30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪਿੰਡ ਭੈਣੀ ਰੋੜ੍ਹਾ ਵਿਖੇ ਅਣਪਛਾਤੇ ਵਿਅਕਤੀ ਦੀ ਗਲੀ-ਸੜ੍ਹੀ ਲਾਸ਼ ਬਰਾਮਦ

ਰਾਏਕੋਟ, 29 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੁਲਿਸ ਥਾਣਾ ਸਦਰ ਰਾਏਕੋਟ ਦੇ ਅਧੀਨ ਪੈਂਦੇ ਪਿੰਡ ਭੈਣੀ ਰੋੜ੍ਹਾ ਤੋਂ ਇਕ ਮੰਦਭਾਗੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਪਿੰਡ ਭੈਣੀ ਰੋੜ੍ਹਾ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਗਲੀ-ਸੜ੍ਹੀ ਹਾਲਤ ਵਿਚ ਲਾਸ਼ ਬਰਾਮਦ ਹੋਈ ਹੈ।

Ad Position 21
No active advertisement
ਅਜੀਤ ਡੈਸਕ 30-08-2026
ਰਾਏਕੋਟ, 29 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੁਲਿਸ ਥਾਣਾ ਸਦਰ ਰਾਏਕੋਟ ਦੇ ਅਧੀਨ ਪੈਂਦੇ ਪਿੰਡ ਭੈਣੀ ਰੋੜ੍ਹਾ ਤੋਂ ਇਕ ਮੰਦਭਾਗੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਪਿੰਡ ਭੈਣੀ ਰੋੜ੍ਹਾ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਗਲੀ-ਸੜ੍ਹੀ ਹਾਲਤ ਵਿਚ ਲਾਸ਼ ਬਰਾਮਦ ਹੋਈ ਹੈ। ਲਾਸ਼ ਦੀ ਹਾਲਤ ਕਾਫ਼ੀ ਖ਼ਰਾਬ ਹੋਣ ਕਾਰਨ ਮੌਕੇ ’ਤੇ ਉਸ ਦੀ ਪਛਾਣ ਨਹੀਂ ਹੋ ਸਕੀ। ਇਸ ਮੌਕੇ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ. ਹੀਰਾ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਭੈਣੀ ਰੋੜ੍ਹਾ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਜਿਸ ’ਤੇ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਕਾਨੂੰਨੀ ਪ੍ਰਕਿਰਿਆ ਅਤੇ ਸ਼ਨਾਖਤ ਲਈ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਲੁਧਿਆਣਾ ਦੇ ਮੋਰਚਰੀ ਘਰ ਵਿਚ ਰੱਖਿਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਇਸ ਅਣਪਛਾਤੇ ਵਿਅਕਤੀ ਜਾਂ ਇਸ ਨਾਲ ਜੁੜ੍ਹੀ ਕੋਈ ਜਾਣਕਾਰੀ ਹੋਵੇ ਜਾਂ ਕਿਸੇ ਦਾ ਕੋਈ ਪਰਿਵਾਰਿਕ ਮੈਂਬਰ ਪਿਛਲੇ ਕੁਝ ਦਿਨਾਂ ਤੋਂ ਗੁੰਮਸ਼ੁਦਾ ਹੋਵੇ ਤਾਂ ਉਹ ਤੁਰੰਤ ਥਾਣਾ ਸਦਰ ਰਾਏਕੋਟ ਨਾਲ ਸੰਪਰਕ ਕਰਨ।
Ad Position 22
No active advertisement
ਪਿਛਲੀ ਖ਼ਬਰ ਰਸਤਾ ਰੋਕ ਕੇ ਗਾਲੀ ਗਲੋਚ ਕਰਨ ਅਤੇ ਗੋਲੀ ਮਾਰਨ ਦੇ ਦੋਸ਼ ਹੇਠ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਰਾਏਕੋਟ ’ਚ 11 ਰੋਜ਼ਾ ‘ਸਵੱਛ ਅਭਿਆਨ’ ਦਾ ਆਗਾਜ਼, ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸਫ਼ਾਈ ਸੇਵਕਾਂ ਦਾ ਵਧਾਇਆ ਉਤਸ਼ਾਹ
Ad Position 24