27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਗਪੁਰ ਦਾ ਸ਼ਹੀਦੀ ਜੋੜ ਮੇਲਾ 29 ਤੋਂ

ਕੁਹਾੜਾ, 26 ਅਗਸਤ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਭਾਗਪੁਰ ਵਿਖੇ 1947 ਦੀ ਵੰਡ ਸਮੇਂ ਵਾਪਰੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 79ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ 29 ਤੋਂ 31 ਅਗਸਤ ਤੱਕ ਗੁਰਦੁਆਰਾ ਸ਼ਹੀਦਾਂ ਸਾਹਿਬ ਭਾਗਪੁਰ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਨਾਗਰਾ ਨੇ ਦੱਸਿਆ ਕਿ 29 ਅਗਸਤ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਰਾਤ 7 ਤੋਂ 9 ਵਜੇ ਤੱਕ ਸੰਤ ਬਾਬਾ ਕਸ਼ਮੀਰਾ ਸਿੰਘ ਅਲਾਹੋਰਾਂ ਵਾਲੇ ਕਥਾ-ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ 30 ਅਗਸਤ ਨੂੰ ਢਾਡੀ ਦਰਬਾਰ ਸਜਾਇਆ ਜਾਵੇਗਾ।

Ad Position 21
No active advertisement
ਪ੍ਰਧਾਨ ਹਰਪਾਲ ਸਿੰਘ ਨਾਗਰਾ 27-08-2026
ਕੁਹਾੜਾ, 26 ਅਗਸਤ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਭਾਗਪੁਰ ਵਿਖੇ 1947 ਦੀ ਵੰਡ ਸਮੇਂ ਵਾਪਰੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 79ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ 29 ਤੋਂ 31 ਅਗਸਤ ਤੱਕ ਗੁਰਦੁਆਰਾ ਸ਼ਹੀਦਾਂ ਸਾਹਿਬ ਭਾਗਪੁਰ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਨਾਗਰਾ ਨੇ ਦੱਸਿਆ ਕਿ 29 ਅਗਸਤ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਰਾਤ 7 ਤੋਂ 9 ਵਜੇ ਤੱਕ ਸੰਤ ਬਾਬਾ ਕਸ਼ਮੀਰਾ ਸਿੰਘ ਅਲਾਹੋਰਾਂ ਵਾਲੇ ਕਥਾ-ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ 30 ਅਗਸਤ ਨੂੰ ਢਾਡੀ ਦਰਬਾਰ ਸਜਾਇਆ ਜਾਵੇਗਾ। 31 ਅਗਸਤ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਵੇਰੇ 10 ਵਜੇ ਸੰਤ ਬਾਬਾ ਮੇਜਰ ਸਿੰਘ ਪੰਜ ਭੈਣੀਆਂ ਵਾਲੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ 11 ਵਜੇ ਤੋਂ ਸ਼ਾਮ 5 ਵਜੇ ਤੱਕ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਤੋਂ ਇਲਾਵਾ ਕਥਾ-ਵਾਚਕ ਅਤੇ ਮਹਾਂਪੁਰਸ਼ ਸ਼ਹੀਦੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਐਨ.ਆਰ.ਆਈਜ਼. ਵਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕਰਦਿਆਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਸ਼ਹੀਦੀ ਜੋੜ ਮੇਲੇ ਵਿਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕਰਨ। ਉਨ੍ਹਾਂ ਦੱਸਿਆ ਕਿ ਤਿੰਨੋਂ ਦਿਨ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਦੀਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਪਣੀਆਂ ਹੱਕੀ ਮੰਗਾਂ ਮਨਵਾ ਕੇ ਹੀ ਦਮ ਲੈਣਗੇ- ਕਿਸਾਨ ਆਗੂ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਤਾ ਹਰਦੇਈ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
Ad Position 24