23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਐਨ. ਪੀ. ਕੇ. ਖਾਦ ਦੇ ਭਾਅ ’ਚ ਵਾਧੇ ਦੀ ਕਿਸਾਨ ਆਗੂਆਂ ਵਲੋਂ ਨਿੰਦਾ ਭਾਅ ਵਾਪਸ ਨਾ ਲਏ ਤਾਂ ਸੜਕਾਂ ‘ਤੇ ਉੱਤਰਨਗੇ ਕਿਸਾਨ- ਮੇਹਲੋਂ, ਜੰਡਿਆਲੀ, ਗਰੇਵਾਲ

ਕੁਹਾੜਾ, 23 ਅਗਸਤ (ਸੰਦੀਪ ਸਿੰਘ ਕੁਹਾੜਾ)-ਐਨ. ਪੀ.

Ad Position 21
No active advertisement
ਅਜੀਤ ਡੈਸਕ 24-08-2026
ਕੁਹਾੜਾ, 23 ਅਗਸਤ (ਸੰਦੀਪ ਸਿੰਘ ਕੁਹਾੜਾ)-ਐਨ. ਪੀ. ਕੇ. ਖਾਦ ਦੀ ਕੀਮਤ ਵਿੱਚ ਹੋਏ ਵਾਧੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਸਖ਼ਤ ਰੋਸ ਪ੍ਰਗਟ ਕੀਤਾ ਹੈ। ਯੂਨੀਅਨ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਪੈ੍ਰੱਸ ਸਕੱਤਰ ਈਰਿੰਦਰ ਸਿੰਘ ਜੌਲੀ ਜੰਡਿਆਲੀ ਅਤੇ ਮੀਤ ਪ੍ਰਧਾਨ ਪਮਨਦੀਪ ਸਿੰਘ ਗਰੇਵਾਲ ਨੇ ਸਰਕਾਰ ਅਤੇ ਖਾਦ ਕੰਪਨੀਆਂ ਤੋਂ ਵਧੀਆਂ ਕੀਮਤਾਂ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਇਸ ਵਾਧੇ ਨੂੰ ਵਾਪਸ ਨਾ ਲਿਆ ਗਿਆ ਤਾਂ ਕਿਸਾਨ ਸੜਕਾਂ ‘ਤੇ ਉੱਤਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਕਣਕ ਅਤੇ ਆਲੂ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਤੋਂ ਪਹਿਲਾਂ ਹੀ ਖਾਦ ਦੇ ਭਾਅ ਵਧਣ ਨਾਲ ਕਿਸਾਨਾਂ ‘ਤੇ ਵਾਧੂ ਆਰਥਿਕ ਬੋਝ ਪਵੇਗਾ। ਉਨ੍ਹਾਂ ਦੱਸਿਆ ਕਿ ਐਨ. ਪੀ. ਕੇ. ਖਾਦ ਦਾ ਗੱਟਾ ਪਹਿਲਾਂ 1700 ਰੁਪਏ ਦਾ ਸੀ, ਜਿਸ ਦੀ ਕੀਮਤ ਵਧਾ ਕੇ 2250 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀ ਲਈ ਵਰਤੀਆਂ ਜਾਣ ਵਾਲੀਆਂ ਖਾਦਾਂ, ਡੀਜ਼ਲ ਅਤੇ ਹੋਰ ਲਾਗਤਾਂ ਮਹਿੰਗੀਆਂ ਹੋ ਰਹੀਆਂ ਹਨ, ਜਦਕਿ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਉਚਿੱਤ ਮੁੱਲ ਨਹੀਂ ਮਿਲ ਰਿਹਾ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖਾਦਾਂ ‘ਤੇ ਵੱਧ ਤੋਂ ਵੱਧ ਸਬਸਿਡੀ ਦਿੱਤੀ ਜਾਵੇ ਅਤੇ ਵਧੀਆਂ ਕੀਮਤਾਂ ਨੂੰ ਵਾਪਸ ਕਰਵਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਅਤੇ ਖਾਦ ਕੰਪਨੀਆਂ ਵਲੋਂ ਵਧਾਏ ਰੇਟ ਵਾਪਸ ਨਾ ਲਏ ਗਏ ਤਾਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਤੀਰਥ ਯਾਤਰਾ ਤਹਿਤ ਹਰਿਦੁਆਰ-ਰਿਸ਼ੀਕੇਸ਼ ਦੇ ਦਰਸ਼ਨਾ ਲਈ ਮਲੌਦ ਤੋਂ ਬੱਸ ਰਵਾਨਾ ਅਗਲੀ ਖ਼ਬਰ ਸਵਾਮੀ ਵਿਵੇਕਾਨੰਦ ਕਾਲਜ ਆਫ਼ ਨਰਸਿੰਗ ਐਂਡ ਹਸਪਤਾਲ, ਫੈਜ਼ਗੜ੍ਹ ਵਿਖੇ ਮਹਿੰਦੀ ਸਮਾਗਮ ਕਰਵਾਇਆ
Ad Position 24