ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਦੇ ਵਿਦਿਆਰਥੀਆਂ ਨੇ ਜਨਮ ਅਸ਼ਟਮੀ ਮਨਾਈ
ਮੁੱਲਾਂਪੁਰ-ਦਾਖਾ, 4 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਅਧਿਆਪਕਾਂ ਨਾਲ ਰਲ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਰੋਹ ਵਿਚ ਕਈ ਧਾਰਮਿਕ ਕਿਰਿਆਵਾਂ ਕੀਤੀਆਂ। ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਲੀਲ੍ਹਾਵਾਂ ਨੂੰ ਕੋਰੀਓਗ੍ਰਾਫੀ ਰਾਹੀਂ ਪੇਸ਼ ਕੀਤਾ।
ਮੁੱਲਾਂਪੁਰ-ਦਾਖਾ, 4 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਅਧਿਆਪਕਾਂ ਨਾਲ ਰਲ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਰੋਹ ਵਿਚ ਕਈ ਧਾਰਮਿਕ ਕਿਰਿਆਵਾਂ ਕੀਤੀਆਂ। ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਲੀਲ੍ਹਾਵਾਂ ਨੂੰ ਕੋਰੀਓਗ੍ਰਾਫੀ ਰਾਹੀਂ ਪੇਸ਼ ਕੀਤਾ। ਸੰਗੀਤ ਅਧਿਆਪਕ ਦੀਪਕ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਧਾਰਮਿਕ ਸ਼ਬਦ ਗਾਇਨ ਕੀਤੇ। ਸਕੂਲ ਦੇ ਪ੍ਰਬੰਧਕੀ ਚੇਅਰਮੈਨ ਬਲਦੇਵ ਕ੍ਰਿਸ਼ਨ ਅਰੋੜਾ, ਪ੍ਰਧਾਨ ਡਾ: ਮਨਿੰਦਰ ਅਰੋੜਾ ਨੇ ਬੱਚਿਆਂ ਨੂੰ ਦੱਸਿਆ ਕਿ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਤੋਂ ਇਹ ਸਬਕ ਲੈਣਾ ਚਾਹੀਦਾ ਕਿ ਕੋਈ ਛੋਟਾ-ਵੱਡਾ ਨਹੀਂ, ਸਭ ਬਰਾਬਰ ਹਨ, ਸਾਨੂੰ ਜੀਵਾਂ ’ਤੇ ਅੱਤਿਆਚਾਰ ਨਹੀਂ ਕਰਨਾ ਚਾਹੀਦਾ। ਕੁਦਰਤ ਨਾਲ ਪ੍ਰੇਮ ਕਰੋ, ਹਰ ਇਕ ਨਾਲ ਚੰਗਾ ਵਿਵਹਾਰ ਕਰੋ, ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੇ ਉਨ੍ਹਾਂ ਦੁਆਰਾ ਦਰਸਾਏ ਮਾਰਗ ਦੇ ਪਾਂਧੀ ਬਣਨਾ ਚਾਹੀਦਾ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਸਾਡੇ ਅੰਦਰ ਅਗਵਾਈ ਕਰਨ ਵਾਲੇ ਗੁਣਾਂ ਦੇ ਨਾਲ ਕੁਦਰਤ ਨੂੰ ਪ੍ਰੇਮ ਕਰਨ ਵਾਲਾ ਚਾਅ ਹੋਵੇ।