30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਾ ਹੈ-ਪ੍ਰਿੰ. ਦਵਿੰਦਰ ਕੌਰ ਤੱਤਲਾ

ਭੂੰਦੜੀ, 29 ਅਗਸਤ (ਕੁਲਦੀਪ ਸਿੰਘ ਮਾਨ)- ਇਲਾਕੇ ਦੇ ਨਾਮਵਰ ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਭਰੋਵਾਲ ਕਲਾਂ ਵਿਖੇ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਵਿਸ਼ਵਾਸ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਤੱਤਲਾ ਦੀ ਰਹਿਨੁਮਾਈ ਹੇਠ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੱਖੜੀ ਬਣਾਉਣ ਦੇ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਤਰ੍ਹਾਂ ਦੀਆਂ ਸੁੰਦਰ ਅਤੇ ਰੰਗ-ਬਿਰੰਗੀਆਂ ਰੱਖੜੀਆਂ ਖੁਦ ਤਿਆਰ ਕੀਤੀਆਂ।

Ad Position 21
No active advertisement
ਅਜੀਤ ਡੈਸਕ 30-08-2026
ਭੂੰਦੜੀ, 29 ਅਗਸਤ (ਕੁਲਦੀਪ ਸਿੰਘ ਮਾਨ)- ਇਲਾਕੇ ਦੇ ਨਾਮਵਰ ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਭਰੋਵਾਲ ਕਲਾਂ ਵਿਖੇ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਵਿਸ਼ਵਾਸ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਤੱਤਲਾ ਦੀ ਰਹਿਨੁਮਾਈ ਹੇਠ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੱਖੜੀ ਬਣਾਉਣ ਦੇ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਤਰ੍ਹਾਂ ਦੀਆਂ ਸੁੰਦਰ ਅਤੇ ਰੰਗ-ਬਿਰੰਗੀਆਂ ਰੱਖੜੀਆਂ ਖੁਦ ਤਿਆਰ ਕੀਤੀਆਂ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਸਿਰਜਣਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਕਈ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਇਕ-ਦੂਜੇ ਦੇ ਰੱਖੜੀ ਬੰਨ੍ਹ ਕੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀ ਮਹੱਤਤਾ ਨੂੰ ਦਰਸਾਇਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਤੱਤਲਾ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ, ਸਨੇਹ, ਵਿਸ਼ਵਾਸ ਅਤੇ ਸਤਿਕਾਰ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਆਪਣੇ ਪਰਿਵਾਰਿਕ ਰਿਸ਼ਤਿਆਂ ਦੀ ਕਦਰ ਕਰਨ ਦੇ ਨਾਲ-ਨਾਲ ਇਕ-ਦੂਜੇ ਪ੍ਰਤੀ ਪਿਆਰ, ਸਹਿਯੋਗ ਅਤੇ ਸਤਿਕਾਰ ਦੀ ਭਾਵਨਾ ਕਾਇਮ ਰੱਖਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਸਕੂਲ ਟਰੱਸਟ ਦੇ ਚੇਅਰਮੈਨ ਡਾ. ਡੀ.ਆਰ. ਭੱਟੀ ਆਈ.ਪੀ.ਐੱਸ., ਸਾਬਕਾ ਡੀ.ਜੀ.ਪੀ. ਪੰਜਾਬ, ਬਾ ਬਾ ਪਰਮਜੀਤ ਸਿੰਘ ਗੱਦੀਨਸ਼ੀਨ ਡੇਰਾ ਬਾਬਾ ਭਾਗ ਸਿੰਘ, ਸਾਬਕਾ ਬਲਾਕ ਸੰਮਤੀ ਚੇਅਰਮੈਨ ਮੇਜਰ ਸਿੰਘ ਚੀਮਾ ਅਤੇ ਸੁਖਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਤੱਤਲਾ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ, ਸਨੇਹ, ਵਿਸ਼ਵਾਸ ਅਤੇ ਸਤਿਕਾਰ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਆਪਣੇ ਪਰਿਵਾਰਿਕ ਰਿਸ਼ਤਿਆਂ ਦੀ ਕਦਰ ਕਰਨ ਦੇ ਨਾਲ-ਨਾਲ ਇਕ-ਦੂਜੇ ਪ੍ਰਤੀ ਪਿਆਰ, ਸਹਿਯੋਗ ਅਤੇ ਸਤਿਕਾਰ ਦੀ ਭਾਵਨਾ ਕਾ ਇਮ ਰੱਖਣ ਦਾ ਸੰਦੇਸ਼ ਦਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਏਕੋਟ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ੍ਹਿਆ ਵਾਰ-ਵਾਰ ਮੀਟਿੰਗਾਂ ਦਾ ਸਮਾਂ... ਅਗਲੀ ਖ਼ਬਰ ਡਾ: ਅੰਬੇਡਕਰ ਦੇ ਜੀਵਨ ’ਤੇ ਆਧਾਰਿਤ ਪ੍ਰਤੀਯੋਗੀ ਪ੍ਰੀਖਿਆ ਅੱਜ
Ad Position 24