ਹਰਬੀਰ ਸਿੰਘ ਇਯਾਲੀ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਹੱਕ ’ਚ ਪਿੰਡ ਚੰਗਣ ਵਿਖੇ ਭਰਵੀਂ ਮੀਟਿੰਗ
ਹੰਬੜਾਂ, 31 ਅਗਸਤ (ਮੇਜਰ ਹੰਬੜਾਂ)-ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿੱਚ ਸੀਨੀਅਰ ਆਗੂ ਹਰਬੀਰ ਸਿੰਘ ਇਯਾਲੀ ਵੱਲੋਂ ਵਿਧਾਨ ਸਭਾ ਹਲਕਾ ਦਾਖਾ ਦੇ ਅਹਿਮ ਪਿੰਡ ਚੰਗਣ ਵਿਖੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਹਰਬੀਰ ਸਿੰਘ ਇਯਾਲੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲੋਕਾਂ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੇ ਹੱਕ ’ਚ ਲੋਕ ਲਹਿਰ ਬਣੇਗੀ ਤੇ ਲੋਕਾਂ ਦੇ ਸਮਰਥਨ ਸਦਕਾ 2027 ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਨਵਾਂ ਇਤਿਹਾਸ ਸਿਰਜੇਗੀ।
ਹੰਬੜਾਂ, 31 ਅਗਸਤ (ਮੇਜਰ ਹੰਬੜਾਂ)-ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿੱਚ ਸੀਨੀਅਰ ਆਗੂ ਹਰਬੀਰ ਸਿੰਘ ਇਯਾਲੀ ਵੱਲੋਂ ਵਿਧਾਨ ਸਭਾ ਹਲਕਾ ਦਾਖਾ ਦੇ ਅਹਿਮ ਪਿੰਡ ਚੰਗਣ ਵਿਖੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਹਰਬੀਰ ਸਿੰਘ ਇਯਾਲੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲੋਕਾਂ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੇ ਹੱਕ ’ਚ ਲੋਕ ਲਹਿਰ ਬਣੇਗੀ ਤੇ ਲੋਕਾਂ ਦੇ ਸਮਰਥਨ ਸਦਕਾ 2027 ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਨਵਾਂ ਇਤਿਹਾਸ ਸਿਰਜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਭਲਾਈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਖੜ੍ਹੇ ਹਨ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ ਤਾਂ ਜੋ ਸੱਤ੍ਹਾਧਾਰੀ ਸਰਕਾਰ ਸਮੇਤ ਵਿਰੋਧੀਆਂ ਨੂੰ ਸਬਕ ਸਿਖਾਇਆ ਜਾ ਸਕੇ। ਇਸ ਮੌਕੇ ਸਾਬਕਾ ਸਰਪੰਚ ਮਨਜੀਤ ਸਿੰਘ ਉੱਪਲ, ਢਾਡੀ ਗੁਲਜਾਰ ਸਿੰਘ ਗੁਲਸ਼ਨ, ਹਰਦੀਪ ਸਿੰਘ ਧਾਲੀਵਾਲ ਨੇ ਸ.ਇਯਾਲੀ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ’ਚ ਖੜ੍ਹੇ ਹਨ ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਪੰਥਕ ਸੋਚ ’ਤੇ ਚੱਲਦਿਆਂ ਪਿੰਡ ਸਮੇਤ ਹਲਕੇ ’ਚੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਜਿਤਾਉਣ ਲਈ ਚੱਟਾਨ ਵਾਂਗ ਪਾਰਟੀ ਨਾਲ ਖੜ੍ਹੇ ਹਨ। ਇਸ ਮੌਕੇ ਯੂਥ ਆਗੂ ਮਨਜੋਤ ਸਿੰਘ ਹੇਅਰ ਚੱਕ, ਪੰਚ ਬਲਦੇਵ ਸਿੰਘ, ਜਗਜੀਤ ਸਿੰਘ ਉੱਪਲ, ਗੁਰਚਰਨ ਸਿੰਘ ਸਾਬਕਾ ਪੰਚ, ਹਰਦੀਪ ਸਿੰਘ ਧਾਲੀਵਾਲ, ਹਰਪਾਲ ਸਿੰਘ ਪਾਲਾ, ਸੰਦੀਪ ਉੱਪਲ, ਬਲਜੀਤ ਸਿੰਘ ਉੱਪਲ, ਡਾਕਟਰ ਗੁਰਦੇਵ ਸਿੰਘ ਸਿੱਧੂ, ਮੇਜਰ ਸਿੰਘ ਪੰਚ, ਰਾਮ ਰਤਨ ਸਿੰਘ ਪੰਚ, ਗੁਰਦੀਪ ਸਿੰਘ ਪੰਚ, ਨਛੱਤਰ ਸਿੰਘ ਸਾਬਕਾ ਸਰਪੰਚ, ਹਾਕਮ ਸਿੰਘ ਮਿਸਤਰੀ, ਤਨਪ੍ਰੀਤ ਸਿੰਘ ਚੰਗਣ, ਚਰਨ ਸਿੰਘ ਕਾਲਾ, ਸਰਬਜੀਤ ਸਿੰਘ, ਦਲਜੀਤ ਸਿੰਘ ਮਾਣਕਵਾਲੀਆ, ਸੁਖਵਿੰਦਰ ਸਿੰਘ, ਲਖਬੀਰ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਹੋਰ ਸਮਰਥਕ ਮੌਜੂਦ ਸਨ।