27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਲੈਕਚਰਾਰ ਕੇਡਰ ਯੂਨੀਅਨ ਵੱਲੋਂ ਸਮੂਹਿਕ ਛੁੱਟੀ ਐਕਸ਼ਨ ਨੂੰ ਪੂਰਨ ਹਮਾਇਤ-ਢਿੱਲੋਂ

ਕੁਹਾੜਾ, 26 ਅਗਸਤ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੱਤਾ ਪ੍ਰਾਪਤੀ ਵੇਲੇ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ, ਸਰਕਾਰ ਉਨ੍ਹਾਂ ਵਾਅਦਿਆਂ ਨੂੰ ਲਾਗੂ ਕਰਨ ਲਈ ਟਾਲ ਮਟੋਲ ਕਰ ਰਹੀ ਹੈ। ਸਰਕਾਰ ਹਰ ਵਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਸਮਾਂ ਟਪਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 27-08-2026
ਕੁਹਾੜਾ, 26 ਅਗਸਤ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੱਤਾ ਪ੍ਰਾਪਤੀ ਵੇਲੇ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ, ਸਰਕਾਰ ਉਨ੍ਹਾਂ ਵਾਅਦਿਆਂ ਨੂੰ ਲਾਗੂ ਕਰਨ ਲਈ ਟਾਲ ਮਟੋਲ ਕਰ ਰਹੀ ਹੈ। ਸਰਕਾਰ ਹਰ ਵਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਸਮਾਂ ਟਪਾ ਰਹੀ ਹੈ। ਪੰਜਾਬ ਭਰ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਬਹਾਲੀ, ਡੀ. ਏ., ਪੇਂਡੂ ਭੱਤਾ, ਕੱਚੇ ਮੁਲਾਜ਼ਮ ਪੱਕੇ ਕਰਨ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਯੂਨੀਅਨ ਦੇ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪਿਛਲੇ ਦਿਨੀਂ ਮੋਹਾਲੀ ਅਤੇ ਸੇਤਜ ਰੈਲੀ ਨੇ ਸਰਕਾਰ ਦੀਆਂ ਚੂਲਾਂ ਹਿਲਾ ਕੇ ਰੱਖ ਦਿੱਤੀਆਂ ਹਨ। ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਤਿੱਖੇ ਸੰਘਰਸ਼ ਅਤੇ ਰੋਸ ਰੈਲੀਆਂ ਕਰ ਕੇ ਸਰਕਾਰ ਨੂੰ ਚਲਦਾ ਕੀਤਾ ਜਾਵੇਗਾ। ਯੂਨੀਅਨ ਪ੍ਰਧਾਨ ਢਿੱਲੋਂ ਵਲੋਂ 27 ਅਗਸਤ ਦੇ ਸਮੂਹਿਕ ਛੁੱਟੀ ਦੇ ਐਕਸ਼ਨ ਦੀ ਹਮਾਇਤ ਦਾ ਪੂਰਨ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪੰਜਾਬ ਭਰ ਵਿਚੋਂ ਸਮੁੱਚਾ ਮੁਲਾਜ਼ਮ ਵਰਗ ਇੱਕਜੁੱਟਤਾ ਨਾਲ ਇਸ ਸੰਘਰਸ਼ ਵਿਚ ਸ਼ਾਮਿਲ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਖੱਟੜਾ ਦੇ ਨਗਰ ਨਿਵਾਸੀਆਂ ਵਲੋਂ ਅਹਿਮ ਮੁੱਦਿਆਂ ’ਤੇ ਵਿਸ਼ੇਸ਼ ਇਕੱਤਰਤਾ ਅਗਲੀ ਖ਼ਬਰ ਆਲ ਇੰਡੀਆ ਕਿਸਾਨ ਸਭਾ 1936 ਵਲੋਂ ਧਰਨੇ ਵਿਚ ਸ਼ਮੂਲੀਅਤ ਸੰਬੰਧੀ ਮੀਟਿੰਗ
Ad Position 24