06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜੀ.ਐੱਚ.ਜੀ. ਇੰਸਟੀਚਿਊਟ ਆਫ ਫਾਰਮੇਸੀ ਸਿੱਧਵਾਂ ਖੁਰਦ ਵਿਖੇ ਅਧਿਆਪਕ ਦਿਵਸ ਮਨਾਇਆ

ਚੌਂਕੀਮਾਨ, 5 ਸਤੰਬਰ (ਤੇਜਿੰਦਰ ਸਿੰਘ ਚੱਢਾ)-ਜੀ. ਐੱਚ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਚੌਂਕੀਮਾਨ, 5 ਸਤੰਬਰ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ ਇੰਸਟੀਚਿਊਟ ਆਫ ਫਾਰਮੇਸੀ ਸਿੱਧਵਾਂ ਖੁਰਦ ਵਿਖੇ ਭਾਰਤ ਦੇ ਮਹਾਨ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ: ਪਵਨ ਕੁਮਾਰ ਨੇ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਵੱਲੋਂ ਦਿੱਤੀ ਸਿੱਖਿਆ ਅਤੇ ਸੰਸਕਾਰਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਅਧਿਆਪਕਾਂ ਪ੍ਰਤੀ ਆਪਣਾ ਪਿਆਰ, ਸਤਿਕਾਰ ਅਤੇ ਧੰਨਵਾਦ ਪ੍ਰਗਟ ਕੀਤਾ ਗਿਆ। ਸਮਾਗਮ ਦਾ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ। ਅੰਤ ਵਿੱਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਅਧਿਆਪਕ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਇਸ ਦਿਨ ਨੂੰ ਯਾਦਗਾਰ ਬਣਾਇਆ।
Ad Position 22
No active advertisement
ਪਿਛਲੀ ਖ਼ਬਰ ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਦੇ ਦੋਵੇਂ ਗੋਡੇ ਬਦਲੇ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਸਮਾਗਮ
Ad Position 24