24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਲੋਹਟਬੱਦੀ ਪੁੱਜਣ ’ਤੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਿੱਖ ਸੰਗਤਾਂ ਵਲੋਂ ਹੋਵੇਗਾ ਨਿੱਘਾ ਸਵਾਗਤ

ਲੋਹਟਬੱਦੀ, 23 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)- ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ’ ਦਾ ਨਗਰ ਲੋਹਟਬੱਦੀ ਪੁੱਜਣ ’ਤੇ ਸਿੱਖ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਦੂਜੇ ਪੜਾਅ ਅਧੀਨ ਆਰੰਭ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ’ ਪ੍ਰਤੀ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਵੱਖ-ਵੱਖ ਸੰਪਰਦਾਵਾਂ ਦੇ ਸੰਤਾਂ ਮਹਾਂਪੁਰਸ਼ਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਇਸ ਕਾਰਜ ’ਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।

Ad Position 21
No active advertisement
ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ 24-08-2026
ਲੋਹਟਬੱਦੀ, 23 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)- ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ’ ਦਾ ਨਗਰ ਲੋਹਟਬੱਦੀ ਪੁੱਜਣ ’ਤੇ ਸਿੱਖ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਦੂਜੇ ਪੜਾਅ ਅਧੀਨ ਆਰੰਭ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ’ ਪ੍ਰਤੀ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਵੱਖ-ਵੱਖ ਸੰਪਰਦਾਵਾਂ ਦੇ ਸੰਤਾਂ ਮਹਾਂਪੁਰਸ਼ਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਇਸ ਕਾਰਜ ’ਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ 25 ਅਗਸਤ ਦੇ ਰਾਤਰੀ ਵਿਸ਼ਰਾਮ ਉਪਰੰਤ 26 ਅਗਸਤ ਨੂੰ ਆਰੰਭ ਹੋਣ ਵਾਲੇ ਖ਼ਾਲਸਾ ਮਾਰਚ ਦਾ ਪਿੰਡ ਲੋਹਟਬੱਦੀ ਪੁੱਜਣ ’ਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ ਸ੍ਰੀ ਮੁਕਤਸਰ ਸਾਹਿਬ ਵਾਲੀ ਵਲੋਂ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਸੰਚਾਲਕ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਵਾਲੇ ਸੰਗਤਾਂ ਦੀ ਹਾਜ਼ਰੀ ’ਚ ਸਵਾਗਤ ਕਰਨਗੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਸਿੱਖ ਕੌਮ ਦੀਆਂ ਹੋਰ ਉੱਘੀਆਂ ਸ਼ਖ਼ਸੀਅਤਾਂ ਸਿਰਕਤ ਕਰਨਗੀਆਂ। ਇਨ੍ਹਾਂ ਸਮਾਗਮਾਂ ਸਬੰਧੀ ਗੱਲ ਕਰਦਿਆਂ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰਾਮ ਪੰਚਾਇਤਾਂ,ਖੇਡ ਕਲੱਬਾਂ, ਸਮਾਜ ਭਲਾਈ ਟਰੱਸਟਾਂ, ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ ਦੇ ਸੁਨੇਹਾ ਦੇਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਆਰੰਭ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਹਿੱਸਾ ਬਣੀਏ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ‘ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਸਲੇਮਪੁਰਾ ਤੋਂ ਸੰਗਤ ਰਵਾਨਾ ਅਗਲੀ ਖ਼ਬਰ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਸੰਬੰਧੀ ਪੰਜ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ
Ad Position 24