25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਦੀ ਟੈਕਨੀਕਲ ਅਸਿਸਟੈਂਟ ਪੰਜਾਬ ਸੁਸਾਇਟੀ ਯੂਨੀਅਨ ਦਾ ਵਫ਼ਦ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਮੁੰਡੀਆਂ ਨੂੰ ਮਿਲਿਆ

ਰਾਏਕੋਟ, 24 ਅਗਸਤ (ਸੁਸ਼ੀਲ) ਦੀ ਟੈਕਨੀਕਲ ਅਸਿਸਟੈਂਟ ਪੰਜਾਬ ਸੁਸਾਇਟੀ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਨੁਮਾਇੰਦਿਆਂ ਦਾ ਇਕ ਵਫ਼ਦ ਜੱਥੇਬੰਦੀ ਦੇ ਸਰਪ੍ਰਸਤ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਮਿਲਿਆ। ਵਫਦ ਵਿੱਚ ਹੋਰਨਾਂ ਤੋਂ ਇਲਾਵਾ ਸੂਬਾ ਪ੍ਰਧਾਨ ਗੁਰਲਾਲ ਸਿੰਘ, ਜਨ.

Ad Position 21
No active advertisement
ਅਜੀਤ ਡੈਸਕ 25-08-2026
ਰਾਏਕੋਟ, 24 ਅਗਸਤ (ਸੁਸ਼ੀਲ) ਦੀ ਟੈਕਨੀਕਲ ਅਸਿਸਟੈਂਟ ਪੰਜਾਬ ਸੁਸਾਇਟੀ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਨੁਮਾਇੰਦਿਆਂ ਦਾ ਇਕ ਵਫ਼ਦ ਜੱਥੇਬੰਦੀ ਦੇ ਸਰਪ੍ਰਸਤ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਮਿਲਿਆ। ਵਫਦ ਵਿੱਚ ਹੋਰਨਾਂ ਤੋਂ ਇਲਾਵਾ ਸੂਬਾ ਪ੍ਰਧਾਨ ਗੁਰਲਾਲ ਸਿੰਘ, ਜਨ. ਸਕੱਤਰ ਕੰਵਰਜੀਤ ਸਿੰਘ ਬਾਠ, ਵਿੱਤ ਸਕੱਤਰ ਅੰਤਰਜਾਮੀ ਦਾਸ, ਜਨਰਲ ਸਕੱਤਰ ਮੋਹਿਤ ਕੁਮਾਰ ਤੋਂ ਇਲਾਵਾ ਹੋਰ ਕਈ ਆਗੂ ਵੀ ਸ਼ਾਮਿਲ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵਫ਼ਦ ਵਲੋਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਜਥੇਬੰਦੀ ਦੇ ਮੈਂਬਰਾਂ ਦੀਆਂ ਹੱਕੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਵਿੱਚ ਸਾਲ 2002 ਤੋਂ ਕੰਪਿਊਟਰਾਈਜ਼ਡ ਰਜਿਸਟਰੇਸ਼ਨ ਦਾ ਕੰਮ ਬਤੌਰ ਟੈਕਨੀਕਲ ਅਸਿਸਟੈਂਟ ਬਹੁਤ ਹੀ ਜ਼ਿੰਮੇਵਾਰੀ ਨਾਲ ਨਿਭਾਇਆ ਜਾ ਰਿਹਾ ਹੈ। ਆਗੂਆਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇੰਨੇ ਲੰਮੇ ਸਮੇਂ ਤੋਂ ਸੇਵਾਵਾਂ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਠੇਕੇਦਾਰ ਰਾਹੀਂ ਬਹੁਤ ਹੀ ਘੱਟ ਤਨਖਾਹ ਦਿੱਤੀ ਜਾ ਰਹੀ ਹੈ। ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਫ਼ਦ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਮੰਗ ਨੂੰ ਸਰਕਾਰ ਜਲਦ ਹੱਲ ਕਰਵਾਉਣ ਦਾ ਯਤਨ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੁਖ ਸਿੰਘ, ਮਨਮੋਹਨ ਸਿੰਘ, ਬਲਜੀਤ ਸਿੰਘ, ਹਰਪ੍ਰੀਤ ਸਿੰਘ, ਅਮਿ੍ਰਤ ਸਿੰਘ, ਮਨਦੀਪ ਸਿੰਘ, ਸ਼ਿਵਮਪ੍ਰੀਤ ਸਿੰਘ ਆਦਿ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਜੀ.ਜੀ. ਗਰਲਜ਼ ਕਾਲਜ ਰਾਏਕੋਟ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ’ਤੇ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਵਿਨੋਦ ਕੁਮਾਰ ਖ਼ੁਰਮੀ ਬਣੇ ਸ੍ਰੀ ਸ਼ਿਵ ਮੰਦਿਰ ਬਗੀਚੀ ਦੀ ਕਮੇਟੀ ਦੇ ਪ੍ਰਧਾਨ
Ad Position 24