ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
ਸਿੱਧਵਾਂ ਬੇਟ, 3 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਵਿਚ ਸਥਿੱਤ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਪ੍ਰੇਮ-ਭਾਵ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕੇਕ ਕੱਟ ਕੇ ਕੀਤੀ ਗਈ।
ਸਿੱਧਵਾਂ ਬੇਟ, 3 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਵਿਚ ਸਥਿੱਤ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਪ੍ਰੇਮ-ਭਾਵ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕੇਕ ਕੱਟ ਕੇ ਕੀਤੀ ਗਈ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚੇ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ ਅਤੇ ਗੋਪੀਆਂ ਦੇ ਸੁੰਦਰ ਪਹਿਰਾਵੇ ਪਹਿਨ ਕੇ ਸਕੂਲ ਪਹੁੰਚੇ। ਜਿਸ ਨਾਲ ਪੂਰਾ ਸਕੂਲ ਕ੍ਰਿਸ਼ਨਮਈ ਹੋ ਗਿਆ। ਉਨਾਂ ਦੁਆਰਾ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਸੰਬੰਧੀ ਝਾਕੀਆਂ ਅਤੇ ਗੀਤ ਪੇਸ਼ ਕੀਤੇ ਗਏ, ਜਿਸ ਦਾ ਸਭ ਨੇ ਖੂਬ ਅਨੰਦ ਮਾਣਿਆ। ਸਕੂਲ ਦੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਦੱਸਿਆ। ਉਨ੍ਹਾਂ ਨੇ ਸਾਰਿਆਂ ਨੂੰ ਆਪਸੀ ਪਿਆਰ ਅਤੇ ਭਾਈਚਾਰੇ ਨਾਲ ਰਹਿਣ ਦੀ ਪ੍ਰੇਰਨਾ ਦਿੱਤੀ। ਸਕੂਲ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਚੇਅਰਮੈਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਵਾਈਸ ਪ੍ਰਿੰਸੀਪਲ ਮੈਡਮ ਕਮਲੇਸ਼ ਗੁਪਤਾ ਅਤੇ ਸਕੂਲ ਦੇ ਸਟਾਫ਼ ਵਲੋਂ ਬੱਚਿਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ। ਪ੍ਰੋਗਰਾਮ ਦੀ ਸਮਾਪਤੀ ’ਤੇ ਪ੍ਰਸ਼ਾਦ ਵੰਡਿਆ।