ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਨੈਤਿਕ ਪ੍ਰੀਖਿਆ ਮੁਕਾਬਲੇ ਕਰਵਾਏ
ਰਾਏਕੋਟ, 2 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ.) ਰਾਏਕੋਟ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਅੰਦਰ ਉੱਚੇ-ਸੁੱਚੇ ਨੈਤਿਕ ਗੁਣ ਪੈਦਾ ਕਰਨ ਦੇ ਮਕਸਦ ਨਾਲ ਇਲਾਕੇ ਦੇ ਵੱਖ-ਵੱਖ ਸਕੂਲਾਂ ਵਿਚ ਡਾ: ਕਰਵਿੰਦਰ ਸਿੰਘ ਇੰਗਲੈਂਡ ਵਾਲਿਆਂ ਦੇ ਉਪਰਾਲੇ ਸਦਕਾ ਅਤੇ ਸੁਸਾਇਟੀ ਦੇ ਚੇਅਰਮੈਨ ਮਾ.
ਰਾਏਕੋਟ, 2 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ.) ਰਾਏਕੋਟ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਅੰਦਰ ਉੱਚੇ-ਸੁੱਚੇ ਨੈਤਿਕ ਗੁਣ ਪੈਦਾ ਕਰਨ ਦੇ ਮਕਸਦ ਨਾਲ ਇਲਾਕੇ ਦੇ ਵੱਖ-ਵੱਖ ਸਕੂਲਾਂ ਵਿਚ ਡਾ: ਕਰਵਿੰਦਰ ਸਿੰਘ ਇੰਗਲੈਂਡ ਵਾਲਿਆਂ ਦੇ ਉਪਰਾਲੇ ਸਦਕਾ ਅਤੇ ਸੁਸਾਇਟੀ ਦੇ ਚੇਅਰਮੈਨ ਮਾ.ਪ੍ਰੀਤਮ ਸਿੰਘ ਬਰ੍ਹਮੀ ਦੀ ਯੋਗ ਅਗਵਾਈ ਹੇਠ ਨੈਤਿਕ ਪ੍ਰੀਖਿਆ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਦੌਰਾਨ ਇਲਾਕੇ ਦੀਆਂ ਸੰਸਥਾਵਾਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ, ਕਰਤਾਰ ਸਿੰਘ ਦੁੱਕੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਤਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹਟਬੱਦੀ ਵਿਖੇ ਨੈਤਿਕ ਸਿੱਖਿਆ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੇ ਨੈਤਿਕ ਗਿਆਨ, ਸਮਾਜਿਕ ਜ਼ਿੰਮੇਵਾਰੀਆਂ ਅਤੇ ਚੰਗੇ ਸੰਸਕਾਰਾਂ ਦੀ ਪਰਖ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਮਾ: ਪ੍ਰੀਤਮ ਸਿੰਘ ਬਰ੍ਹਮੀ ਨੇ ਆਖਿਆ ਕਿ ਅੱਜ ਦੇ ਗੰਭੀਰ ਦੌਰ ਵਿਚ ਸਾਡੀ ਨਵੀਂ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ੍ਹਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰ ਹੀ ਬੱਚਿਆਂ ਨੂੰ ਇੱਕ ਬਿਹਤਰ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਡਾ.ਕਰਵਿੰਦਰ ਸਿੰਘ ਇੰਗਲੈਂਡ ਵਰਗੇ ਦੂਰਅੰਦੇਸ਼ੀ ਸਖ਼ਸੀਅਤਾਂ ਦੇ ਸਹਿਯੋਗ ਨਾਲ ਸਾਡੀ ਸੰਸਥਾ ਭਵਿੱਖ ਵਿਚ ਵੀ ਅਜਿਹੇ ਸਾਰਥਕ ਉਪਰਾਲੇ ਨਿਰੰਤਰ ਜਾਰੀ ਰੱਖੇਗੀ ਤਾਂ ਜੋ ਸਾਡਾ ਸਮਾਜ ਨੈਤਿਕ ਪੱਖੋਂ ਮਜ਼ਬੂਤ ਹੋ ਸਕੇ। ਇਸ ਪ੍ਰੋਗਰਾਮ ਲਈ ਸਕੂਲ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਲੈਕਚਰਾਰ ਦਰਸ਼ਨ ਸਿੰਘ ਡਾਂਗੋਂ, ਜਗਦੀਸ਼ ਸਿੰਘ ਲੋਹਟਬੱਦੀ, ਮਾ: ਗੁਰਮੇਲ ਸਿੰਘ, ਸਾਬਰ ਅਲੀ ਬਰ੍ਹਮੀ, ਕੁਲਵਿੰਦਰ ਸਿੰਘ, ਜਗਜੀਤ ਸਿੰਘ ਹੈਪੀ, ਹਰਜੀਤ ਸਿੰਘ ਸਰਾਂ, ਗੁਰਚੇਤ ਸਿੰਘ, ਗੁਲਾਬ ਸਿੰਘ, ਰਾਜਪਾਲ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।