04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਜਨਮ ਅਸ਼ਟਮੀ ਮਨਾਈ

ਜਗਰਾਉਂ, 3 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨਾਲ ਸੰਬੰਧਿਤ ਪਵਿੱਤਰ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪਲੇਅ ਵੇਅ ਤੋਂ ਯੂ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਜਗਰਾਉਂ, 3 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨਾਲ ਸੰਬੰਧਿਤ ਪਵਿੱਤਰ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪਲੇਅ ਵੇਅ ਤੋਂ ਯੂ.ਕੇ.ਜੀ. ਤੱਕ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਤਿਉਹਾਰ ਨੂੰ ਯਾਦਗਾਰ ਬਣਾਇਆ। ਬੱਚੇ ਆਪਣੇ ਘਰਾਂ ਤੋਂ ਆਪਣੀ ਮਨਪਸੰਦ ਸਵੀਟ ਡਿਸ਼ ਤਿਆਰ ਕਰਕੇ ਸਕੂਲ ਲੈ ਕੇ ਆਏ। ਇਸ ਗਤੀਵਿਧੀ ਰਾਹੀਂ ਬੱਚਿਆਂ ਨੇ ਨਾ ਸਿਰਫ਼ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ, ਸਗੋਂ ਆਪਸੀ ਸਾਂਝ, ਪਿਆਰ ਅਤੇ ਮਿਲਵਰਤਣ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ। ਨੰਨ੍ਹੇ ਬੱਚਿਆਂ ਨੇ ਜਨਮ ਅਸ਼ਟਮੀ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਆਪਣੀ ਕਲਾ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਬਾਲ ਲੀਲਾਵਾਂ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ਬਾਰੇ ਬੜੇ ਹੀ ਸਰਲ ਢੰਗ ਨਾਲ ਜਾਣੂ ਕਰਵਾਇਆ ਗਿਆ। ਅਧਿਆਪਕਾਂ ਨੇ ਬੱਚਿਆਂ ਨੂੰ ਪਿਆਰ, ਸੱਚਾਈ, ਨੇਕੀ, ਦਇਆ ਅਤੇ ਧਰਮ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਸਕੂਲ ਵਿੱਚ ਬੱਚਿਆਂ ਨੂੰ ਵੱਖ-ਵੱਖ ਧਰਮਾਂ ਅਤੇ ਉਨ੍ਹਾਂ ਨਾਲ ਜੁੜੇ ਪਵਿੱਤਰ ਤਿਉਹਾਰਾਂ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿੱਚ ਸਰਬ ਧਰਮ ਸਤਿਕਾਰ, ਆਪਸੀ ਭਾਈਚਾਰੇ, ਸਹਿਣਸ਼ੀਲਤਾ ਅਤੇ ਏਕਤਾ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਜਨਮ ਅਸ਼ਟਮੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਪਿਆਰ, ਸੱਚਾਈ ਅਤੇ ਨੇਕੀ ਦੇ ਰਾਹ ’ਤੇ ਚੱਲਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਰੈਕਟਰ ਨੇ ਦੋ ਸਕੂਲੀ ਵਿਦਿਆਰਥਣਾਂ ਨੂੰ ਦਰੜਿਆ ਅਗਲੀ ਖ਼ਬਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਗਿੱਦੜਵਿੰਡੀ ਦੇ ਸਾਰੇ 11 ਮੈਂਬਰ ਬਿਨਾਂ ਮੁਕਾਬਲੇ ਚੁਣੇ ਇਸ ਚੋਣ ਨੇ ਪਿੰਡ ਦੇ ਆਪਸੀ...
Ad Position 24