02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ‘ਸਖੀਆਂ’ ਦੇ ਵੱਡੇ ਇਕੱਠ ਨੂੰ ਕੀਤਾ ਸੰਬੋਧਨ ਪੰਜਾਬ ਸਰਕਾਰ ਨੇ ਮਹਿਲਾਵਾਂ ਦੇ ਖਾਤਿਆਂ ’ਚ ਕਰੋੜਾਂ ਰੁਪਏ ਦੀ ਸਨਮਾਨ ਰਾਸ਼ੀ ਜਾਰੀ ਕੀਤੀ-ਬੀਬੀ ਮਾਣੂੰਕੇ

ਜਗਰਾਉਂ, 2 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜਗਰਾਉਂ ਫੇਰੀ ਦੌਰਾਨ ਮਿਲੇ ਥਾਪੜੇ ਤੋਂ ਬਾਅਦ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਪਣੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਂਦਿਆਂ ਅੱਜ ਹਲਕੇ ਦੀਆਂ ‘ਸਖੀਆਂ’ ਨਾਲ ਮੀਟਿੰਗ ਕਰਕੇ ਪਾਰਟੀ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਜਾ ਕੇ ਜਾਗ੍ਰਿਤ ਕਰਨ ਲਈ ਲਾਮਬੰਦ ਕੀਤਾ। ਇਸ ਮੌਕੇ ਔਰਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ‘ਆਪ’ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਰਹਿਨੁਮਾਈ ਹੇਠ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾਂ’ ਨੇ ਮਹਿਲਾ ਸਸ਼ਕਤੀਕਰਨ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਇਹ ਯੋਜਨਾਂ ਬੇਹੱਦ ਸਫ਼ਲ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜਗਰਾਉਂ, 2 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜਗਰਾਉਂ ਫੇਰੀ ਦੌਰਾਨ ਮਿਲੇ ਥਾਪੜੇ ਤੋਂ ਬਾਅਦ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਪਣੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਂਦਿਆਂ ਅੱਜ ਹਲਕੇ ਦੀਆਂ ‘ਸਖੀਆਂ’ ਨਾਲ ਮੀਟਿੰਗ ਕਰਕੇ ਪਾਰਟੀ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਜਾ ਕੇ ਜਾਗ੍ਰਿਤ ਕਰਨ ਲਈ ਲਾਮਬੰਦ ਕੀਤਾ। ਇਸ ਮੌਕੇ ਔਰਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ‘ਆਪ’ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਰਹਿਨੁਮਾਈ ਹੇਠ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾਂ’ ਨੇ ਮਹਿਲਾ ਸਸ਼ਕਤੀਕਰਨ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਇਹ ਯੋਜਨਾਂ ਬੇਹੱਦ ਸਫ਼ਲ ਰਹੀ ਹੈ। ਪੰਜਾਬ ਸਰਕਾਰ ਵੱਲੋਂ ‘ਸਖੀਆਂ’ ਦੀ ਸਖ਼ਤ ਮਿਹਨਤ ਨੂੰ ਮਾਨਤਾ ਦਿੰਦਿਆਂ 1.37 ਲੱਖ ਸਖੀਆਂ ਨੂੰ 52.20 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਸ ਯੋਜਨਾਂ ਤਹਿਤ ਹੁਣ ਤੱਕ 70.92 ਲੱਖ ਮਹਿਲਾਵਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ ਅਤੇ ਹਾਲ ਹੀ ਵਿੱਚ 5.30 ਲੱਖ ਹੋਰ ਮਹਿਲਾਵਾਂ ਦੇ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਨਾਲ ਇੱਕ ਕਰੋੜ ਮਹਿਲਾਵਾਂ ਨੂੰ ਜੋੜਨ ਦਾ ਟੀਚਾ ਹੈ। ਵਿਧਾਇਕਾ ਮਾਣੂੰਕੇ ਨੇ ‘ਸਖੀਆਂ’ ਦੀ ਮੀਟਿੰਗ ਦੌਰਾਨ ਹੋਰ ਆਖਿਆ ਕਿ ਇਹ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਮਹਿਲਾਵਾਂ ਪ੍ਰਤੀ ਵਚਨਬੱਧਤਾ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਸਨਮਾਨ ਦਿੰਦਿਆਂ ਉਨ੍ਹਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਕਰੋੜਾਂ ਰੁਪਏ ਦੀ ਸਨਮਾਨ ਰਾਸ਼ੀ ਪਾਈ ਗਈ ਹੈ। ਉਨ੍ਹਾਂ ਸਮੂਹ ‘ਸਖੀਆਂ’ ਨੂੰ ਅਪੀਲ ਕਰਦਿਆਂ ਆਖਿਆ ਕਿ ਜ਼ਮੀਨੀ ਪੱਧਰ ’ਤੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਲੋਕ ਪੱਖੀ ਕੰਮਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂੰ ਕਰਵਾਕੇ ਪਾਰਟੀ ਨਾਲ ਜੋੜਿਆ ਜਾਵੇ। ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪਿਛਲੇ ਸਾਢੇ ਚਾਰ ਸਾਲਾਂ ’ਚ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਜੋ ਸਹੂਲਤਾਂ ਦਿੱਤੀਆਂ ਗਈਆਂ ਹਨ, ਉਹ ਇਕ ਮਿਸਾਲ ਹਨ। ਇਸ ਮੌਕੇ ਵਿਧਾਨ ਸਭਾ ਹਲਕਾ ਜਗਰਾਉਂ ਦੀਆਂ ਸਮੂਹ ਸਖੀਆਂ ਅਤੇ ਆਮ ਆਦਮੀ ਪਾਰਟੀ ਦੇ ਮਹਿਲਾ ਆਗੂ ਤੇ ਮਹਿਲਾ ਵਲੰਟੀਅਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਦਾਰ ਭਰਪੂਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਸੈਂਟਰ ਪੱਧਰੀ ਖੇਡਾਂ ਵਿਚ ਮੱਲਾਂ ਮਾਰੀਆ ਅਗਲੀ ਖ਼ਬਰ ਜਰਨੈਲ ਸਿੰਘ ਬਰਾੜ ਨਮਿਤ ਲੱਖਾ ਵਿਖੇ ਸ਼ਰਧਾਂਜਲੀ ਸਮਾਗਮ
Ad Position 24