27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਬੀਕੇਯੂ ਏਕਤਾ (ਡਕੌਂਦਾ) ਵਲੋਂ ਚਿੱਪ ਵਾਲੇ ਮੀਟਰਾਂ ਅਤੇ ਸ਼ਾਮ ਸਮੇਂ ਲੱਗਦੇ ਪਾਵਰਕੱਟਾਂ ਖ਼ਿਲਾਫ਼ ਪਾਵਰਕਾਮ ਐਕਸੀਅਨ ਨੂੰ ਮੰਗ ਪੱਤਰ ਸੌਂਪਿਆ ਚਾਰ ਮਹੀਨਿਆਂ ਦੇ ਬਿਜਲੀ ਬਿੱਲ ਇਕੱਠੇ ਭੇਜਣ ਨਾਲ ਆਮ ਲੋਕਾਂ ਦਾ ਘਰੇਲੂ ਬਜਟ ਵਿਗੜਿਆ-ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ

ਰਾਏਕੋਟ, 26 ਅਗਸਤ (ਬਲਵਿੰਦਰ ਸਿੰਘ ਲਿੱਤਰ) ਮੀਰੀ-ਪੀਰੀ ਦੇ ਸਿਧਾਂਤ ਦਾ ਸੁਨੇਹਾ ਘਰ-ਘਰ ਪਹੁੰਚਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰਮਤਿ ਨਾਲ ਜੁੜ੍ਹਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਤਹਿਤ ਅੱਜ ਰਾਤਰੀ ਵਿਸ਼ਰਾਮ ਉਪਰੰਤ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਤੋਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜ੍ਹਾਅ ਲਈ ਰਵਾਨਾ ਹੋਈ। ਰਵਾਨਗੀ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਗੁਰੂ ਚਰਨਾਂ ਵਿਚ ਮਾਰਚ ਦੀ ਚੜ੍ਹਦੀ ਕਲਾ ਤੇ ਸਫ਼ਲਤਾ ਲਈ ਅਰਦਾਸ ਬੇਨਤੀ ਕੀਤੀ।

Ad Position 21
No active advertisement
ਬੀਕੇਯੂ ਏਕਤਾ (ਡਕੌਂਦਾ) ਦੇ ਆਗੂ ਬਿਜਲੀ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 27-08-2026
ਰਾਏਕੋਟ, 26 ਅਗਸਤ (ਬਲਵਿੰਦਰ ਸਿੰਘ ਲਿੱਤਰ) ਮੀਰੀ-ਪੀਰੀ ਦੇ ਸਿਧਾਂਤ ਦਾ ਸੁਨੇਹਾ ਘਰ-ਘਰ ਪਹੁੰਚਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰਮਤਿ ਨਾਲ ਜੁੜ੍ਹਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਤਹਿਤ ਅੱਜ ਰਾਤਰੀ ਵਿਸ਼ਰਾਮ ਉਪਰੰਤ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਤੋਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜ੍ਹਾਅ ਲਈ ਰਵਾਨਾ ਹੋਈ। ਰਵਾਨਗੀ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਗੁਰੂ ਚਰਨਾਂ ਵਿਚ ਮਾਰਚ ਦੀ ਚੜ੍ਹਦੀ ਕਲਾ ਤੇ ਸਫ਼ਲਤਾ ਲਈ ਅਰਦਾਸ ਬੇਨਤੀ ਕੀਤੀ।ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੇਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਕੇ ਸਿੱਖ ਪੰਥ ਨੂੰ ਮੀਰੀ-ਪੀਰੀ ਦਾ ਮਹਾਨ ਸਿਧਾਂਤ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਸਿੱਖ ਸੰਸਥਾਵਾਂ, ਸਿੱਖ ਵਿਰਾਸਤ ਅਤੇ ਪੰਥਕ ਸਿਧਾਂਤਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕੌਮ ਨੂੰ ਪੰਥ ਵਿਰੋਧੀ ਸੋਚ ਅਤੇ ਗੁਰੂ-ਦੋਖੀ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਉਦੇਸ਼ ਸੰਗਤ, ਖ਼ਾਸ ਕਰਕੇ ਨੌਜਵਾਨਾਂ ਨੂੰ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਜੋੜ੍ਹਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੇ ਪੰਥ ਵਿਰੋਧੀ ਵਿਚਾਰਧਾਰਾ ਤੋਂ ਸੁਚੇਤ ਕਰਨਾ ਹੈ। ਮਾਰਚ ਦੀ ਰਵਾਨਗੀ ਮੌਕੇ ‘ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ’ ਦੇ ਗੂੰਜਦੇ ਜੈਕਾਰਿਆਂ ਨੇ ਸਮੁੱਚੇ ਮਾਹੌਲ ਨੂੰ ਖ਼ਾਲਸਾਈ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਗੁਰਚਰਨ ਸਿੰਘ ਗਰੇਵਾਲ, ਕੇਵਲ ਸਿੰਘ ਬਾਦਲ, ਜਸਵੰਤ ਸਿੰਘ ਪੁੜੈਣ, ਬਾਬਾ ਬੂਟਾ ਸਿੰਘ ਗੁਰਥਲੀ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ), ਬਲਵਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਸ਼੍ਰੋ.ਅ.ਦਲ ਰਾਏਕੋਟ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਐੱਸ.ਆਰ ਕਲੇਰ ਹਲਕਾ ਇੰਚਾਰਜ ਜਗਰਾਉਂ, ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਭਗਵੰਤ ਸਿੰਘ ਧੰਗੇੜਾ, ਹਰਮਿੰਦਰ ਸਿੰਘ ਇੰਚਾਰਜ ਸਬ-ਆਫਿਸ ਸ਼੍ਰੀ ਅਨੰਦਪੁਰ ਸਾਹਿਬ, ਮੈਨੇਜਰ ਤਰਸੇਮ ਸਿੰਘ ਬਲਿਆਲ, ਮੈਨੇਜਰ ਨਿਰਭੈ ਸਿੰਘ ਹੇਰਾਂ, ਮੈਨੇਜਰ ਅਮਰੀਕ ਸਿੰਘ ਸੁਧਾਰ, ਮਨਦੀਪ ਸਿੰਘ ਖੁਰਦ ਕੌਮੀ ਪ੍ਰਧਾਨ ਵਿਰਸਾ ਸੰਭਾਲ ਲਹਿਰ, ਬਾਬਾ ਗੁਰਜੀਤ ਸਿੰਘ ਕਾਰਸੇਵਾ ਵਾਲੇ, ਬਾਬਾ ਸਰਬਜੋਤ ਸਿੰਘ ਡਾਂਗੋ, ਡਾ. ਹਰਪਾਲ ਸਿੰਘ ਗਰੇਵਾਲ, ਡਾ. ਅਸ਼ੋਕ ਸ਼ਰਮਾ, ਪ੍ਰਧਾਨ ਅਮਨਦੀਪ ਸਿੰਘ ਗਿੱਲ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਜਥੇਦਾਰ ਗੁਰਚੀਨ ਸਿੰਘ ਰੱਤੋਵਾਲ, ਜਥੇਦਾਰ ਹਰਚੰਦ ਸਿੰਘ ਬੜੂੰਦੀ, ਗੁਰਿੰਦਰਜੀਤ ਸਿੰਘ ਰੂੰਮੀ, ਸਰਪੰਚ ਅੰਮ੍ਰਿਤਪਾਲ ਸਿੰਘ ਰਾਮਗੜ੍ਹ ਸਿਵੀਆਂ, ਜੁਗਰਾਜ ਸਿੰਘ ਰਾਜਗੜ੍ਹ, ਹੈੱਡ ਗ੍ਰੰਥੀ ਮਹਿੰਦਰ ਸਿੰਘ ਮਾਣਕੀ, ਅਕਾਊਟੈਂਟ ਹਰਪ੍ਰੀਤ ਸਿੰਘ ਘੁੰਮਣ, ਖ਼ਜ਼ਾਨਚੀ ਹਰਮਿੰਦਰ ਸਿੰਘ ਭੂੰਦੜੀ, ਕੈਪਟਨ ਪ੍ਰੀਤਮ ਸਿੰਘ ਟੂਸਾ, ਕੈਪਟਨ ਜਸਪਾਲ ਸਿੰਘ ਟੂਸਾ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੱਕ ਤੋੜਵੀਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ 31 ਅਗਸਤ ਨੂੰ ਸ਼ਹਿਰ ਦੀ ਬਦਹਾਲ ਹਾਲਤ ’ਤੇ ਚਿੰਤਾ ਦਾ ਪ੍ਰਗਟਾਵਾ ਅਗਲੀ ਖ਼ਬਰ ਐੱਸ.ਆਈ.ਆਰ. 2003 ਦੇ ਵੇਰਵਿਆਂ ਨਾਲ ਮਿਲਾਣ ਨਾ ਹੋਣ ਵਾਲੇ ਵੋਟਰਾਂ ਦੇ ਕੇਸਾਂ ਦੀ ਸੁਣਵਾਈ
Ad Position 24