24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦਾ ਐਥਲੀਟ ਬਣਿਆ ਜੂਨੀਅਰ ਓਪਨ ਪੰਜਾਬ ਚੈਂਪੀਅਨ ਐਥਲੀਟ ਰਣਵਿਜੇ ਸਿੰਘ ਨੇ ਚੇਨਈ ਨੈਸ਼ਨਲ ਪੱਧਰ ਲਈ ਕੀਤਾ ਕੁਆਲੀਫਾਈ

ਰਾਏਕੋਟ, 23 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਪੱਧਰੀ ਓਪਨ ਅਥਲੈਟਿਕਸ ਚੈਂਪੀਅਨਸ਼ਿਪ ਪੰਜਾਬ ਖੇਡ ਵਿਭਾਗ ਦੀ ਦੇਖ-ਰੇਖ ਹੇਠ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਈ ਗਈ। ਜਿਸ ਵਿਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਸੈਂਕੜੇ ਐਥਲੀਟਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 24-08-2026
ਰਾਏਕੋਟ, 23 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਪੱਧਰੀ ਓਪਨ ਅਥਲੈਟਿਕਸ ਚੈਂਪੀਅਨਸ਼ਿਪ ਪੰਜਾਬ ਖੇਡ ਵਿਭਾਗ ਦੀ ਦੇਖ-ਰੇਖ ਹੇਠ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਈ ਗਈ। ਜਿਸ ਵਿਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਸੈਂਕੜੇ ਐਥਲੀਟਾਂ ਨੇ ਭਾਗ ਲਿਆ। ਇਸ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਐਥਲੀਟ ਰਣਵਿਜੇ ਸਿੰਘ ਬੁੱਟਰ ਨੇ ਲੁਧਿਆਣਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਇਤਿਹਾਸਕ ਜਿੱਤ ਪ੍ਰਾਪਤ ਕਰਦਿਆਂ 2 ਤਗਮੇ ਆਪਣੀ ਝੋਲੀ ਪਾਏ। ਐਥਲੀਟ ਰਣਵਿਜੇ ਸਿੰਘ ਨੇ ਡਿਸਕਸ ਥ੍ਰੋ ਵਿਚੋਂ ਗੋਲਡ ਅਤੇ ਸ਼ਾਟਪੁੱਟ ਵਿਚੋਂ ਸਿਲਵਰ ਮੈਡਲ ਪ੍ਰਾਪਤ ਕਰਕੇ ਆਪਣੇ ਜ਼ੋਰ ਦਾ ਲੋਹਾ ਮਨਵਾਇਆ। ਇਸ ਦੇ ਨਾਲ ਹੀ ਚੇਨਈ ਵਿਖੇ ਹੋਣ ਵਾਲੇ ਜੂਨੀਅਰ ਨੈਸ਼ਨਲ ਅਤੇ ਲੁਧਿਆਣਾ ਵਿਖੇ ਹੋਣ ਵਾਲੇ ਯੂਥ ਨੈਸ਼ਨਲ ਟੂਰਨਾਮੈਂਟ ਲਈ ਵੀ ਕੁਆਲੀਫਾਈ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਸਿੱਧੂ, ਸੰਸਥਾ ਦੇ ਪ੍ਰਧਾਨ ਹਰਜੋਤ ਸਿੰਘ ਸਿੱਧੂ ਨੇ ਜੇਤੂ ਖਿਡਾਰੀ ਦੀ ਸ਼ਾਨਦਾਰ ਉਪਲੱਬਧੀ ਲਈ ਮੂੰਹ ਮਿੱਠਾ ਕਰਵਾਇਆ ਅਤੇ ਕੋਚ ਗੁਰਪ੍ਰੀਤ ਸਿੰਘ ਮੱਲ੍ਹੀ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਮੈਡਮ ਵੀਰਾਂ ਕੌੜਾ, ਜਗਰੂਪ ਸਿੰਘ, ਰੀਤੂ ਕਮਲ, ਜਸਵਿੰਦਰ ਸਿੰਘ, ਮੈਡਮ ਵੀਰ ਕੌਰ ਬੱਸੀਆਂ, ਗੀਤ ਕੌਰ ਰਾਏਕੋਟ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਸੰਬੰਧੀ ਪੰਜ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਪਿੰਡ ਬਸੈਮੀ ’ਚ ਸ਼ੱਕੀ ਹਾਲਾਤਾਂ ’ਚ ਮਰੇ ਰੋਜ਼ (ਨੀਲ ਗਾਂ) ਨੂੰ ਮਹਿਕਮੇ ਵਲੋਂ ਪੋਸਟਮਾਰਟਮ ਲਈ ਭੇਜਿਆ
Ad Position 24