24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਫੱਲੇਵਾਲ ਵਿਖੇ ਭਾਕਿਯੂ ਉਗਰਾਹਾਂ ਦੀ ਅਹਿਮ ਮੀਟਿੰਗ

ਡੇਹਲੋਂ, 23 ਅਗਸਤ (ਕੈਲੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪਿੰਡ ਫੱਲੇਵਾਲ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸੰਬੰਧੀ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ 30 ਅਗਸਤ ਤੋਂ ਲਗਾਤਾਰ ਡੀ.

Ad Position 21
No active advertisement
30 ਅਗਸਤ ਤੋਂ ਡੀ. ਸੀ. ਦਫ਼ਤਰ ਅੱਗੇ ਪੱਕਾ ਧਰਨਾ ਲਗਾਉਣ ਦਾ ਫ਼ੈਸਲਾ 24-08-2026
ਡੇਹਲੋਂ, 23 ਅਗਸਤ (ਕੈਲੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪਿੰਡ ਫੱਲੇਵਾਲ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸੰਬੰਧੀ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ 30 ਅਗਸਤ ਤੋਂ ਲਗਾਤਾਰ ਡੀ. ਸੀ. ਦਫ਼ਤਰ ਅੱਗੇ ਦਿਨ ਰਾਤ ਦੇ ਧਰਨੇ ਦੇਣ ਦੀ ਤਿਆਰੀ ਲਈ ਵਿਉਂਤਬੰਦੀ ਬਣਾਈ ਗਈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਤਿਆਰੀ ਲਈ ਪਿੰਡਾਂ ‘ਚ ਨੁੱਕੜ ਮੀਟਿੰਗਾਂ ਮੋਟਰਸਾਈਕਲ ਮਾਰਚ, ਜਾਗੋ, ਢੋਲ ਮਾਰਚ ਵੀ ਕੀਤੇ ਜਾਣਗੇ। ਮੀਟਿੰਗ ਦੌਰਾਨ ਇੱਕ ਹੋਰ ਮਤਾ ਪਾਸ ਕਰ ਕੇ ਪੱਤਰਕਾਰ ਮਨਜਿੰਦਰਜੀਤ ਸਿੰਘ ਸਿੱਧੂ ‘ਤੇ ਦਰਜ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਸਮੇਂ ਮਨੋਹਰ ਸਿੰਘ ਕੁਲਾਹੜ, ਚਰਨਜੀਤ ਸਿੰਘ ਫੱਲੇਵਾਲ, ਬਲਵੰਤ ਸਿੰਘ ਘੁਡਾਣੀ, ਜਗਮੀਤ ਸਿੰਘ ਕੁਲਾਹੜ, ਯੁਵਰਾਜ ਸਿੰਘ ਘੁਡਾਣੀ, ਨਾਜ਼ਰ ਸਿੰਘ ਸਿਆੜ, ਦਰਸ਼ਨ ਸਿੰਘ ਫੱਲੇਵਾਲ, ਦਵਿੰਦਰ ਸਿੰਘ ਸਿਰਥਲਾ, ਜਸਵੀਰ ਸਿੰਘ ਅਸ਼ਕਰੀਪੁਰ, ਜਸਦੀਪ ਸਿੰਘ ਜੱਸੋਵਾਲ, ਮਨਜੀਤ ਸਿੰਘ ਬੁਢੇਲ, ਤੀਰਥ ਸਿੰਘ ਤਲਵੰਡੀ, ਸੁਰਜੀਤ ਸਿੰਘ ਲਵਲੀ ਸਮੇਤ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਸਵਾਗਤ ਸੰਬੰਧੀ ਸੰਗਤਾਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਬਸਪਾ ਨੇ ਆਪਣੀਆਂ ਸਰਗਰਮੀਆਂ ਕੀਤੀਆਂ ਤੇਜ਼
Ad Position 24