03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਵਾਮੀ ਰੂਪ ਚੰਦ ਜੈਨ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਜਗਰਾਉਂ, 2 ਸਤੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਸ੍ਰੀਮਤੀ ਰਾਜਪਾਲ ਕੌਰ ਦੀ ਅਗਵਾਈ ਅਤੇ ਸਕੂਲ ਮੈਨੇਜਮੈਂਟ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਲਈ ਸਕੂਲ ਨੂੰ ਫੁੱਲਾਂ, ਰੰਗੋਲੀਆਂ ਅਤੇ ਰੌਸ਼ਨੀਆਂ ਨਾਲ ਬੇਹੱਦ ਸੁੰਦਰ ਢੰਗ ਨਾਲ ਸਜਾਇਆ ਗਿਆ, ਜਿਸ ਨਾਲ ਸਮੁੱਚਾ ਕੈਂਪਸ ਭਗਤੀ ਅਤੇ ਖੁਸ਼ੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜਗਰਾਉਂ, 2 ਸਤੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਸ੍ਰੀਮਤੀ ਰਾਜਪਾਲ ਕੌਰ ਦੀ ਅਗਵਾਈ ਅਤੇ ਸਕੂਲ ਮੈਨੇਜਮੈਂਟ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਲਈ ਸਕੂਲ ਨੂੰ ਫੁੱਲਾਂ, ਰੰਗੋਲੀਆਂ ਅਤੇ ਰੌਸ਼ਨੀਆਂ ਨਾਲ ਬੇਹੱਦ ਸੁੰਦਰ ਢੰਗ ਨਾਲ ਸਜਾਇਆ ਗਿਆ, ਜਿਸ ਨਾਲ ਸਮੁੱਚਾ ਕੈਂਪਸ ਭਗਤੀ ਅਤੇ ਖੁਸ਼ੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਨੰਨ੍ਹੇ-ਮੁੰਨੇ ਵਿਦਿਆਰਥੀ ਬਾਲ ਗੋਪਾਲ ਅਤੇ ਵਿਦਿਆਰਥਣਾਂ ਗੋਪੀਆਂ ਦੇ ਰੂਪ ਵਿੱਚ ਸਜ ਕੇ ਸਮਾਗਮ ਦੀ ਖੂਬਸੂਰਤੀ ਵਿੱਚ ਹੋਰ ਵੀ ਵਾਧਾ ਕਰ ਰਹੇ ਸਨ। ਵਿਦਿਆਰਥੀਆਂ ਵੱਲੋਂ ਸ੍ਰੀ ਕ੍ਰਿਸ਼ਨ ਜੀ ਦੀਆਂ ਬਾਲ ਲੀਲਾਵਾਂ, ਮਟਕੀ ਫੋੜ, ਗੋਵਰਧਨ ਲੀਲਾ ਅਤੇ ਰਾਸ ਲੀਲ੍ਹਾ ਨੂੰ ਨਾਟਕੀ ਰੂਪ ਵਿੱਚ ਪੇਸ਼ ਕੀਤਾ ਗਿਆ। ਰਾਧਾ-ਕ੍ਰਿਸ਼ਨ ਦੀ ਮਨਮੋਹਕ ਪੇਸ਼ਕਾਰੀ, ਭਜਨ, ਧਾਰਮਿਕ ਗੀਤ, ਨ੍ਰਿਤ ਅਤੇ ਭਗਤੀ ਕਵਿਤਾਵਾਂ ਨੇ ਮਾਹੌਲ ਨੂੰ ਪੂਰੀ ਤਰ੍ਹਾਂ ਭਗਤੀਮਈ ਬਣਾ ਦਿੱਤਾ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਭਾਸ਼ਣ ਰਾਹੀਂ ਵੀ ਚਾਨਣਾ ਪਾਇਆ। ਇਸ ਮੌਕੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਪੂਜਾ-ਅਰਚਨਾ ਕੀਤੀ ਗਈ। ਪੂਜਾ ਉਪਰੰਤ ਵਿਦਿਆਰਥੀਆਂ ਨੂੰ ਪ੍ਰਸ਼ਾਦ ਵੰਡਿਆ ਗਿਆ।ਪ੍ਰਿੰਸੀਪਲ ਸ੍ਰੀਮਤੀ ਰਾਜਪਾਲ ਕੌਰ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਸੱਚਾਈ, ਧਰਮ, ਪਿਆਰ, ਨਿਸ਼ਕਾਮ ਕਰਮ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਵਲੋਂ ਸਾਰੀਆਂ ਸੀਟਾਂ ਜਿੱਤਾ ਕੇ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮ... ਅਗਲੀ ਖ਼ਬਰ ਪ੍ਰਾਈਵੇਟ ਸਕੂਲੀ ਬੱਸਾਂ ਦਾ ਅੱਜ ਰਹੇਗਾ ਚੱਕਾ ਜਾਮ
Ad Position 24