07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

85 ਹਜ਼ਾਰ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀ.ਏ. ਦੇਣ ਦਾ ਫ਼ੈਸਲਾ ਇਤਿਹਾਸਕ- ਚੇਅਰਮੈਨ ਡਾ. ਤੇਜਪਾਲ ਗਿੱਲ

ਗੁਰੂਸਰ ਸੁਧਾਰ, 6 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸਾਲ 2020 ਤੋਂ ਬਾਅਦ ਨਿਯੁਕਤ ਹੋਏ 85 ਹਜ਼ਾਰ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀ. ਏ.

Ad Position 21
repet_subhas-goyals [Copy P29]
ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ 07-09-2026
ਗੁਰੂਸਰ ਸੁਧਾਰ, 6 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸਾਲ 2020 ਤੋਂ ਬਾਅਦ ਨਿਯੁਕਤ ਹੋਏ 85 ਹਜ਼ਾਰ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀ.ਏ. ਦੇਣ ਦਾ ਫ਼ੈਸਲਾ ਮੁਲਾਜ਼ਮ ਵਰਗ ਦੇ ਹਿੱਤਾਂ ਨੂੰ ਸਮਰਪਿਤ ਇਕ ਬੇਹੱਦ ਅਹਿਮ, ਦੂਰਅੰਦੇਸ਼ੀ ਅਤੇ ਇਤਿਹਾਸਕ ਫ਼ੈਸਲਾ ਹੈ। ਉਕਤ ਪ੍ਰਗਟਾਵਾ ਕਰਦਿਆਂ ਅਦਾਰਾ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਡੀ.ਏ. ਦੇਣ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਸਰਕਾਰ ਦੀ ਭਰਵੀਂ ਸ਼ਲਾਘਾ ਕੀਤੀ। ਡਾ. ਗਿੱਲ ਨੇ ਕਿਹਾ ਕਿ ਮੁਲਾਜ਼ਮਾਂ ਦੀ ਮਿਹਨਤ, ਸਮਰਪਣ ਤੇ ਹੱਕਾਂ ਦੀ ਰਾਖੀ ਕਰਨ ਵਜੋਂ ਸਰਕਾਰ ਆਪਣੀ ਮੁੱਢਲੀ ਜ਼ਿੰਮੇਵਾਰੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੇ ਸਿੱਧ ਕਰ ਦਿੱਤਾ ਹੈ ਕਿ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਆਰਥਿਕ ਹਿੱਤਾਂ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਚੇਅਰਮੈਨ ਡਾ. ਤੇਜਪਾਲ ਗਿੱਲ ਅਨੁਸਾਰ 2020 ਤੋਂ ਬਾਅਦ ਸਰਕਾਰੀ ਸੇਵਾ ਵਿਚ ਆਏ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀ.ਏ. ਦਾ ਲਾਭ ਮਿਲਣ ਨਾਲ ਉਨ੍ਹਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ ਅਤੇ ਮਨੋਬਲ ਵਿਚ ਵੀ ਵਾਧਾ ਹੋਵੇਗਾ। ਡਾ. ਤੇਜਪਾਲ ਸਿੰਘ ਗਿੱਲ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਲਏ ਜਾ ਰਹੇ ਲੋਕਪੱਖੀ ਫ਼ੈਸਲੇ ਇਹ ਦਰਸਾਉਂਦੇ ਹਨ ਕਿ ਪੰਜਾਬ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ, ਸਗੋਂ ਹਰੇਕ ਵਰਗ ਦੀ ਭਲਾਈ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ।ਉਨ੍ਹਾਂ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀ.ਏ. ਦੇਣ ਦਾ ਐਲਾਨ ਤੇ ਫ਼ੈਸਲਾ ਜਿਥੇ ਸਰਕਾਰ ਅਤੇ ਮੁਲਾਜ਼ਮ ਵਰਗ ਵਿਚਲੇ ਭਰੋਸੇ ਨੂੰ ਹੋਰ ਮਜ਼ਬੂਤ ਕਰੇਗਾ, ਉਥੇ ਸੂਬਾ ਸਰਕਾਰ ਦਾ ਇਹ ਕਦਮ ਮੁਲਾਜ਼ਮ ਭਲਾਈ ਦੇ ਖੇਤਰ ਵਿਚ ਇਕ ਨਵਾਂ ਮਾਪਦੰਡ ਸਥਾਪਤ ਕਰਨ ਵਾਲਾ ਸਾਬਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਬੇਟ ਇਲਾਕੇ ਦੇ ਦਰਜਨਾਂ ਨੌਜਵਾਨ ਨਸ਼ਿਆਂ ਦੇ ਛੇਵੇਂ ਦਰਿਆ ਦੀ ਦਲ-ਦਲ ’ਚ ਫਸੇ- ਕਲੇਰ, ਸਿੱਧੂ ਅਗਲੀ ਖ਼ਬਰ 9 ਸਤੰਬਰ ਦੀ ਫਰੀਦਕੋਟ ਮਹਾ ਪੰਚਾਇਤ ਲਈ ਬੀ.ਕੇ.ਯੂ. ਸਿੱਧੂਪੁਰ ਨੇ ਕੀਤੀਆਂ ਤਿਆਰੀਆਂ
Ad Position 24