06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਚ ‘ਅਧਿਆਪਕ ਦਿਵਸ ਸੰਬੰਧੀ ਸਮਾਗਮ

ਚੌਂਕੀਮਾਨ, 5 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਨਵਦੀਪ ਕੌਰ ਦੀ ਯੋਗ ਅਗਵਾਈ ਅਧੀਨ ‘ਰਾਸ਼ਟਰੀ ਅਧਿਆਪਕ ਦਿਵਸ” ਦਾ ਆਯੋਜਨ ਕੀਤਾ ਗਿਆ।

Ad Position 21
repet_subhas-goyals [Copy P29]
ਗੁੱਗਾ ਮੈੜੀ ਅਸਥਾਨ ਰਾਏਕੋਟ ਵਿਖੇ ਗੁੱਗਾ ਨੌਵੀਂ ਦੇ ਮੇਲੇ ’ਤੇ ਵੱਡੀ ਗਿਣਤੀ ’ਚ ਸ਼ਰਧਾਲੂ ਨਤਮਸਤਕ 06-09-2026
ਚੌਂਕੀਮਾਨ, 5 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਨਵਦੀਪ ਕੌਰ ਦੀ ਯੋਗ ਅਗਵਾਈ ਅਧੀਨ ‘ਰਾਸ਼ਟਰੀ ਅਧਿਆਪਕ ਦਿਵਸ” ਦਾ ਆਯੋਜਨ ਕੀਤਾ ਗਿਆ। ਰਾਸ਼ਟਰ ਪੱਧਰ ਤੇ ਅਧਿਆਪਕ ਦਿਵਸ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਮਨਾਇਆ ਜਾਂਦਾ ਹੈ। ਕਾਲਜ ਦੇ ਐਜੂਕੇਸ਼ਨ ਵਿਭਾਗ ਵੱਲੋਂ ਇਸ ਪ੍ਰੋਗਰਾਮ ਨੂੰ ਬਾਖੂਬੀ ਢੰਗ ਨਾਲ ਆਯੋਜਿਤ ਕੀਤਾ ਗਿਆ। ਮੰਚ ਸੰਚਾਲਕ ਦੀ ਭੂਮਿਕਾ ਵਿਦਿਆਰਥਣ ਕੋਮਲ ਅਤੇ ਆਸ਼ਿਨਾ ਵਲੋਂ ਨਿਭਾਈ ਗਈ। ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੇ ਪਿ੍ੰ . ਡਾ. ਨਵਦੀਪ ਕੌਰ ਨੂੰ ਨਿੱਘੀ ਜੀ ਆਇਆ ਕਿਹਾ ਅਤੇ ਇਸ ਦਿਨ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ। ਇਸ ਮੌਕੇ ਵਿਦਿਆਰਥਣਾਂ ਨੇ ਕਵਿਤਾ, ਡਾਂਸ ਅਤੇ ਸਕਿੱਟ ਪੇਸ਼ ਕਰਦਿਆਂ ਅਧਿਆਪਕਾਂ ਸਬੰਧੀ ਆਪਣੀਆਂ ਭਾਵਨਾਵਾਂ ਨੂੰ ਵਿਅਕਤ ਕੀਤਾ।ਵਿਦਿਆਰਥਣਾਂ ਨੂੰ ਮੁਖਾਤਿਬ ਹੁੰਦਿਆਂ ਪਿ੍ੰ: ਡਾ. ਨਵਦੀਪ ਕੌਰ ਨੇ ਕਿਹਾ ਕਿ ਭਾਰਤ ਦੇ ਦੂਸਰੇ ਰਾਸ਼ਟਰਪਤੀ ਡਾ. ਰਾਧਾ ਕ੍ਰਿਸ਼ਨਨ ਦੀ ਇੱਕ ਅਧਿਆਪਕ ਵਜੋਂ ਨਿਭਾਈ ਭੂਮਿਕਾ, ਉਨ੍ਹਾਂ ਦੇ ਜਨਮ ਦਿਨ ਮੌਕੇ ਅਧਿਆਪਕ ਦਿਵਸ ਮਨਾਉਣਾ, ਜੀਵਨ ਵਿੱਚ ਗੁਰੂ ਦੀ ਮਹੱਤਤਾ ਨੂੰ ਦਰਸਾਉਂਦਿਆਂ ਭਾਰਤੀ ਦਰਸ਼ਨ ਅਤੇ ਗੁਰਬਾਣੀ ਦੇ ਹਵਾਲਿਆਂ ਨੂੰ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਤਕਨਾਲੌਜੀ ਦੇ ਯੁੱਗ ਵਿਚ ਵਿਸ਼ਾਲ ਗਿਆਨ ਭੰਡਾਰ ਵਿਚੋਂ ਅਸਲੀ ਜੀਵਨ ਸੇਧ ਵਿਅਕਤੀਗਤ ਰੂਪ ਅਧਿਆਪਕ-ਵਿਦਿਆਰਥੀ ਸੰਵਾਦ ਰਾਹੀਂ ਹੀ ਮਿਲਦੀ ਹੈ। ਜਿੱਥੇ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਤਜਰਬੇਕਾਰ ਅਧਿਆਪਕਾਂ ਤੋਂ ਜੀਵਨ ਸੇਧ ਲੈਣ ਲਈ ਪੇ੍ਰਿਤ ਕੀਤਾ, ਉੱਥੇ ਹੀ ਉਨ੍ਹਾਂ ਅਧਿਆਪਕਾਂ ਨੂੰ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਸੁਝਾਅ ਦਿੱਤਾ। ਪ੍ਰੋ. ਭਗਵੰਤ ਕੌਰ ਨੇ ਰਸਮੀ ਤੌਰ ਤੇ ਸਭ ਦਾ ਧੰਨਵਾਦ ਪ੍ਰਗਟ ਕੀਤਾ।ਕਮਿਸਟਰੀ ਵਿਭਾਗ ਦੇ ਪ੍ਰੋ. ਆਸ਼ੀਸ ਕੁਮਾਰ ਨੇ ਆਪਣੀ ਸਵੈ-ਰਹਿਤ ਕਵਿਤਾ, ਫ਼ਿਜ਼ਿਕਸ ਵਿਭਾਗ ਪੋ੍. ਗਗਨਦੀਪ ਔਲਖ ਅਤੇ ਲਾਇਬਰੇਰੀਅਨ ਡਾ. ਮਹੀਪਾਲ ਦੱਤ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੇ ਅੰਤ ਵਿੱਚ ਸਮੂਹ ਸਟਾਫ਼ ਲਈ ਚਾਹ-ਪਾਰਟੀ ਦਾ ਉਚੇਚੇ ਤੌਰ ’ਤੇ ਪ੍ਰਬੰਧ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਮਾਡਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਕੀਮਾਨ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24