ਜੇਕਰ ਰਾਮ ਰਹੀਮ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਫਿਰ ਭਾਈ ਹਵਾਰਾ ਅਤੇ ਹੋਰ ਬੰਦੀ ਸਿੰਘਾਂ ਨੂੰ ਕਿਉਂ ਨਹੀ-ਛੀਂਨਾ, ਹਾਂਸ, ਤਤਲਾ
ਸਿੱਧਵਾਂ ਬੇਟ, 26 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ ਇੰਚਾਰਜ਼ ਜੋਨ ਸਿੱਧਵਾਂ ਬੇਟ, ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਡਾਇ. ਚਮਕੌਰ ਸਿੰਘ ਵਲੈਤੀਆ ਭਰੋਵਾਲ ਅਤੇ ਡਾ: ਪ੍ਰੇਮ ਸਿੰਘ ਹਾਂਸ ਗੋਰਸੀਆਂ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਸਿੱਖਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤੇ ਜਾਣ ਦੀ ਸਖਤ ਨਿੰਦਾ ਕਰਦੇ ਹੋਏ ਆਖਿਆ ਕਿ ਜੇਕਰ ਇੱਕ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਤਾਂ ਫਿਰ ਭਾਈ ਜਗਤਾਰ ਸਿੰਘ ਹਵਾਰਾ ਅਤੇ ਆਪਣੀਆਂ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਜੇਲ੍ਹਾ ਵਿੱਚ ਬੰਦ ਹੋਰ ਸਿੰਘਾਂ ਨੂੰ ਕਿਉਂ ਨਹੀਂ ਪੈਰੋਲ ਦਿੱਤੀ ਜਾ ਰਹੀ।
ਸਿੱਧਵਾਂ ਬੇਟ, 26 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ ਇੰਚਾਰਜ਼ ਜੋਨ ਸਿੱਧਵਾਂ ਬੇਟ, ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਡਾਇ. ਚਮਕੌਰ ਸਿੰਘ ਵਲੈਤੀਆ ਭਰੋਵਾਲ ਅਤੇ ਡਾ: ਪ੍ਰੇਮ ਸਿੰਘ ਹਾਂਸ ਗੋਰਸੀਆਂ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਸਿੱਖਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤੇ ਜਾਣ ਦੀ ਸਖਤ ਨਿੰਦਾ ਕਰਦੇ ਹੋਏ ਆਖਿਆ ਕਿ ਜੇਕਰ ਇੱਕ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਤਾਂ ਫਿਰ ਭਾਈ ਜਗਤਾਰ ਸਿੰਘ ਹਵਾਰਾ ਅਤੇ ਆਪਣੀਆਂ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਜੇਲ੍ਹਾ ਵਿੱਚ ਬੰਦ ਹੋਰ ਸਿੰਘਾਂ ਨੂੰ ਕਿਉਂ ਨਹੀਂ ਪੈਰੋਲ ਦਿੱਤੀ ਜਾ ਰਹੀ। ਉਨ੍ਹਾਂ ਆਖਿਆ ਕਿ ਇਸ ਤੋਂ ਸਾਫ਼ ਜਾਹਿਰ ਹੁੰਦਾ ਹੈ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੀ ਸਿੱਖ ਕੌਮ ਨੂੰ ਅਜੇ ਵੀ ਸਮੇਂ ਦੀਆਂ ਹਕੂਮਤਾਂ ਸ਼ੱਕ ਦੀ ਨਜ਼ਰ ਨਾਲ ਵੇਖ ਰਹੀਆਂ ਹਨ। ਉਕਤ ਆਗੂਆਂ ਨੇ ਮੋਦੀ ਸਰਕਾਰ ਦੇ ਨਾਲ-ਨਾਲ ਮੌਜੂਦਾ ਸੂਬਾ ਸਰਕਾਰ ਨੂੰ ਵੀ ਬਰਾਬਰ ਦਾ ਦੋਸ਼ੀ ਗਿਰਦਾਨਦੇ ਹੋਏ ਆਖਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਬਿਰਧ ਮਾਤਾ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਹਨ। ਵੱਖ-ਵੱਖ ਸਿੱਖ ਜਥੇਬੰਦੀਆਂ ਆਪਣੀਆਂ ਅਪੀਲਾਂ ਅਤੇ ਦਲੀਲਾਂ ਦੇ ਕੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕਰ ਰਹੀਆਂ ਹਨ ਪਰ ਮਾਨ ਸਰਕਾਰ ਵੀ ਇਸ ਨੂੰ ਲੈ ਕੇ ਗੰਭੀਰ ਨਹੀਂ ਜਦਕਿ ਹਰਿਆਣਾ ਸਰਕਾਰ ਵੱਲੋਂ ਦਿੱਤੀਆਂ ਦਲੀਲਾਂ ਸਦਕਾ ਰਾਮ ਰਹੀਮ 17ਵੀਂ ਵਾਰ ਫਰਲੋ ’ਤੇ ਆ ਚੁੱਕਾ ਹੈ। ਪਾਰਟੀ ਆਗੂਆਂ ਨੇ ਕੈਨੇਡਾ ਦੇ ਸਹਿਰ (ਐਡਮਿੰਟਨ) ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਕੁਝ ਪੰਥ ਦੋਖੀ ਲੋਕਾਂ ਵੱਲੋਂ ਸਿੱਖ ਸੇਵਾਦਾਰਾਂ ’ਤੇ ਕੀਤੇ ਹਮਲੇ ਦੀ ਵੀ ਸਖਤ ਸਬਦਾਂ ਵਿੱਚ ਨਿਖੇਧੀ ਕਰਦੇ ਹੋਏ ਆਖਿਆ ਕਿ ਕਿ ਤਾਕਤਾਂ ਬਿਨਾਂ ਵਜ੍ਹਾ ਅਜਿਹਾ ਮਾਹੌਲ ਸਿਰਜ ਕੇ ਆਪਸੀ ਭਾਈਚਾਰੇ ਵਿੱਚ ਤਰੇੜਾਂ ਪਾਉਣੀਆਂ ਚਾਹੁੰਦੀਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿਸਵ ਭ ਰ ਵਿੱਚ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਦਾ ਰਹੇਗਾ। ਉਨ੍ਹਾਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਬੇਨਤੀ ਵੀ ਕੀਤੀ।