ਸਰਕਾਰ ਅੜੀਅਲ ਰਵੱਈਆ ਛੱਡ ਕੇ ਮੁਲਾਜ਼ਮਾਂ ਦੀ ਹੱਕੀ ਮੰਗ ਪ੍ਰਵਾਨ ਕਰੇ-ਕਾ: ਸੇਖੋਂ
ਸੀ.ਪੀ.ਆਈ.ਐੱਮ. ਵਲੋਂ 8 ਸਤੰਬਰ ਨੂੰ ਮੁਲਾਜ਼ਮਾਂ ਦੀ ਮਹਾਂ ਹੜਤਾਲ ਦਾ ਡਟਵਾ ਸਮਰਥਨ
ਮੁੱਲਾਂਪੁਰ-ਦਾਖਾ, 2 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਆਪਣਾ ਅੜ੍ਹੀਅਲ ਰਵੱਈਆ ਛੱਡ ਕੇ ਮੁਲਾਜ਼ਮਾਂ ਦੀ ਹੱਕੀ ਮੰਗ ਨੂੰ ਤੁਰੰਤ ਪ੍ਰਵਾਨ ਕਰਕੇ ਉਨ੍ਹਾਂ ਨੂੰ ਰਾਹਤ ਦੇਵੇ, ਇਹ ਪ੍ਰਗਟਾਵਾ ਸੀ. ਪੀ.
ਕ
ਕਾਮਰੇਡ ਸੁਖਵਿੰਦਰ ਸਿੰਘ ਸੇਖੋਂ
03-09-2026
ਮੁੱਲਾਂਪੁਰ-ਦਾਖਾ, 2 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਆਪਣਾ ਅੜ੍ਹੀਅਲ ਰਵੱਈਆ ਛੱਡ ਕੇ ਮੁਲਾਜ਼ਮਾਂ ਦੀ ਹੱਕੀ ਮੰਗ ਨੂੰ ਤੁਰੰਤ ਪ੍ਰਵਾਨ ਕਰਕੇ ਉਨ੍ਹਾਂ ਨੂੰ ਰਾਹਤ ਦੇਵੇ, ਇਹ ਪ੍ਰਗਟਾਵਾ ਸੀ.ਪੀ.ਆਈ (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਵਲੋਂ ਮੁਲਾਜ਼ਮਾਂ ਦੀ 8 ਸਤੰਬਰ ਨੂੰ ਹੋ ਰਹੀ ਮਹਾਂ ਹੜਤਾਲ ਦਾ ਸਮਰਥਨ ਕਰਦਿਆਂ ਕੀਤਾ। ਕਾਮਰੇਡ ਸੇਖੋਂ ਨੇ ਕਿਹਾ ਕਿ ਮੁਲਾਜ਼ਮਾਂ ਦਾ ਡੀ.ਏ. ਦਾ ਮਾਮਲਾ ਜਾਇਜ਼ ਹੈ, ਇਹ ਦਿੱਤੇ ਬਗੈਰ ਸਰਕਾਰ ਦਾ ਖਹਿੜਾ ਨਹੀਂ ਛੁੱਟ ਸਕਦਾ, ਸਰਕਾਰ ਹਾਈਕੋਰਟ ਦੇ ਹੁਕਮਾਂ ਨੂੰ ਵਾਰ-ਵਾਰ ਅਣਗੌਲਿਆ ਕਰ ਰਹੀ ਹੈ, ਹੁਣ ਉਹ ਸੁਪਰੀਮ ਕੋਰਟ ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੁਲਾਜ਼ਮਾਂ ਦੀ ਮੀਟਿੰਗ ਬੁਲਾ ਕੇ ਆਖ਼ਰੀ ਸਮੇਂ ਇਹ ਕਹਿ ਕੇ ਮਿਲਣ ਤੋਂ ਇਨਕਾਰ ਕਰ ਦਿੱਤਾ ਕਿ ਹੜਤਾਲ ਤੇ ਮੀਟਿੰਗ ਇਕੱਠੇ ਨਹੀਂ ਹੋ ਸਕਦੇ, ਅਜਿਹੇ ਰਵੱਈਏ ਦਾ ਆਧਾਰ ਜਿੱਦ ਹੈ, ਜਦੋਂ ਕਿ ਮੁਲਾਜ਼ਮ ਆਪਣੀ ਹੱਕੀ ਮੰਗ ਬਾਰੇ ਗੱਲਬਾਤ ਲਈ ਸਹਿਮਤ ਸਨ। ਕਾਮਰੇਡ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਜਿੱਦ ਨੂੰ ਵੇਖਦਿਆਂ ਮੁਲਾਜ਼ਮਾਂ ਨੇ 8 ਸਤੰਬਰ ਨੂੰ ਮੁੜ ਮਹਾਂ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ, ਸੀ.ਪੀ.ਆਈ. (ਐੱਮ) ਇਸ ਹੜਤਾਲ ਦਾ ਡਟਵਾਂ ਸਮਰਥਨ ਕਰੇਗੀ। ਉਨ੍ਹਾਂ ਕਿਹਾ ਕਿ ਹੈਰਾਨੀ ਹੋਈ ਜਦੋਂ ਰਾਜ ਸਰਕਾਰ ਨੇ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਦੀ ਬਜਾਏ ਸੰਘਰਸ਼ ਦੀ ਅਗਵਾਈ ਕਰਨ ਵਾਲੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੜਤਾਲ ਮੁਲਾਜ਼ਮਾਂ ਦਾ ਜਮਹੂਰੀ ਹੱਕ ਹੈ ਅਤੇ ਉਨ੍ਹਾਂ ਬਕਾਇਦਾ ਛੁੱਟੀ ਲੈ ਕੇ ਹੜਤਾਲ ਕੀਤੀ, ਜਿਸਨੂੰ ਗੈਰ ਕਾਨੂੰਨੀ ਨਹੀਂ ਮੰਨਿਆ ਜਾ ਸਕਦਾ।