ਸ੍ਰੀ ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਵਿਖੇ ਨਗਰ ਕੀਰਤਨ ਸਜਾਇਆ
ਪੱਖੋਵਾਲ-ਸਰਾਭਾ, 21 ਅਗਸਤ (ਖੁਸ਼ਵਿੰਦਰ ਸਿੰਘ ਸਰਾਭਾ) ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧੰਨ-ਧੰਨ ਬਾਬਾ ਨੰਦ ਸਿੰਘ , ਧੰਨ ਧੰਨ ਬਾਬਾ ਮੀਹਾਂ ਸਿੰਘ ਤੇ ਧੰਨ ਧੰਨ ਬਾਬਾ ਸਾਧੂ ਸਿੰਘ ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਵਾਲਿਆ ਦੀ ਯਾਦ ’ਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬਧੀ ਅੱਜ ਮੁੱਖ ਅਸਥਾਨ ਠਾਠ ਕੈਲੇ ਵਿਖੇ ਸ਼੍ਰੀ ਅਖੰਡ ਪਾਠ ਆਰੰਭ ਕੀਤੇ ਗਏ, ਉਪਰੰਤ ਨਗਰ ਕੀਰਤਨ ਸਜਾਇਆ ਗਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ’ਚ ਸਜਾਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।
ਸ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਛੀਨ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟਾ ਲਗਾਉਂਦੇ ਹੋਏ ਪੋ੍ਜੈਕਟ ਚੇਅਰਮੈਨ ਅਤਰ ਸਿੰਘ ਚੱਢਾ, ਕਲੱਬ ਪ੍ਰਧਾਨ ਹਰਮਿੰਦਰ ਸਿੰਘ ਰਾਣਾ ਛੱਜਾਵਾਲੀਆ ਤੇ ਹੋਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ
22-08-2026
ਪੱਖੋਵਾਲ-ਸਰਾਭਾ, 21 ਅਗਸਤ (ਖੁਸ਼ਵਿੰਦਰ ਸਿੰਘ ਸਰਾਭਾ) ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧੰਨ-ਧੰਨ ਬਾਬਾ ਨੰਦ ਸਿੰਘ , ਧੰਨ ਧੰਨ ਬਾਬਾ ਮੀਹਾਂ ਸਿੰਘ ਤੇ ਧੰਨ ਧੰਨ ਬਾਬਾ ਸਾਧੂ ਸਿੰਘ ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਵਾਲਿਆ ਦੀ ਯਾਦ ’ਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬਧੀ ਅੱਜ ਮੁੱਖ ਅਸਥਾਨ ਠਾਠ ਕੈਲੇ ਵਿਖੇ ਸ਼੍ਰੀ ਅਖੰਡ ਪਾਠ ਆਰੰਭ ਕੀਤੇ ਗਏ, ਉਪਰੰਤ ਨਗਰ ਕੀਰਤਨ ਸਜਾਇਆ ਗਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ’ਚ ਸਜਾਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਨਗਰ ਕੀਰਤਨ ਦੇ ਤਿੰਨੋਂ ਪੜਾਅ ’ਤੇ ਰਾਗੀ ਢਾਡੀ ਸਿੰਘਾਂ ਜਿਨ੍ਹਾਂ ’ਚ ਬਾਬਾ ਹਰਦੀਪ ਸਿੰਘ ਢੈਪਈ, ਢਾਡੀ ਮਨਜੀਤ ਸਿੰਘ ਲੋਪੋ ਵਾਲੇ, ਕਵੀਸ਼ਰ ਪੰਡਿਤ ਸੋਮਨਾਥ ਰੋਡੇ ਲੰਡੇ ਵਾਲੇ, ਰਾਏ ਸਿੰਘ ਲੱਖਾ, ਢਾਡੀ ਬਲਵੰਤ ਸਿੰਘ ਪਮਾਲ, ਲਖਵੀਰ ਸਿੰਘ ਤਖਤੂਪੁਰਾ, ਬਲਦੇਵ ਸਿੰਘ ਰਕਬਾ, ਬੀਬੀ ਸੁਖਪਾਲ ਕੌਰ ਬਡਬਰ, ਸਮੇਤ ਹੋਰਨਾ ਪੰਥ ਪ੍ਰਸਿੱਧ ਰਾਗੀ- ਢਾਡੀ ਜੱਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ੍ਰੀ ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਕੈਲੇ ਨੇ ਸੰਗਤਾਂ ਨੂੰ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗ ਕੇ ਗੁਰਸਿੱਖੀ ਭਰਿਆ ਸਾਦਾ ਜੀਵਨ ਬਤੀਤ ਕਰਨ ਦੀ ਸਿੱਖਿਆ ਦਿੰਦਿਆਂ ਕਿਹਾ ਕਿ ਬਾਬਾ ਸਾਧੂ ਸਿੰਘ ਦੇ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅੰਤ ’ਚ ਸਮੂਹ ਰਾਗੀ ਢਾਡੀ ਜੱਥਿਆਂ ਨੂੰ ਸਨਮਾਨ ਚਿੰਨ੍ਹ ਸ੍ਰੀ ਸਾਹਿਬ, ਸਿਰੋਪਾਓ ਦੇ ਸਨਮਾਨਿਤ ਬਾਬਾ ਗੁਰਦੀਪ ਸਿੰਘ ਕੈਲੇ ਨੇ ਕੀਤਾ। ਕੱਲ੍ਹ ਮਿਤੀ 22 ਤੇ 23 ਅਗਸਤ ਨੂੰ ਇਨ੍ਹਾਂ ਅਸਥਾਨਾਂ ’ਤੇ 9 ਤੋਂ 4 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ। ਸਮਾਗਮਾਂ ਦੌਰਾਨ ਅੱਜ ਮੋਹਨਦੇਈ ਓਸਵਾਲ ਹਸਪਤਾਲ ਵਲੋਂ ਮੈਡੀਸਨ, ਅੱਖਾਂ ਤੇ ਹੋਰ ਜਰਨਲ ਬਿਮਾਰੀਆਂ ਦਾ ਚੈਕਅੱਪ ਕੈਂਪ ਲਗਾ ਕੇ ਸੈਂਕੜੈ ਮਰੀਜ਼ਾਂ ਦੀ ਜਾਂਚ ਕੀਤੀ ਗਈ। ਅੱਜ 22 ਅਗਸਤ ਨੂੰ ਐੱਸ.ਪੀ.ਐੱਸ ਹਸਪਤਾਲ ਵਲੋਂ ਜਰਨਲ ਬਿਮਾਰੀਆਂ ਦਾ ਚੈੱਕਅੱਪ ਕੈਂਪ ਤੇ ਪ੍ਰੀਤ ਹਸਪਤਾਲ ਦੁਆਰਾ ਖੂਨਦਾਨ ਕੈਂਪ ਲਗਾਇਆ ਜਾਵੇਗਾ ਜਦਕਿ 23 ਅਗਸਤ ਨੂੰ ਸੋਹਾਣਾ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਜਾਵੇਗਾ ਤੇ ਭਾਈ ਘਨੱਈਆ ਸੇਵਾ ਸੁਸਾਇਟੀ ਦੁਆਰਾ ਖੂਨਦਾਨ ਕੈਂਪ ਲਗਾਇਆ ਜਾਵੇਗਾ। ਨਗਰ ਕੀਰਤਨ ਦੌਰਾਨ ਬਾਬਾ ਜੁਝਾਰ ਸਿੰਘ ਗੱਤਕਾ ਅਖਾੜਾ ਬੁੱਢਾ ਦਲ ਨੇ ਵੀ ਆਪਣੇ ਜ਼ੌਹਰ ਦਿਖਾਏ।