24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਨਿਰਵਾਣਾ ਕਲੱਬ ਵਿੱਚ ਗੋਲੀ ਚੱਲਣ ਕਾਰਨ ਭਗਦੜ ਮਚੀ-ਗੋਲੀ ਚਲਾਉਣ ਵਾਲੇ ਨੌਜਵਾਨ ਖਿਲਾਫ ਕੇਸ ਦਰਜ

ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀਏਯੂ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਰਵਾਣਾ ਕਲੱਬ ਵਿਚ ਇੱਕ ਪਾਰਟੀ ਦੌਰਾਨ ਨੌਜਵਾਨ ਵਲੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਉੱਥੇ ਭਗਦੜ ਮੱਚ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਅਸ਼ੋਕ ਨਗਰ ਦੇ ਰਹਿਣ ਵਾਲੇ ਪ੍ਰਣਵ ਖੋਸਲਾ ਖਿਲਾਫ ਕੇਸ ਦਰਜ ਕਰ ਲਿਆ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 24-08-2026
ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀਏਯੂ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਰਵਾਣਾ ਕਲੱਬ ਵਿਚ ਇੱਕ ਪਾਰਟੀ ਦੌਰਾਨ ਨੌਜਵਾਨ ਵਲੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਉੱਥੇ ਭਗਦੜ ਮੱਚ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਅਸ਼ੋਕ ਨਗਰ ਦੇ ਰਹਿਣ ਵਾਲੇ ਪ੍ਰਣਵ ਖੋਸਲਾ ਖਿਲਾਫ ਕੇਸ ਦਰਜ ਕਰ ਲਿਆ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸਬ ਇੰਸਪੈਕਟਰ ਭੁਪਿੰਦਰ ਜੱਗੀ ਨੇ ਦੱਸਿਆ ਕਿ ਬੀਤੇ ਦਿਨ ਉਹ ਨਿਰਵਾਣਾ ਕਲੱਬ ਨੇੜੇ ਗਸ਼ਤ ਕਰ ਰਿਹਾ ਸੀ ਕਿ ਇਸ ਦੌਰਾਨ ਉਸ ਨੇ ਗੋਲੀ ਚੱਲਣ ਦੀ ਆਵਾਜ਼ ਸੁਣੀ । ਜਦੋਂ ਉਹ ਕਲੱਬ ਦੇ ਅੰਦਰ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਕਤ ਕਥਿਤ ਦੋਸ਼ੀ ਵਲੋਂ ਉੱਥੇ ਕਈ ਰੋਂਦ ਗੋਲੀਆਂ ਚਲਾਈਆਂ ਗਈਆਂ ਹਨ, ਜਿਸ ਕਾਰਨ ਉਥੇ ਦਹਿਸ਼ਤ ਫੈਲ ਗਈ ਅਤੇ ਪਾਰਟੀ ਵਿਚ ਭਗਦੜ ਮੱਚ ਗਈ। ਪੁਲਿਸ ਵਲੋਂ ਮੌਕੇ ’ਤੇ ਸੱਤ ਖਾਲੀ ਖੋਲ ਗੋਲੀਆਂ ਦੇ ਬਰਾਮਦ ਕੀਤੇ ਹਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਪੁਲਿਸ ਪ੍ਰਸ਼ਾਸਨ ਵਲੋਂ ਮੈਰਿਜ ਪੈਲੇਸਾਂ ਅਤੇ ਅਜਿਹੇ ਕਲੱਬਾਂ ਵਿਚ ਅਸਲਾ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਹੋਈ ਹੈ, ਪਰ ਫਿਰ ਵੀ ਇਹ ਘਟਨਾ ਵਾਪਰ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਸੀ, ਜਿਸ ਵਕਤ ਇਹ ਘਟਨਾ ਵਾਪਰੀ ਉੱਥੇ ਕਲੱਬ ਵਿਚ ਦੋ ਤਿੰਨ ਪਾਰਟੀਆਂ ਚੱਲ ਰਹੀਆਂ ਸਨ।
Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਕੇ ਹੋਏ ਫਰਾਰ ਅਗਲੀ ਖ਼ਬਰ 240 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ ਪਤਨੀ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ
Ad Position 24