਿੰਸੀਪਲ ਹਰਜੀਤ ਸਿੰਘ ਜਲਾਲਦੀਵਾਲ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ, ਪ੍ਰਧਾਨ ਪਿਆਰਾ ਸਿੰਘ ਨੱਥੋਵਾਲ, ਸਾਬਕਾ ਸਰਪੰਚ ਗੁਰਜੀਤ ਸਿੰਘ ਅਕਾਲਗੜ੍ਹ ਖੁਰਦ, ਕੁਲਵੰਤ ਸਿੰਘ ਨੰਗਲ, ਸੁਰਿੰਦਰਪਾਲ ਸਿੰਘ ਬੁਰਜ ਨਕਲੀਆਂ, ਪੰਚ ਰਘਵੀਰ ਸਿੰਘ ਡਾਂਗੋ, ਪ੍ਰਧਾਨ ਅਵਤਾਰ ਸਿੰਘ ਚੀਮਾ, ਮੁਖਤਿਆਰ ਸਿੰਘ ਛਾਪਾ, ਕੁਲਦੀਪ ਸਿੰਘ ਨੱਥੋਵਾਲ, ਗੁਰਦਾਸ ਸਿੰਘ ਕੁੱਲਾਪੱਤੀ, ਹਰਵਿੰਦਰ ਸਿੰਘ ਬਰ੍ਹਮੀ, ਕਮਲਜੀਤ ਸਿੰਘ ਬਰ੍ਹਮੀ, ਰਣਜੀਤ ਸਿੰਘ ਥਿੰਦ, ਹਰਜੀਤ ਸਿੰਘ ਸਰ੍ਹਾਂ ਸ਼ਹਿਰੀ ਪ੍ਰਧਾਨ ਬੀ.ਸੀ. ਵਿੰਗ, ਨੰਬਰਦਾਰ ਸਵਰਨਜੀਤ ਸਿੰਘ ਧੂਰਕੋਟ, ਸਰਪੰਚ ਕੁਲਜਿੰਦਰ ਸਿੰਘ ਕਾਲਾ ਧੂਰਕੋਟ, ਰਾਮਦੀਪ ਸਿੰਘ, ਪੰਚ ਮੋਹਣ ਸਿੰਘ ਝੋਰੜਾਂ, ਪੰਚ ਇਕਬਾਲ ਸਿੰਘ ਝੋਰੜਾਂ, ਪੰਚ ਬਲਦੇਵ ਸਿੰਘ ਝੋਰੜਾਂ, ਪੰਚ ਬੂਟਾ ਸਿੰਘ ਝੋਰੜਾਂ, ਪੀ.ਏ. ਕਮਲਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।