03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਐੱਸ.ਕੇ.ਐੱਮ. ਦੇ ਸੱਦੇ ’ਤੇ ਪਿੰਡ ਲੀਹਾ ਤੋਂ ਕਿਸਾਨਾਂ ਦਾ ਜੱਥਾ ਚੰਡੀਗੜ੍ਹ ਰਵਾਨਾ ਕਿਸਾਨੀ ਮਸਲਿਆਂ ਦੇ ਹੱਲ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ- ਖੰਗੂੜਾ/ਚੀਮਾ

ਭੂੰਦੜੀ, 2 ਸਤੰਬਰ (ਕੁਲਦੀਪ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚਾ (ਐੱਸ. ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਭੂੰਦੜੀ, 2 ਸਤੰਬਰ (ਕੁਲਦੀਪ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੇ ਸੱਦੇ ’ਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਪਿੰਡ ਲੀਹਾ ਤੋਂ ਕਿਸਾਨਾਂ ਦਾ ਇਕ ਜੱਥਾ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਮਨਜੀਤ ਸਿੰਘ ਖੰਗੂੜਾ ਲੱਖੋਵਾਲ ਅਤੇ ਤੇਜਿੰਦਰ ਸਿੰਘ ਚੀਮਾ ਡਕੌਂਦਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਨਜੀਤ ਸਿੰਘ ਖੰਗੂੜਾ ਅਤੇ ਤੇਜਿੰਦਰ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਹੱਕਾਂ ਲਈ ਸੰਘਰਸ਼ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਖੇਤੀਬਾੜੀ ਨਾਲ ਸਬੰਧਿਤ ਸਮੱਸਿਆਵਾਂ ਨੂੰ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਦਾ ਗੰਭੀਰਤਾ ਨਾਲ ਵਿਚਾਰ ਕਰਕੇ ਜਲਦ ਹੱਲ ਕੱਢਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਏਕਤਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਆਪਸੀ ਏਕਤਾ ਕਾਇਮ ਰੱਖਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨੀ ਹੱਕਾਂ ਲਈ ਸੰਘਰਸ਼ ਨੂੰ ਸ਼ਾਂਤਮਈ ਢੰਗ ਨਾਲ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਕਰਨੈਲ ਸਿੰਘ ਖੰਗੂੜਾ, ਸਰਪੰਚ ਹਰਪ੍ਰੀਤ ਸਿੰਘ, ਸੁਖਵੀਰ ਸਿੰਘ ਖੰਗੂੜਾ, ਮਨਜੀਤ ਸਿੰਘ ਪਟਵਾਰੀ, ਭਰੋਵਾਲ ਕਲਾਂ, ਸਰਿੰਦਰ ਸਿੰਘ ਚਹਿਲ, ਸੰਦੀਪ ਸਿੰਘ ਕੈਲੇ, ਧਰਮਿੰਦਰ ਸਿੰਘ ਗੋਰਾ, ਦਰਸ਼ਨ ਸਿੰਘ, ਸਿਮਰਨ ਸਿੰਘ, ਹਰਮਨ ਸਿੰਘ ਖੰਗੂੜਾ ਅਤੇ ਤਸਵੀਰ ਸਿੰਘ ਸੀਰਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਰਨੈਲ ਸਿੰਘ ਬਰਾੜ ਨਮਿਤ ਲੱਖਾ ਵਿਖੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਐੱਸ.ਜੀ.ਜੀ. ਸਕਲ ਦੀ ਬੈਡਮਿੰਟਨ ਟੀਮ ਨੇ ਸੋਨ ਤਗਮਾ ਜਿੱਤਿਆ
Ad Position 24