ਕਰਮਚਾਰੀਆਂ ਤੇ ਪੈਨਸ਼ਨਰਾਂ ਦੀ ‘ਮਹਾਂ ਹੜਤਾਲ’ ਨੂੰ ਭਾਜਪਾ ਜ਼ਿਲ੍ਹਾ ਜਗਰਾਉਂ ਨੇ ਦਿੱਤਾ ਸਮਰਥਨ
ਬੀਜਾ, 26 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਮੰਜੀ ਸਾਹਿਬ (ਕੋਟਾਂ) ਵਿਖੇ ਵਿਦਿਆਰਥੀਆਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜਨਰਲ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਮਾਹਿਰ ਡਾਕਟਰਾਂ ਅਤੇ ਮੈਡੀਕਲ ਟੀਮ ਵਲੋਂ ਸਕੂਲ ਦੇ ਵਿਦਿਆਰਥੀਆਂ ਦੀ ਆਮ ਸਿਹਤ ਜਾਂਚ ਕੀਤੀ ਗਈ।
ਬੀਜਾ, 26 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਮੰਜੀ ਸਾਹਿਬ (ਕੋਟਾਂ) ਵਿਖੇ ਵਿਦਿਆਰਥੀਆਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜਨਰਲ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਮਾਹਿਰ ਡਾਕਟਰਾਂ ਅਤੇ ਮੈਡੀਕਲ ਟੀਮ ਵਲੋਂ ਸਕੂਲ ਦੇ ਵਿਦਿਆਰਥੀਆਂ ਦੀ ਆਮ ਸਿਹਤ ਜਾਂਚ ਕੀਤੀ ਗਈ। ਵਿਦਿਆਰਥੀਆਂ ਦੀ ਸਰੀਰਕ ਸਿਹਤ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਦੀ ਜਾਂਚ ਕਰਦਿਆਂ ਉਨ੍ਹਾਂ ਨੂੰ ਸਿਹਤਮੰਦ ਜੀਵਨ-ਸ਼ੈਲੀ, ਸੰਤੁਲਿਤ ਖੁਰਾਕ, ਸਫ਼ਾਈ ਅਤੇ ਨਿੱਜੀ ਸਿਹਤ ਸੰਭਾਲ ਸਬੰਧੀ ਮਹੱਤਵਪੂਰਨ ਜਾਣਕਾਰੀ ਵੀ ਦਿੱਤੀ ਗਈ। ਸਕੂਲ ਪ੍ਰਬੰਧਕਾਂ ਵੱਲੋਂ ਇਸ ਉਪਰਾਲੇ ਦਾ ਉਦੇਸ਼ ਬੱਚਿਆਂ ਦੀ ਸਿਹਤ ਨੂੰ ਪਹਿਲ ਦੇਣਾ ਅਤੇ ਉਨ੍ਹਾਂ ਵਿੱਚ ’ਤੰਦਰੁਸਤ ਸਰੀਰ, ਤੰਦਰੁਸਤ ਮਨ ਦੀ ਭਾਵਨਾ ਪੈਦਾ ਕਰਨਾ ਦੱਸਿਆ ਗਿਆ। ਵਿਦਿਆਰਥੀਆਂ ਨੇ ਵੀ ਮੈਡੀਕਲ ਕੈਂਪ ਵਿੱਚ ਉਤਸ਼ਾਹ ਨਾਲ ਭਾਗ ਲਿਆ । ਪ੍ਰਿੰਸੀਪਲ ਕੁਲਦੀਪ ਕੌਰ ਗਿੱਲ ਨੇ ਕਿਹਾ ਕਿ ਬੱਚਿਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਣਾ ਵੀ ਸਕੂਲ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਮੈਡੀਕਲ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਿਹਤਮੰਦ ਅਤੇ ਜਾਗਰੂਕਤਾ ਭਰਪੂਰ ਉਪਰਾਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।