ਸਿੱਧਵਾਂ ਬੇਟ ਦੀ ਪੁਲਿਸ ਨੇ ਰੇਤ ਮਾਫੀਏ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਗੈਰ ਕਾਨੂੰਨੀ ਰੇਤੇ ਨਾਲ ਭਰੇ ਵਾਹਨ ਕਬਜ਼ੇ ਵਿਚ ਲਏ
ਸਿੱਧਵਾਂ ਬੇਟ, 23 ਅਗਸਤ (ਜਸਵੰਤ ਸਿੰਘ ਸਲੇਮਪੁਰੀ) ਜ਼ਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਅਤੇ ਉੱਪ ਪੁਲਿਸ ਕਪਤਾਨ ਜਸਵਿੰਦਰ ਸਿੰਘ ਢੀਂਡਸਾ ਦੀਆਂ ਸਖ਼ਤ ਹਦਇਤਾਂ ਦੀ ਪਾਲਣਾ ਕਰਦਿਆਂ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.
ਸਿੱਧਵਾਂ ਬੇਟ, 23 ਅਗਸਤ (ਜਸਵੰਤ ਸਿੰਘ ਸਲੇਮਪੁਰੀ) ਜ਼ਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਅਤੇ ਉੱਪ ਪੁਲਿਸ ਕਪਤਾਨ ਜਸਵਿੰਦਰ ਸਿੰਘ ਢੀਂਡਸਾ ਦੀਆਂ ਸਖ਼ਤ ਹਦਇਤਾਂ ਦੀ ਪਾਲਣਾ ਕਰਦਿਆਂ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.ਆਈ. ਅਮਰਜੀਤ ਸਿੰਘ ਗਿੱਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇੱਥੋਂ ਕਰੀਬ ਤਿੰਨ ਮੀਲ ਦੂਰ ਵਗ ਰਹੇ ਦਰਿਆ ਸਤਲੁਜ ਵਿਚ ਕੀਤੀ ਜਾ ਰਹੀ ਨਾਜਾਇਜ਼ ਮਾਈਨਿੰਗ ’ਤੇ ਕਾਰਵਾਈ ਕਰਦਿਆਂ ਜਦੋਂ ਛਾਪੇਮਾਰੀ ਕੀਤੀ ਤਾਂ ਰੇਤ ਮਾਫੀਏ ਦੇ ਕਈ ਲੋਕ ਹਨੇਰੇ ਦਾ ਫਾਇਦਾ ਉਠਾ ਕੇ ਆਪ ਤਾਂ ਫਰਾਰ ਹੋ ਗਏ ਪਰ ਆਪਣੇ ਵਾਹਨ ਉੱਥੇ ਹੀ ਛੱਡ ਗਏ। ਜਿੰਨਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੌਕੇ ’ਤੇ ਘੋੜਾ ਟਰੱਕ, ਦੋ ਰੇਤੇ ਨਾਲ ਭਰੇ ਟਿੱਪਰ ਤੇ ਤਿੰਨ ਟਰੈਕਟਰਜ-ਟਰਾਲੀਆਂ ਆਪਣੇ ਕਬਜ਼ੇ ’ਚ ਲਈਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੌਨਸੂਨ ਸੀਜ਼ਨ ਦੇ ਚੱਲਦਿਆਂ ਦਰਿਆ ’ਚੋਂ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਵਿਚ ਮਾਈਨਿੰਗ ਪੂਰੀ ਤਰ੍ਹਾਂ ਬੰਦ ਹੁੰਦੀ ਹੈ, ਉਨ੍ਹਾਂ ਸਪੱਸ਼ਟ ਕੀਤਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।