ਸੇਵਾ ਕੇਂਦਰ ਮੁਲਾਜ਼ਮਾਂ ਨੂੰ ਵੀ 65048 ਨੀਤੀ ’ਚ ਸ਼ਾਮਿਲ ਕਰੇ ਸਰਕਾਰ-ਬਲਜਿੰਦਰ ਸਿੰਘ, ਸਤਨਾਮ ਸਿੰਘ
ਮੁੱਲਾਂਪੁਰ-ਦਾਖਾ, 21 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਅੰਦਰ ਸਰਕਾਰੀ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣ ਵਿੱਚ ਸੇਵਾ ਕੇਂਦਰ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੈ, ਪ੍ਰੰਤੂ ਪੰਜਾਬ ਸਰਕਾਰ ਸੇਵਾ ਕੇਂਦਰਾਂ ਵਿੱਚ ਸਾਲਾਂ ਤੋਂ ਆਊਟਸੋਰਸ ਪ੍ਰਣਾਲੀ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨਾਲ ਵਿਤਕਰਾ ਬੰਦ ਕਰਕੇ ਉਨ੍ਹਾਂ ਨੂੰ ਵੀ 65,048 ਕਾਮਿਆਂ ਨੂੰ ਰਾਹਤ ਦੇਣ ਵਾਲੀ ਵਿਸ਼ੇਸ਼ ਨੀਤੀ ਵਿੱਚ ਸ਼ਾਮਿਲ ਕਰੇ, ਇਹ ਪ੍ਰਗਟਾਵਾ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਵਲੋਂ ਕੀਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਵੱਲੋਂ 51 ਸਰਕਾਰੀ ਵਿਭਾਗਾਂ ਦੇ 65,048 ਆਊਟਸੋਰਸਡ ਅਤੇ ਕੰਟਰੈਕਚੁਅਲ (ਠੇਕੇ ’ਤੇ ਰੱਖੇ) ਮੁਲਾਜ਼ਮਾਂ ਨੂੰ ਨਿੱਜੀ ਠੇਕੇਦਾਰੀ ਪ੍ਰਣਾਲੀ ਵਿੱਚੋਂ ਬਾਹਰ ਕੱਢ ਕੇ ਸਿੱਧੇ ਸਰਕਾਰੀ ਕੰਟਰੈਕਟ ਅਧੀਨ ਲਿਆਉਣ ਅਤੇ ਭਵਿੱਖ ਵਿੱਚ ਰੈਗੂਲਰ ਕਰਨ ਲਈ ਬਣਾਈ ਨਵੀਂ ਲੋਕ-ਪੱਖੀ ਨੀਤੀ ਦਾ ਸਵਾਗਤ ਕਰਦੇ ਹਾਂ ।
ਮੁੱਲਾਂਪੁਰ-ਦਾਖਾ, 21 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਅੰਦਰ ਸਰਕਾਰੀ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣ ਵਿੱਚ ਸੇਵਾ ਕੇਂਦਰ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੈ, ਪ੍ਰੰਤੂ ਪੰਜਾਬ ਸਰਕਾਰ ਸੇਵਾ ਕੇਂਦਰਾਂ ਵਿੱਚ ਸਾਲਾਂ ਤੋਂ ਆਊਟਸੋਰਸ ਪ੍ਰਣਾਲੀ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨਾਲ ਵਿਤਕਰਾ ਬੰਦ ਕਰਕੇ ਉਨ੍ਹਾਂ ਨੂੰ ਵੀ 65,048 ਕਾਮਿਆਂ ਨੂੰ ਰਾਹਤ ਦੇਣ ਵਾਲੀ ਵਿਸ਼ੇਸ਼ ਨੀਤੀ ਵਿੱਚ ਸ਼ਾਮਿਲ ਕਰੇ, ਇਹ ਪ੍ਰਗਟਾਵਾ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਵਲੋਂ ਕੀਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਵੱਲੋਂ 51 ਸਰਕਾਰੀ ਵਿਭਾਗਾਂ ਦੇ 65,048 ਆਊਟਸੋਰਸਡ ਅਤੇ ਕੰਟਰੈਕਚੁਅਲ (ਠੇਕੇ ’ਤੇ ਰੱਖੇ) ਮੁਲਾਜ਼ਮਾਂ ਨੂੰ ਨਿੱਜੀ ਠੇਕੇਦਾਰੀ ਪ੍ਰਣਾਲੀ ਵਿੱਚੋਂ ਬਾਹਰ ਕੱਢ ਕੇ ਸਿੱਧੇ ਸਰਕਾਰੀ ਕੰਟਰੈਕਟ ਅਧੀਨ ਲਿਆਉਣ ਅਤੇ ਭਵਿੱਖ ਵਿੱਚ ਰੈਗੂਲਰ ਕਰਨ ਲਈ ਬਣਾਈ ਨਵੀਂ ਲੋਕ-ਪੱਖੀ ਨੀਤੀ ਦਾ ਸਵਾਗਤ ਕਰਦੇ ਹਾਂ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੂੰ ਇਸ ਵੱਡੇ ਫੈਸਲੇ ਵਿੱਚ ਸ਼ਾਮਿਲ ਨਾ ਕਰਨਾ ਉਨ੍ਹਾਂ ਦੇ ਰੁਜ਼ਗਾਰ ਅਤੇ ਭਵਿੱਖ ਨਾਲ ਸਰਾਸਰ ਬੇਇਨਸਾਫ਼ੀ ਹੈ। ਯੂਨੀ ਅਨ ਆਗੂਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਵੀ ਇਸ ਨੀਤੀ ਦੇ ਦਾਇਰੇ ਵਿੱਚ ਨਾ ਲਿਆਂਦਾ ਤਾਂ ਸਮੁੱਚੇ ਕਰਮਚਾਰੀ ਪਰਿਵਾਰਾਂ ਸਮੇਤ ਸੜਕਾਂ ’ਤੇ ਉਤਰਕੇ ਤਿੱਖੇ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜ਼ਬੂਰ ਹੋਣਗੇ।