26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ’ਚ ਤੀਆਂ ਨੂੰ ਸਮਰਪਿਤ ਟੈਲੇਂਟ ਹੰਟ ਪ੍ਰੋਗਰਾਮ ਕਰਵਾਇਆ

ਰਾਏਕੋਟ, 25 ਅਗਸਤ (ਸੁਸ਼ੀਲ) ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਬੁਰਜ ਹਰੀ ਸਿੰਘ ਰਾਏਕੋਟ ਵਿਖੇ ਪਿ੍ੰ: ਡਾ. ਮਮਤਾ ਕੋਛੜ ਦੀ ਦੇਖ ਰੇਖ ਹੇਠ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ਤੀਜ ਦੇ ਤਿਉਹਾਰ ਨੂੰ ਸਮਰਪਿਚ ਟੈਲੇਂਟ ਹੰਟ ਪ੍ਰੋਗਰਾਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-08-2026
ਰਾਏਕੋਟ, 25 ਅਗਸਤ (ਸੁਸ਼ੀਲ) ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਬੁਰਜ ਹਰੀ ਸਿੰਘ ਰਾਏਕੋਟ ਵਿਖੇ ਪਿ੍ੰ: ਡਾ. ਮਮਤਾ ਕੋਛੜ ਦੀ ਦੇਖ ਰੇਖ ਹੇਠ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ਤੀਜ ਦੇ ਤਿਉਹਾਰ ਨੂੰ ਸਮਰਪਿਚ ਟੈਲੇਂਟ ਹੰਟ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਤੀਆਂ ਦੇ ਤਿਉਹਾਰ ਨਾਲ ਸਬੰਧਤ ਵੱਖ ਵੱਖ ਗਤੀਵਿਧੀਆਂ ਜਿਵੇਂ ਗਿੱਧਾ, ਭੰਗੜਾ, ਗੀਤ ਗਾਉਣਾ, ਰੰਗੋਲੀ ਬਣਾਉਣਾ ਅਤੇ ਮਹਿੰਦੀ ਲਗਾਉਣਾ ਆਦਿ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਡਾ. ਮਮਤਾ ਕੋਛੜ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਤੀਆਂ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਤਿਓਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਸਹਿਵਿੱਦਿਅਕ ਗਤਿਵਿਧਿਆਂ ਵਿਚ ਵੱਧ ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਪ੍ਰੋ. ਪੂਜਾ ਕਪੂਰ ਅਤੇ ਕਾਲਜ ਵਿਦਿਆਰਥੀ ਕੌਂਸਲ ਦਾ ਖਾਸ ਯੋਗਦਾਨ ਰਿਹਾ। ਇਸ ਮੌਕ ਪ੍ਰੋ. ਜਗਦੀਪ ਸਿੰਘ, ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਜਤਿੰਦਰ ਕੁਮਾਰ, ਪ੍ਰੋ. ਵਿਨੋਦ ਬਾਲਾ, ਪ੍ਰੋ. ਖੁਸ਼ਪ੍ਰੀਤ ਕੋਰ, ਪ੍ਰੋ. ਨਿਤੀਸ਼ ਭਾਰਦਵਾਜ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.0 ਬੈਂਡ ਅਗਲੀ ਖ਼ਬਰ ਸਪਰਿੰਗ ਡਿਊ ਸਕੂਲ ਦੀ ਵਿਦਿਆਰਥਣ ਆਤਮਜੀਤ ਵਲੋਂ ਰਾਸ਼ਟਰੀ ਰੋਇੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ
Ad Position 24