24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜੈ ਜਗਦੰਬੇ ਕਲੱਬ ਜਗਰਾਉਂ ਵਲੋਂ ਮਾਤਾ ਜਵਾਲਾ ਜੀ ਵਿਖ਼ੇ ਸਾਲਾਨਾ 4 ਰੋਜ਼ਾ 33 ਵਾਂ ਭੰਡਾਰਾ ਲਗਾਇਆ

ਰਾਏਕੋਟ, 23 ਅਗਸਤ (ਬਲਵਿੰਦਰ ਸਿੰਘ ਲਿੱਤਰ)- ਗ੍ਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏਕੋਟ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਅਥਾਰਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗਮਾਡਾ ਦੇ ਚੇਅਰਮੈਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਨ।

Ad Position 21
No active advertisement
ਅਜੀਤ ਡੈਸਕ 24-08-2026
ਰਾਏਕੋਟ, 23 ਅਗਸਤ (ਬਲਵਿੰਦਰ ਸਿੰਘ ਲਿੱਤਰ)- ਗ੍ਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏਕੋਟ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਅਥਾਰਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗਮਾਡਾ ਦੇ ਚੇਅਰਮੈਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਨ।ਇਸ ਨਿਯੁਕਤੀ ਨਾਲ ਰਾਏਕੋਟ ਹਲਕੇ ਦੇ ‘ਆਪ’ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਇਸ ਨਿਯੁਕਤੀ ਤੋਂ ਬਾਅਦ ਮਨਜੀਤ ਸਿੰਘ ਰਾਏਕੋਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸਪੀਕਰ ਕੁਲਤਾਰ ਸਿੰਘ ਸੰਧਵਾਂ, ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਡਾ. ਤੇਜਪਾਲ ਸਿੰਘ ਗਿੱਲ ਚੇਅਰਮੈਨ ਪਨਗਰੇਨ ਪੰਜਾਬ, ਬਲਤੇਜ਼ ਸਿੰਘ ਪੰਨੂ ਮੀਡੀਆ ਇੰਚਾਰਜ ਸਮੇਤ ਪਾਰਟੀ ਹਾਈਕਮਾਂਡ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਉੱਪਰ ਜੋ ਭਰੋਸਾ ਜਤਾਇਆ ਗਿਆ ਹੈ, ਉਹ ਉਸ ’ਤੇ ਪੂਰਾ ਖ਼ਰਾ ਉਤਰਨਗੇ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਰਾਏਕੋਟ ਨੇ ਵਿਸ਼ਵਾਸ ਦਿਵਾਇਆ ਕਿ ਉਹ ਗਮਾਡਾ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਅਣਥੱਕ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਮੁਹਾਲੀ ਅਤੇ ਇਸਦੇ ਆਸਪਾਸ ਦੇ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਸ਼ਹਿਰੀ ਵਿਕਾਸ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਮੁੱਖ ਪਹਿਲਕਦਮੀ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਗਮਾਡਾ ਅਧੀਨ ਆਉਂਦੇ ਇਲਾਕਿਆਂ ਨੂੰ ਇਕ ਮਾਡਲ ਖੇਤਰ ਵਜੋਂ ਵਿਕਸਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਨਿਯੁਕਤੀ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਸੁਖਜੀਤ ਸਿੰਘ ਢਿੱਲਵਾਂ ਸੂਬਾ ਪ੍ਰਧਾਨ ਬੀ.ਸੀ. ਵਿੰਗ ‘ਆਪ’ ਪਾਰਟੀ, ਚਸਪਿੰਦਰ ਸਿੰਘ ਚਾਹਲ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ, ਵਿਕਰਮਜੀਤ ਸਿੰਘ ਥਿੰਦ ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਕੌਂਸਲਰ ਸਾਹਿਲ ਗੋਇਲ, ਵਿਜੇ ਵੈਕਟਰ ਚੇਅਰਮੈਨ ਮਾਰਕੀਟ ਕਮੇਟੀ ਮੁੱਲਾਂਪੁਰ ਦਾਖਾ, ਅਮਰਜੀਤ ਸਿੰਘ ਗੋਂਦਵਾਲ ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਬਲਜਿੰਦਰ ਸਿੰਘ ਤਲਵਾੜਾ ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਧਰਮਿੰਦਰ ਸਿੰਘ ਧਾਲੀਵਾਲ ਹਲਕਾ ਕੋਆਰਡੀਨੇਟਰ, ਰਮਨ ਸੰਧੂ ਗਰੇਵਾਲ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਹਰਪ੍ਰੀਤ ਸਿੰਘ ਜੌਹਲਾਂ ਪ੍ਰਧਾਨ ਯੂਥ ਵਿੰਗ ਹਲਕਾ ਰਾਏਕੋਟ, ਰਾਜਿੰਦਰ ਸਿੰਘ ਬੱਬੀ ਪ੍ਰਧਾਨ ਖੱਤਰੀ ਵਿੰਗ, ਜਗਰਾਜ ਸਿੰਘ ਪ੍ਰਧਾਨ ਬੀ.ਸੀ ਵਿੰਗ, ਦਵਿੰਦਰ ਕੁਮਾਰ, ਰਾਜੂ ਧੀਂਗੜਾ, ਸਤਿੰਦਰ ਸਿੰਘ ਸ਼ਿੰਦਾ ਕਲਸੀਆਂ, ਲਵਜਿੰਦਰ ਸਿੰਘ ਨੱਤ, ਵਿਪਨ ਡਾਬਰ, ਮਨਪ੍ਰੀਤ ਸਿੰਘ ਰਾਜੋਆਣਾ, ਨਿਰਮਲ ਸਿੰਘ ਰਾਜੋਆਣਾ, ਅਮਨਦੀਪ ਸਿੰਘ ਗੋਂਦਵਾਲ, ਰਣਜੀਤ ਸਿੰਘ ਮਾਨ ਆਦਿ ਵਲੋਂ ਮਨਜੀਤ ਸਿੰਘ ਰਾਏਕੋਟ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਵਿਕਾਸ ਪ੍ਰੋਜੈਕਟ ਪੂਰੇ ਕਰਵਾਉਣ ਲਈ ਵਚਨਬੱਧ- ਵਿਧਾਇਕ ਠੇਕੇਦਾਰ ਹਾਕਮ ਸਿੰਘ ਅਗਲੀ ਖ਼ਬਰ ਸਿੱਧਵਾਂ ਬੇਟ ਦੀ ਪੁਲਿਸ ਨੇ ਰੇਤ ਮਾਫੀਏ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਗੈਰ ਕਾਨੂੰਨੀ ਰੇਤੇ ਨਾਲ ਭਰੇ ਵਾਹਨ ਕਬਜ਼ੇ ਵਿਚ ਲ...
Ad Position 24