27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਲੱਕ ਤੋੜਵੀਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ 31 ਅਗਸਤ ਨੂੰ ਸ਼ਹਿਰ ਦੀ ਬਦਹਾਲ ਹਾਲਤ ’ਤੇ ਚਿੰਤਾ ਦਾ ਪ੍ਰਗਟਾਵਾ

ਜਗਰਾਉਂ, 26 ਅਗਸਤ (ਗੁਰਦੀਪ ਸਿੰਘ ਮਲਕ)-ਸਥਾਨਕ ਨਗਰ ਸੁਧਾਰ ਸਭਾ ਦੀ ਮੀਟਿੰਗ ਅੱਜ ਲਾਜਪਤ ਰਾਏ ਪਾਰਕ ਜਗਰਾਉਂ ਵਿੱਚ ਪ੍ਰਧਾਨ ਮਾਸਟਰ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਦੇਸ਼ ’ਚ ਅਸਮਾਨ ਛੂਹ ਰਹੀ ਮਹਿੰਗਾਈ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਅਤੇ ਪੂੰਜੀਪਤੀਆਂ ਪੱਖੀ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ ਗਈ।

Ad Position 21
No active advertisement
ਜਗਰਾਉਂ ਵਿੱਚ ਮੀਟਿੰਗ ਕਰਨ ਤੋਂ ਬਾਅਦ ਗੱਲਬਾਤ ਕਰਦੇ ਸਮੇਂ ਜਨਤਕ ਜਥੇਬੰਦੀਆਂ ਦੇ ਆਗੂ। ਅਜੀਤ ਤਸਵੀਰ 27-08-2026
ਜਗਰਾਉਂ, 26 ਅਗਸਤ (ਗੁਰਦੀਪ ਸਿੰਘ ਮਲਕ)-ਸਥਾਨਕ ਨਗਰ ਸੁਧਾਰ ਸਭਾ ਦੀ ਮੀਟਿੰਗ ਅੱਜ ਲਾਜਪਤ ਰਾਏ ਪਾਰਕ ਜਗਰਾਉਂ ਵਿੱਚ ਪ੍ਰਧਾਨ ਮਾਸਟਰ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਦੇਸ਼ ’ਚ ਅਸਮਾਨ ਛੂਹ ਰਹੀ ਮਹਿੰਗਾਈ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਅਤੇ ਪੂੰਜੀਪਤੀਆਂ ਪੱਖੀ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ ਗਈ। ਮੀਟਿੰਗ ਵਿੱਚ ਖੰਡ, ਸਰੋਂ ਦਾ ਤੇਲ, ਡੀਜ਼ਲ, ਰਸੋਈ ਗੈਸ,ਪੈਟਰੋਲ, ਐੱਨ.ਪੀ.ਕੇ. ਖਾਦ ਦੇ ਰੇਟਾਂ ’ਚ ਬੇਹੱਦ ਤਿੱਖੇ ਵਾਧੇ ਖ਼ਿਲਾਫ਼ 31 ਅਗਸਤ ਨੂੰ ਸ਼ਹਿਰ ’ਚ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਨੇ ਸਮੂਹ ਗਰੀਬ ਤੇ ਮੱਧਵਰਗੀ ਲੋਕਾਂ ਨੂੰ ਇਸ ਰੋਸ ਪ੍ਰਦਰਸ਼ਨ ’ਚ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ। ਇਸ ਸਮੇਂ ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਉਸ ਦਿਨ ਸ਼ਾਮ 6 ਵਜੇ ਕਮੇਟੀ ਪਾਰਕ ਜਗਰਾਉਂ ਵਿਖੇ ਇਕੱਤਰ ਹੋ ਕੇ ਰੈਲੀ ਕਰਨ ਉਪਰੰਤ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਤੋਂ ਇਸ ਮਹਿੰਗਾਈ ਨੂੰ ਨੱਥ ਪਾਉਣ ਦੀ ਜ਼ੋਰਦਾਰ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਕ ਪਾਸੇ ਭਾਜਪਾ ਪੰਜਾਬ ’ਚ ਰਾਜਭਾਗ ਸਾਂਭਣ ਲਈ ਤਰਲੋਮੱਛੀ ਹੋ ਰਹੀ ਹੈ ਤੇ ਦੂਜੇ ਪਾਸੇ ਲੋਕਾਂ ਦੇ ਗੁਜ਼ਾਰੇ ਮੁਸ਼ਕਿਲ ਕੀਤੇ ਜਾ ਰਹੇ ਹਨ। ਸ਼ਹਿਰ ਭਰ ’ਚ ਨਾਜਾਇਜ਼ ਕਬਜ਼ਿਆਂ, ਸੀਵਰੇਜ, ਸਫਾਈ ਆਦਿ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ 31 ਅਗਸਤ ਨੂੰ ਹੀ ਸਵੇਰੇ 10 ਵਜੇ ਨਗਰ ਕੌਂਸਲ ਦਫ਼ਤਰ ਵਿਖੇ ਨਵੇਂ ਚੁਣੇ ਪ੍ਰਧਾਨ ਨੂੰ ਵਿਸ਼ਾਲ ਵਫ਼ਦ ਵਲੋਂ ਮੰਗ ਪੱਤਰ ਦਿੱਤਾ ਜਾਵੇਗਾ। ਇਸ ਸਮੇਂ ਡਾਇਟ ਕੰਪਲੈਕਸ ਦੇ ਨਾਲ ਸਥਿਤ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ’ਚ ਧੱਕੇ ਨਾਲ ਕਬਜ਼ਾ ਕਰੀ ਬੈਠੇ ਹੋਮ ਗਾਰਡ ਦਫ਼ਤਰ ਨੂੰ ਖਾਲੀ ਕਰਾਉਣ ਸਬੰਧੀ ਮੁੜ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਇੰਦਰਜੀਤ ਸਿੰਘ ਧਾਲੀਵਾਲ, ਜਮਹੂਰੀ ਕਿਸਾਨ ਸਭਾ ਵੱਲੋਂ ਗੁਰਮੇਲ ਸਿੰਘ ਰੂਮੀ, ਸਾਂਝਾ ਪੈਨਸ਼ਨਰ ਫਰੰਟ ਵਲੋਂ ਬਲਵਿੰਦਰ ਸਿੰਘ, ਮਾਰਬਲ ਮਜ਼ਦੂਰ ਯੂਨੀਅਨ ਵੱਲੋਂ ਮੁਕੇਸ਼ ਕੁਮਾਰ, ਸਮਾਜਸੇਵੀ ਗੁਰਪ੍ਰੀਤ ਸਿੰਘ ਗੁਰੂ ਨਾਨਕ ਸਕੂਲ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਬਲਾਕ ਸਿੱਧਵਾਂ ਬੇਟ ਦੀਆਂ ਇਕਾਈਆਂ ਦੀ ਮੀਟਿੰਗ ਅਗਲੀ ਖ਼ਬਰ ਬੀਕੇਯੂ ਏਕਤਾ (ਡਕੌਂਦਾ) ਵਲੋਂ ਚਿੱਪ ਵਾਲੇ ਮੀਟਰਾਂ ਅਤੇ ਸ਼ਾਮ ਸਮੇਂ ਲੱਗਦੇ ਪਾਵਰਕੱਟਾਂ ਖ਼ਿਲਾਫ਼ ਪਾਵਰਕਾਮ ਐਕਸੀਅਨ ਨੂੰ ਮੰ...
Ad Position 24