ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ’ਚ ਕੌਮੀ ਖੇਡ ਦਿਵਸ ਮੌਕੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ
ਰਾਏਕੋਟ, 29 ਅਗਸਤ (ਸੁਸ਼ੀਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਬੁਰਜ ਹਰੀ ਸਿੰਘ ਰਾਏਕੋਟ ਵਿਖੇ ਕੌਮੀ ਖੇਡ ਦਿਵਸ ਮੌਕੇ ਵੱਖੋ-ਵੱਖ ਖੇਡ ਅਤੇ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਪ੍ਰਿੰਸੀਪਲ ਮੈਡਮ ਡਾ. ਮਮਤਾ ਕੋਛੜ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ.
ਰਾਏਕੋਟ, 29 ਅਗਸਤ (ਸੁਸ਼ੀਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਬੁਰਜ ਹਰੀ ਸਿੰਘ ਰਾਏਕੋਟ ਵਿਖੇ ਕੌਮੀ ਖੇਡ ਦਿਵਸ ਮੌਕੇ ਵੱਖੋ-ਵੱਖ ਖੇਡ ਅਤੇ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਪ੍ਰਿੰਸੀਪਲ ਮੈਡਮ ਡਾ. ਮਮਤਾ ਕੋਛੜ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਜਗਦੀਪ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਮਮਤਾ ਕੋਛੜ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਦੇ ਨਾਲ-ਨਾਲ ਮਾਨਸਿਕ ਮਜ਼ਬੂਤੀ, ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣਾਂ ਦੇ ਵਿਕਾਸ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਪ੍ਰਿੰ ਸੀਪਲ ਵੱਲੋਂ ਕਾਲਜ ਵਿੱਚ ਨਵੇਂ ਟੇਬਲ ਟੈਨਿਸ ਉਪਕਰਣਾਂ ਦਾ ਵੀ ਉਦਘਾਟਨ ਕੀਤਾ। ਪ੍ਰੋਗਰਾਮ ਦੌਰਾਨ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਪ੍ਰੋ. ਜਗਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਜੀ ਦੇ ਜੀਵਨ ਅਤੇ ਖੇਡ ਪ੍ਰਾਪਤੀਆਂ, ਖੇਡਾਂ ਦੀ ਮਹੱਤਤਾ ਅਤੇ ਖੇਡਾਂ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਡ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ। ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਟੀਮ ਨੰਬਰ 536 ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਟੀਮ ਨੰਬਰ 539 ਅਤੇ 540 ਦੀ ਸਾਂਝੀ ਟੀਮ ਨੇ ਦੂਜਾ ਸਥਾਨ ਅਤੇ ਟੀਮ ਨੰਬਰ 538 ਨੇ ਤੀਜਾ ਸਥਾਨ ਹਾਸਲ ਕੀਤਾ। ਮਾਡਲ ਮੇਕਿੰਗ ਮੁਕਾਬਲੇ ਵਿੱਚ ਵੀ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਹਰਮਨਪ੍ਰੀਤ ਸ਼ਰਮਾਂ, ਖੁਸ਼ਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸਿਮਰਨਪ੍ਰੀਤ ਕੌਰ, ਸਿਮਰਨਜੀਤ ਕੌਰ ਅਤੇ ਸ਼ੇਖ ਰਹਿਮਾਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀ ਤਾ। ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਪ੍ਰਿੰ: ਡਾ. ਮਮਤਾ ਕੋਛੜ ਵਲੋਂ ਇਨਾਮ ਦੇ ਕੇ ਕੀਤੀ ਗਈ। ਇਸ ਮੌਕੇ ਕਾਲਜ ਡਾ. ਅਵਤਾਰ ਸਿੰਘ, ਪ੍ਰੋ. ਪੂਜਾ ਕਪੂਰ, ਪ੍ਰੋ. ਨਿਤਿਸ਼ ਸਚਦੇਵਾ, ਡਾ. ਹਰਜਿੰਦਰ ਸਿੰਘ, ਪ੍ਰੋ. ਖੁਸ਼ਪ੍ਰੀਤ ਸਿੰਘ ਅਤੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਜਤਿੰਦਰ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।