23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹਰੇ ਕ੍ਰਿਸ਼ਨਾ ਮੰਦਰ ਦੇ ਹਾਲ ਦਾ ਭੂਮੀ ਪੂਜਨ ਉਪਰੰਤ ਨਿਰਮਾਣ ਕਾਰਜ ਸ਼ੁਰੂ

ਸਾਹਨੇਵਾਲ, 22 ਅਗਸਤ (ਹਨੀ ਚਾਠਲੀ)-ਹਰੇ ਕ੍ਰਿਸ਼ਨਾ ਮੰਦਰ ਟਰੱਸਟ ਨਿਊ ਮਾਡਲ ਟਾਊਨ ਵਾਰਡ ਨੰਬਰ 9 ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮੰਦਰ ਵਿਖੇ ਬਣਾਏ ਜਾਣ ਵਾਲੇ ਨਵੇਂ ਹਾਲ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ। ਨਿਰਮਾਣ ਕਾਰਜ ਦੀ ਸ਼ੁਰੂਆਤ ਮੌਕੇ ਵਿਧੀਵਤ ਤੌਰ ‘ਤੇ ਪੰਡਿਤ ਪ੍ਰਲਾਦ ਪਾਂਡੇ ਅਤੇ ਪੰਡਿਤ ਸ਼ਤਰੂਘਨ ਵਲੋਂ ਭੂਮੀ ਪੂਜਨ ਕਰਵਾਇਆ ਗਿਆ ਜਿਸ ਵਿਚ ਟਰੱਸਟ ਦੇ ਮੈਂਬਰਾਂ, ਪਤਵੰਤਿਆਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 23-08-2026
ਸਾਹਨੇਵਾਲ, 22 ਅਗਸਤ (ਹਨੀ ਚਾਠਲੀ)-ਹਰੇ ਕ੍ਰਿਸ਼ਨਾ ਮੰਦਰ ਟਰੱਸਟ ਨਿਊ ਮਾਡਲ ਟਾਊਨ ਵਾਰਡ ਨੰਬਰ 9 ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮੰਦਰ ਵਿਖੇ ਬਣਾਏ ਜਾਣ ਵਾਲੇ ਨਵੇਂ ਹਾਲ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ। ਨਿਰਮਾਣ ਕਾਰਜ ਦੀ ਸ਼ੁਰੂਆਤ ਮੌਕੇ ਵਿਧੀਵਤ ਤੌਰ ‘ਤੇ ਪੰਡਿਤ ਪ੍ਰਲਾਦ ਪਾਂਡੇ ਅਤੇ ਪੰਡਿਤ ਸ਼ਤਰੂਘਨ ਵਲੋਂ ਭੂਮੀ ਪੂਜਨ ਕਰਵਾਇਆ ਗਿਆ ਜਿਸ ਵਿਚ ਟਰੱਸਟ ਦੇ ਮੈਂਬਰਾਂ, ਪਤਵੰਤਿਆਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਹਰੇ ਕ੍ਰਿਸ਼ਨਾ ਮੰਦਰ ਟਰੱਸਟ ਦੇ ਪ੍ਰਧਾਨ ਰਸ਼ਪਾਲ ਸਿੰਘ ਮੀਲੂ ਨੇ ਦੱਸਿਆ ਕਿ ਮੰਦਰ ਵਿਚ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇੱਕ ਵਿਸ਼ਾਲ ਹਾਲ ਬਣਾਉਣ ਦਾ ਫ਼ੈਸਲਾ ਲਿਆ ਗਿਆ ਸੀ। ਇਸ ਸਬੰਧੀ ਪਿਛਲੇ ਦਿਨੀਂ ਟਰੱਸਟ ਦੇ ਸਮੂਹ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਹਾਲ ਦੇ ਨਿਰਮਾਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਾਜ਼ਰ ਸਮੂਹ ਪਤਵੰਤਿਆਂ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਨਿਰਮਾਣ ਕਾਰਜ ਸ਼ੁਰੂ ਕਰਨ ਦੀ ਸਹਿਮਤੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਤੇ ਉਪਰੰਤ ਮੰਦਰ ਵਿਖੇ ਭੂਮੀ ਪੂਜਨ ਦੀ ਰਸਮ ਅਦਾ ਕੀਤੀ ਗਈ ਅਤੇ ਇਸ ਤੋਂ ਬਾਅਦ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਹਾਲ ਮੰਦਰ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ, ਸੰਗਤਾਂ ਦੇ ਇਕੱਠ ਅਤੇ ਹੋਰ ਸਮਾਜਿਕ ਕਾਰਜਾਂ ਲਈ ਲਾਹੇਵੰਦ ਸਾਬਤ ਹੋਵੇਗਾ। ਰਸ਼ਪਾਲ ਸਿੰਘ ਮੀਲੂ ਨੇ ਇਸ ਕਾਰਜ ਨੂੰ ਸੰਗਤਾਂ ਦੇ ਸਹਿਯੋਗ ਦਾ ਨਤੀਜਾ ਦੱਸਦਿਆਂ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੰਦਰ ਦੇ ਵਿਕਾਸ ਲਈ ਭਵਿੱਖ ਵਿਚ ਵੀ ਸਾਂਝੇ ਯਤਨ ਜਾਰੀ ਰਹਿਣਗੇ। ਮੰਦਰ ਦੇ ਹਾਲ ਦੀ ਸ਼ੁਰੂਆਤ ਕਰਨ ਮੌਕੇ ਸਤੀਸ਼ ਕੁਮਾਰ, ਹਰੀ ਸਿੰਘ, ਸ਼ੁਭਮ ਚੌਧਰੀ, ਕੁਸ਼ਾਲ ਚੌਧਰੀ, ਰਮੇਸ਼ ਕੁਮਾਰ, ਸ਼ਾਮ ਸੁੰਦਰ, ਯੁਵਰਾਜ ਸਿੰਘ, ਬਿਪਨ ਕੁਮਾਰ, ਦੀਪਕ ਪਾਂਡੇ, ਜਤਿੰਦਰ ਕੁਮਾਰ, ਵਿਨੋਦ ਕੁਮਾਰ, ਸੁਧੀਰ ਕੁਮਾਰ, ਮੇਵਾ ਲਾਲ, ਕਾਲੜਾ, ਦਲਵੀਰ ਲਾਡੀ ਆਦਿ ਭਾਰੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਜਨਰਲ ਬਿਮਾਰੀਆਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਅਗਲੀ ਖ਼ਬਰ ਮਾਇਆ ਦੇਵੀ ਗੋਇਲ ਪਬਲਿਕ ਸਕੂਲ, ਪੋਹੀੜ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24