03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਦਰਿਆ ਸਤਲੁਜ ਲਾਗਲੇ ਪਿੰਡ ਸ਼ੇਰੇਵਾਲ ਦੇ ਕਈ ਪਰਿਵਾਰ ਵਿਧਾਇਕਾ ਬੀਬੀ ਮਾਣੂੰਕੇ ਦੀ ਅਗਵਾਈ ਹੇਠ ‘ਆਪ’ ਵਿਚ ਸ਼ਾਮਿਲ

ਸਿੱਧਵਾਂ ਬੇਟ, 2 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਆਮ ਆਦਮੀ ਪਾਰਟੀ ਨੂੰ ਬੇਟ ਇਲਾਕੇ ਵਿੱਚ ਹੋਰ ਬਲ ਮਿਲਿਆ ਜਦੋਂ ਦਰਿਆ ਸਤਲੁਜ ਲਾਗਲੇ ਪਿੰਡ ਸ਼ੇਰੇਵਾਲ ਦੇ ਦੋ ਦਰਜਨ ਦੇ ਕਰੀਬ ਪਰਿਵਾਰਾਂ ਨੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਪਾਰਟੀ ਵਿੱਚ ਆਉਣ ਵਾਲੇ ਵਰਕਰਾਂ ਨੂੰ ਸਨਮਾਨਿਤ ਕਰਨ ਸਮੇਂ ਬੀਬੀ ਮਾਣੂੰਕੇ ਨੇ ਆਖਿਆ ਕਿ ਮਾਨ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਕੀਤੇ ਜਾ ਰਹੇ ਲੋਕ ਹਿਤੈਸ਼ੀ ਕੰਮਾਂ ਤੋਂ ਖੁਸ਼ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਸਾਡੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸਿੱਧਵਾਂ ਬੇਟ, 2 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਆਮ ਆਦਮੀ ਪਾਰਟੀ ਨੂੰ ਬੇਟ ਇਲਾਕੇ ਵਿੱਚ ਹੋਰ ਬਲ ਮਿਲਿਆ ਜਦੋਂ ਦਰਿਆ ਸਤਲੁਜ ਲਾਗਲੇ ਪਿੰਡ ਸ਼ੇਰੇਵਾਲ ਦੇ ਦੋ ਦਰਜਨ ਦੇ ਕਰੀਬ ਪਰਿਵਾਰਾਂ ਨੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਪਾਰਟੀ ਵਿੱਚ ਆਉਣ ਵਾਲੇ ਵਰਕਰਾਂ ਨੂੰ ਸਨਮਾਨਿਤ ਕਰਨ ਸਮੇਂ ਬੀਬੀ ਮਾਣੂੰਕੇ ਨੇ ਆਖਿਆ ਕਿ ਮਾਨ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਕੀਤੇ ਜਾ ਰਹੇ ਲੋਕ ਹਿਤੈਸ਼ੀ ਕੰਮਾਂ ਤੋਂ ਖੁਸ਼ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਸਾਡੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਸਾਡੀ ਪਾਰਟੀ ਕੰਮ ਕਰ ਰਹੀ ਹੈ ਜਦਕਿ ਬਾਕੀਆਂ ਪਾਰਟੀਆਂ ਦੇ ਆਗੂ ਆਪਸ ਵਿੱਚ ਕੁੱਕੜ ਲੜਾਈ ਕਰਨ ਵਿੱਚ ਲੱਗੇ ਹੋਏ ਹਨ। ਇਸ ਮੌਕੇ ਉਨ੍ਹਾਂ ਦੇ ਪਤੀ ਪ੍ਰੋ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ, ਸਾਬਕਾ ਪੰਚ ਬਲਵੰਤ ਸਿੰਘ, ਗੁਰਚਰਨ ਸਿੰਘ, ਤਰਨਜੀਤ ਸਿੰਘ, ਕੁਲਵੰਤ ਸਿੰਘ, ਹਰਜਿੰਦਰ ਸਿੰਘ, ਗੁਰਨਾ ਸਿੰਘ, ਸਵਰਨ ਸਿੰਘ, ਉਜਾਗਰ ਸਿੰਘ, ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ, ਕਰਮਪਾਲ ਸਿੰਘ, ਖੰਡਾ ਸਿੰਘ, ਜਰਨੈਲ ਸਿੰਘ, ਰੂਪ ਸਿੰਘ, ਅਮਰ ਕੌਰ, ਮਨਜੀਤ ਕੌਰ, ਛਿੰਦਰ ਕੌਰ, ਰਾਜਪ੍ਰੀਤ ਕੌਰ, ਕੁਲਵੰਤ ਕੌਰ, ਜੁਗਿੰਦਰ ਕੌਰ, ਮਹਿੰਦਰ ਕੌਰ ਸਾਡੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਜਿੰਨ੍ਹਾਂ ਦਾ ਆਉਣ ਵਾਲੇ ਸਮੇਂ ਵਿੱਚ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਚੇਅਰਮੇਨ ਕੁਲਦੀਪ ਸਿੰਘ, ਸਰਪੰਚ ਸੁਖਦੇਵ ਸਿੰਘ ਗਿੱਦੜਵਿੰਡੀ, ਸਰਪੰਚ ਦੇਸਾ ਸਿੰਘ ਬਾਘੀਆਂ, ਸਰਪੰਚ ਰਾਜਦੀਪ ਸਿੰਘ ਮੁਨੱਬਰਪੁਰਾ, ਸਰਪੰਚ ਗੁਰਪ੍ਰੀਤ ਸਿੰਘ, ਅਮਰਦੀਪ ਸਿੰਘ ਟੂਰੇ, ਪਰਮਜੀਤ ਸਿੰਘ ਬਹਾਦਰਕੇ, ਮਨਜਿੰਦਰ ਸਿੰਘ ਮੰਡ ਤਿਹਾੜਾ, ਡਾ: ਬਲਵਿੰਦਰ ਸਿੰਘ ਬਾਘੀਆਂ, ਸਰਪੰਚ ਸੁਖਵੀਰ ਸਿੰਘ ਪੱਤੀ ਮੁਲਤਾਨੀ ਅਤੇ ਗੋਲੂ ਤਿਹਾੜਾ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਐੱਨ.ਸੀ.ਸੀ. ਭਰਤੀ ਦੌਰਾਨ ਵਿਦਿਆਰਥਣਾਂ ਵਿਚ ਭਾਰੀ ਉਤਸ਼ਾਹ ਅਗਲੀ ਖ਼ਬਰ ਸਰਕਾਰ ਅੜੀਅਲ ਰਵੱਈਆ ਛੱਡ ਕੇ ਮੁਲਾਜ਼ਮਾਂ ਦੀ ਹੱਕੀ ਮੰਗ ਪ੍ਰਵਾਨ ਕਰੇ-ਕਾ: ਸੇਖੋਂ ਸੀ.ਪੀ.ਆਈ.ਐੱਮ. ਵਲੋਂ 8 ਸਤੰਬਰ ਨੂੰ...
Ad Position 24