30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜਗਰਾਉਂ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 30 ਅਗਸਤ ਦੀ ਹੋਣ ਵਾਲੀ ਜਥੇਬੰਦੀਆਂ ਦੀ ਮੀਟਿੰਗ ’ਚ ਅਗਲੇ ਸੰਘਰਸ਼ ਦਾ ਹੋਵੇਗਾ ਐਲਾਨ

ਜਗਰਾਉਂ, 29 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਦੀਆਂ ਮੁਲਾਜ਼ਮ, ਪੈਨਸ਼ਨਰ ਜਥੇਬੰਦੀਆਂ ਅਤੇ ਪੰਜਾਬ ਸਰਕਾਰ ’ਚ ਸਮੱਸਿਆਵਾਂ ਦਾ ਹੱਲ ਨਾ ਹੋਣ ਕਰਕੇ ਕਸ਼ਮਕਸ਼ ਵਧ ਗਈ ਹੈ। ਜਥੇਬੰਦੀਆਂ ਵਲੋ ਥਾਂ-ਥਾਂ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 30-08-2026
ਜਗਰਾਉਂ, 29 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਦੀਆਂ ਮੁਲਾਜ਼ਮ, ਪੈਨਸ਼ਨਰ ਜਥੇਬੰਦੀਆਂ ਅਤੇ ਪੰਜਾਬ ਸਰਕਾਰ ’ਚ ਸਮੱਸਿਆਵਾਂ ਦਾ ਹੱਲ ਨਾ ਹੋਣ ਕਰਕੇ ਕਸ਼ਮਕਸ਼ ਵਧ ਗਈ ਹੈ। ਜਥੇਬੰਦੀਆਂ ਵਲੋ ਥਾਂ-ਥਾਂ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾ ਰਹੀਆਂ ਹਨ। ਇਸ ਤਹਿਤ ਅੱਜ ਜਗਰਾਉਂ ਵਿਖ਼ੇ ਲਗਾਤਾਰ ਦੂਸਰੇ ਦਿਨ ਮੁੱਖ ਮੰਤਰੀ ਦੀ ਅਰਥੀ ਫੂਕੀ ਗਈ। ਮੁੱਖ ਮੰਤਰੀ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰਜ ਜਥੇਬੰਦੀਆਂ ਨਾਲ ਨਿਸ਼ਚਿਤ ਕੀਤੀ ਮੀਟਿੰਗ ਤੋਂ ਮੁੱਕਰਨ ਕਰਕੇ ਅਤੇ ਸਮੂਹਿਕ ਛੁੱਟੀ ਲੈਣ ਵਾਲੇ ਲੱਖਾਂ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਜਾਰੀ ਹੋਣ ’ਤੇ ਮੁਲਾਜ਼ਮ ਵਰਗ ’ਚ ਰੋਹ ਦੀ ਲਹਿਰ ਦੇਖੀ ਜਾ ਰਹੀ ਹੈ। ਜਥੇਬੰਦੀਆਂ ਨੇ ਸਰਕਾਰ ਦੇ ਨੋਟਿਸਾਂ ਨੂੰ ਮਹਿਜ਼ ਇਕ ਕਾਗਜ਼ ਕਰਾਰ ਦੇ ਦਿੱਤਾ ਹੈ। ਅੱਜ ਇਥੇ ਐੱਸ.ਡੀ.ਐੱਮ. ਦਫਤਰ ਦੇ ਬਾਹਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ, ਸਿੱਧਵਾਂ ਬੇਟ ਦੇ ਬਲਾਕ ਪ੍ਰਧਾਨ ਹਰਦੀਪ ਸਿੰਘ ਰਸੂਲਪੁਰ, ਪਰਮਜੀਤ ਦੁੱਗਲ, ਰਾਣਾ ਆਲਮਦੀਪ ਅਤੇ ਪਟਵਾਰ ਯੂਨੀਅਨ ਤੋਂ ਪ੍ਰਧਾਨ ਹਰਮੇਸ਼ ਸਿੰਘ, ਜਸ਼ਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਜਨਰਲ ਸਕੱਤਰ, ਬਲਵਿੰਦਰ ਸਿੰਘ, ਪਰਮਜੀਤ ਸਿੰਘ ਰੋਡਵੇਜ਼ ਜਨਰਲ ਸਕੱਤਰ, ਪ੍ਰਿਤਪਾਲ ਸਿੰਘ, ਪਾਲ ਸਿੰਘ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਤੋਂ ਅਸ਼ੋਕ ਭੰਡਾਰੀ, ਲੈਕਚਰਾਰ ਅਵਤਾਰ ਸਿੰਘ, ਜੋਗਿੰਦਰ ਅਜ਼ਾਦ, ਜਸਵੰਤ ਸਿੰਘ ਕਲੇਰ, ਦਰਸ਼ਨ ਸਿੰਘ ਅਤੇ ਹੋਰ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਉਪਰੰਤ ਬੱਸ ਸਟੈਂਡ ਦੇ ਨੇੜੇ ਭਗਵੰਤ ਮਾਨ ਸਰਕਾਰ ਦੀ ਅਰਥੀ ਸਾੜੀ। ਇਸ ਮੌਕੇ ਹਾਜ਼ਰ ਆਗੂਆਂ ਨੇ ਦਾਅਵਾ ਕੀਤਾ ਕਿ ਸਰਕਾਰ ਦੀਆਂ ਕਥਿਤ ਰੂਪ ’ਚ ਬਦਲਾਖੋਰ ਕਾਰਵਾਈਆਂ ਨੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਪੰਜਾਬ ਭਰ ਦੀਆਂ ਜਥੇਬੰਦੀਆਂ ਦੀ ਹੋ ਰਹੀ ਮੀਟਿੰਗ ’ਚ ਅਗਲੇ ਸੰਘਰਸ਼ ਲਈ ਸਖ਼ਤ ਫ਼ੈਸਲੇ ਲਏ ਜਾਣਗੇ ਅਤੇ ਸਮੂਹ ਕਰਮਚਾਰੀ ਹੁਣ ਇਸ ਸਰਕਾਰ ਨਾਲ ਸਖ਼ਤ ਟੱਕਰ ਲੈਣ ਲਈ ਪੂਰੀ ਤਰ੍ਹਾਂ ਤਿਆਰ ਹਨ। ਅੱਜ ਇਸ ਅਰਥੀ ਫੂਕ ਮੁਜ਼ਾਹਰੇ ਵਿੱਚ ਅੰਮ੍ਰਿਤ ਕੌਰ, ਸਤਵੰਤ ਕੌਰ, ਹਰਦੀਪ ਸਿੰਘ, ਇੰਦਰਪ੍ਰੀਤ ਸਿੰਘ, ਸਤਨਾਮ ਸਿੰਘ, ਰੂਪੇਸ਼ ਕੁਮਾਰ, ਸੁਖਦੀਪ ਸਿੰਘ, ਮਨੀਸ਼ ਪੱਲਣ, ਸਾਗਰ ਗੋਇਲ, ਗੁਰਇਕਬਾਲ ਸਿੱਧੂ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਗੁਰਮਿੰਦਰ ਚੀਮਨਾ, ਸਤਵੀਰ ਚੀਮਨਾ, ਅਰਵਿੰਦਰ ਸਿੰਘ ਕੋਹਲ਼ੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬੇ ਅੰਦਰ 2027 ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਬਣਨਾ ਤੈਅ-ਇਯਾਲੀ, ਧਾਲੀਵਾਲ ਅਗਲੀ ਖ਼ਬਰ ਰਸਤਾ ਰੋਕ ਕੇ ਗਾਲੀ ਗਲੋਚ ਕਰਨ ਅਤੇ ਗੋਲੀ ਮਾਰਨ ਦੇ ਦੋਸ਼ ਹੇਠ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ
Ad Position 24