ਬਰਸੀ ਸਮਾਗਮ ’ਚ ਪਹੁੰਚਣ ਵਾਲੀਆਂ ਸੰਗਤਾਂ ਲਈ ਰਿਹਾਇਸ਼, ਲੰਗਰ, ਪਾਰਕਿੰਗ ਆਦਿ ਦੇ ਮੁਕੰਮਲ ਪ੍ਰਬੰਧ-ਮਹੰਤ ਬਾਬਾ ਹਰਬੰਸ ਸਿੰਘ ਨਾਨਕਸਰ
ਜਗਰਾਉਂ, 22 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਜੋ ਪੰਜ ਰੋਜ਼ਾ ਸਮਾਗਮ ਕਰਵਾਏ ਜਾ ਰਹੇ ਹਨ, ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਬਰਸੀ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੇ ਇਕੱਠ ਨੂੰ ਦੇਖਦਿਆਂ ਮਹੰਤ ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆਂ ਵਲੋਂ ਅਸਥਾਨ ਦੇ ਚਾਰ ਪਾਸੇ ਲੰਗਰ ਲਾਏ ਜਾਣਗੇ।
ਜਗਰਾਉਂ, 22 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਜੋ ਪੰਜ ਰੋਜ਼ਾ ਸਮਾਗਮ ਕਰਵਾਏ ਜਾ ਰਹੇ ਹਨ, ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਬਰਸੀ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੇ ਇਕੱਠ ਨੂੰ ਦੇਖਦਿਆਂ ਮਹੰਤ ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆਂ ਵਲੋਂ ਅਸਥਾਨ ਦੇ ਚਾਰ ਪਾਸੇ ਲੰਗਰ ਲਾਏ ਜਾਣਗੇ। ਇਸ ਮੌਕੇ ਭਾਈ ਰਣਜੀਤ ਸਿੰਘ ਅਤੇ ਰਾਜਨ ਸਿੰਘ ਝਾਂਜੀ ਨੇ ਦੱਸਿਆ ਕਿ ਬਰਸੀ ਸਮਾਗਮ ਵਿਚ ਆਉਣ ਵਾਲੀਆਂ ਸੰਗਤਾਂ ਲਈ ਮਹੰਤ ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਖਾਣ-ਪੀਣ ਵਾਲੇ ਪਦਾਰਥਾਂ ਦੇ ਲੰਗਰਾਂ ਤੋਂ ਇਲਾਵਾ ਰਿਹਾਇਸ਼, ਪਾਰਕਿੰਗ, ਡਾਕਟਰੀ ਸਹੂਲਤਾਂ ਆਦਿ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਇਹ ਸਾਰੀਆਂ ਸੇਵਾਵਾਂ ਸੱਚਖੰਡ ਵਾਸੀ ਮਹੰਤ ਬਾਬਾ ਪ੍ਰਤਾਪ ਸਿੰਘ ਨਾਨਕਸਰ ਵਾਲਿਆਂ ਨੇ ਸ਼ੁਰੂ ਕੀਤੀਆਂ ਸਨ ਜੋ ਹੁਣ ਲਗਾਤਾਰ ਜਾਰੀ ਹਨ। ਇਸ ਮੌਕੇ ਭਾਈ ਹਰਨੇਕ ਸਿੰਘ ਨਾਨਕਸਰ, ਸਰਵਜੀਤ ਸਿੰਘ ਗਰੇਵਾਲ, ਰਾਗੀ ਹਰਨੇਕ ਸਿੰਘ, ਲਖਵਿੰਦਰ ਸਿੰਘ ਲੱਖਾ, ਸੁਬੇਗ ਸਿੰਘ, ਜਿੰਦਰ ਸਿੰਘ ਸ਼ੇਖਦੌਲਤ, ਹਰਮਿੰਦਰ ਸਿੰਘ ਅਗਵਾੜ ਲੋਪੋ, ਮਹਿੰਦਰ ਸਿੰਘ ਕੈਨੇਡਾ, ਬਿੰਦਰ ਸਿੰਘ ਬੋਤਲਵਾਲਾ, ਹਰਨੇਕ ਸਿੰਘ, ਡਾ: ਲਛਮਣ ਸਿੰਘ ਚਮਕੋਰ ਸਿੰਘ, ਸਵਰਨ ਸਿੰਘ ਇੰਗਲੈਂਡ, ਰਵੀ ਲੁਧਿਆਣਾ, ਆਦਿ ਹਾਜ਼ਰ ਸਨ।