ਐੱਸ.ਜੀ.ਜੀ. ਗਰਲਜ਼ ਕਾਲਜ ਰਾਏਕੋਟ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ’ਤੇ ਹਵਨ ਯੱਗ ਕਰਵਾਇਆ
ਰਾਏਕੋਟ, 24 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁੱਭ ਸ਼ੁਰੂਆਤ ਮੌਕੇ ਕਾਲਜ ਕੈਂਪਸ ਵਿਚ ਬੜੀ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਹਵਨ ਯੱਗ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਨਵੇਂ ਸੈਸ਼ਨ ਦੀ ਸਫ਼ਲਤਾ, ਕਾਲਜ ਦੀ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ, ਵਿਦਿਆਰਥਣਾਂ ਦੇ ਉੱਜ਼ਵਲ ਭਵਿੱਖ ਅਤੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਦੀ ਬਿਹਤਰੀ ਲਈ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕਰਨਾ ਸੀ।
ਸ
ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਹਵਨ ਯੱਗ ਕਰਵਾਉਣ ਸਮੇਂ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ
25-08-2026
ਰਾਏਕੋਟ, 24 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁੱਭ ਸ਼ੁਰੂਆਤ ਮੌਕੇ ਕਾਲਜ ਕੈਂਪਸ ਵਿਚ ਬੜੀ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਹਵਨ ਯੱਗ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਨਵੇਂ ਸੈਸ਼ਨ ਦੀ ਸਫ਼ਲਤਾ, ਕਾਲਜ ਦੀ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ, ਵਿਦਿਆਰਥਣਾਂ ਦੇ ਉੱਜ਼ਵਲ ਭਵਿੱਖ ਅਤੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਦੀ ਬਿਹਤਰੀ ਲਈ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕਰਨਾ ਸੀ। ਹਵਨ ਯੱਗ ਦੀ ਸ਼ੁਰੂਆਤ ਪੂਰਨ ਵਿਧੀ-ਵਿਧਾਨ, ਪੂਜਾ-ਅਰਚਨਾ ਅਤੇ ਧਾਰਮਿਕ ਮੰਤਰ ਉਚਾਰਨ ਨਾਲ ਹੋਈ। ਹਵਨ ਦੌਰਾਨ ਸਮੁੱਚੇ ਮਾਹੌਲ ਵਿਚ ਅਧਿਆਤਮਿਕ ਊਰਜਾ ਦਾ ਸੰਚਾਰ ਹੋਇਆ। ਸਮਾਗਮ ਵਿਚ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਆਹੁਦੇਦਾਰਾਂ, ਪ੍ਰਿੰਸੀਪਲ ਸ਼੍ਰੀਮਤੀ ਡਾ. ਰਜਨੀ ਬਾਲਾ, ਸਮੂਹ ਅਧਿਆਪਕਾਂ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਹੂਤੀਆਂ ਪਾਈਆਂ, ਜਿਨ੍ਹਾਂ ਨੇ ਨਵੇਂ ਅਕਾਦਮਿਕ ਸੈਸ਼ਨ ਦੀ ਸਫ਼ਲਤਾ, ਚੰਗੀ ਸਿੱਖਿਆ ਦੇ ਪਸਾਰ, ਸਾਰਿਆਂ ਦੀ ਬਿਹਤਰ ਸਿਹਤ ਅਤੇ ਸੁਖਾਵੇਂ ਭਵਿੱਖ ਲਈ ਪ੍ਰਾਰਥਨਾ ਕੀਤੀ ਗਈ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਰਜਿੰਦਰ ਕੌੜਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਡਾ. ਰਜਨੀ ਬਾਲਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਨਵੇਂ ਸੈਸ਼ਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਨਵਾਂ ਅਕਾਦਮਿਕ ਸੈਸ਼ਨ ਨਵੀਆਂ ਉਮੀਦਾਂ, ਨਵੇਂ ਟੀਚਿਆਂ ਅਤੇ ਸੰਭਾਵਨਾਵਾਂ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ, ਇਮਾਨਦਾਰੀ ਅਤੇ ਲਗਨ ਹੀ ਸਫ਼ਲਤਾ ਦੀ ਕੁੰਜੀ ਹਨ, ਇਸ ਲਈ ਵਿਦਿਆਰਥੀਆਂ ਨੂੰ ਪੂਰੀ ਲਗਨ ਨਾਲ ਆਪਣੀ ਪੜ੍ਹਾਈ ਵੱਲ ਧਿਆਨ ਦੇਣਾ ਚਾਹੀਦਾ ਹੈ। ਸਮਾਗਮ ਦੌਰਾਨ ਪਿਛਲੇ ਅਕਾਦਮਿਕ ਸੈਸ਼ਨ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੀ ਟਾਪਰ ਲਿਸਟ ਵਿਚ 10ਵਾਂ ਸਥਾਨ ਹਾਸਲ ਕਰਨ ਵਾਲੀ ਬੀ.ਕਾਮ ਭਾਗ-ਦੂਜਾ ਦੀ ਹੋਣਹਾਰ ਵਿਦਿਆਰਥਣ ਖੁਸ਼ਦੀਪ ਕੌਰ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਬੰਧਕਾਂ ਨੇ ਉਸਦੀ ਸ਼ਾਨਦਾਰ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਬਾਕੀ ਵਿਦਿਆਰਥਣਾਂ ਨੂੰ ਵੀ ਉਸ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ। ਸਮਾਗਮ ਦੇ ਅਖ਼ੀਰ ਵਿਚ ਹਵਨ ਯੱਗ ਦੀ ਪੂਰਨ ਆਹੂਤੀ ਪਾਈ ਗਈ ਅਤੇ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੀਤ ਪ੍ਰਧਾਨ ਰਵਿੰਦਰ ਜੋਸ਼ੀ, ਜਨਰਲ ਸਕੱਤਰ ਸੁਨੀਲ ਸ਼ਰਮਾ, ਰਾਮ ਕੁਮਾਰ ਸੋਬਤੀ, ਅਨਿਲ ਸੱਚਰ ਅਤੇ ਮੁਕੇਸ਼ ਕੌੜਾ ਨੇ ਵੀ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥਣਾਂ ਨੂੰ ਆਪਣਾ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।