ਸਨਮਤੀ ਵਿਮਲ ਜੈਨ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਜਗਰਾਉਂ, 3 ਸਤੰਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰੀ-ਨਰਸਰੀ ਤੋਂ ਯੂ. ਕੇ.
ਜਗਰਾਉਂ, 3 ਸਤੰਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰੀ-ਨਰਸਰੀ ਤੋਂ ਯੂ.ਕੇ.ਜੀ. ਕਲਾਸ ਤੱਕ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਜਨਮ ਅਸ਼ਟਮੀ ਨੂੰ ਲੈ ਕੇ ਨੰਨ੍ਹੇ ਵਿਦਿਆਰਥੀ ਵਿਸ਼ੇਸ਼ ਤੌਰ ’ਤੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਪਹਿਰਾਵਿਆਂ ’ਚ ਸਜ ਕੇ ਸਕੂਲ ਪਹੁੰਚੇ। ਇਸ ਦੌਰਾਨ ਬੱਚਿਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਜਨਮ ਅਸ਼ਟਮੀ ਦੇ ਮਹੱਤਵ ਨਾਲ ਸਬੰਧਤ ਗਤੀਵਿਧੀਆਂ ਵਿੱਚ ਵੀ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਨੰਨ੍ਹੇ ਬੱਚਿਆਂ ਦੀਆਂ ਰਾਧਾ-ਕ੍ਰਿਸ਼ਨ ਦੇ ਰੂਪ ਵਿੱਚ ਮਨਮੋਹਕ ਝਲਕੀਆਂ ਖਿੱਚ ਦਾ ਕੇਂਦਰ ਬਣੀਆਂ।ਅਧਿਆਪਕਾਂ ਵੱਲੋਂ ਬੱਚਿਆਂ ਨੂੰ ਇਸ ਪਵਿੱਤਰ ਤਿਉਹਾਰ ਦੀ ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਸੁਪ੍ਰਿਆ ਖੁਰਾਣਾ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਬੱਚਿਆਂ ਵੱਲੋਂ ਕੀਤੀ ਗਈ ਸੁੰਦਰ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਹੌਂਸਲਾ ਵਧਾਇਆ। ਸਕੂਲ ਦੇ ਪ੍ਰਧਾਨ ਰਮੇਸ਼ ਜੈਨ, ਉੱਪ ਪ੍ਰਧਾਨ ਕਾਂਤਾ ਸਿੰਗਲਾ ਅਤੇ ਸੈਕਟਰੀ ਮਹਾਵੀਰ ਜੈਨ ਨੇ ਵੀ ਸਮੂਹ ਸਟਾਫ਼ ਅਤੇ ਬੱਚਿਆਂ ਨਾਲ ਜਨਮ ਅਸ਼ਟਮੀ ਦੀ ਖੁਸ਼ੀ ਸਾਂਝੀ ਕੀਤੀ ਅਤੇ ਬੱਚਿਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਨਿਧੀ ਜੈਨ, ਸ਼ੈਲੀ ਗਾਬਾ, ਰਜਨੀ ਰਿਹਾਨ, ਰਾਜਵਿੰਦਰ ਕੌਰ, ਪਰਮਜੀਤ ਕੌਰ ਸੰਧੂ, ਕੁਲਵਿੰਦਰ ਕੌਰ ਸੰਧੂ, ਰੇਨੂੰ ਬਾਲਾ, ਆਰਤੀ ਪਲਟਾ, ਸੋਨੀਆ ਕਪੂਰ ਸਮੇਤ ਸਕੂਲ ਦਾ ਸਟਾਫ਼ ਹਾਜ਼ਰ ਸੀ।