07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬੇਟ ਇਲਾਕੇ ਦੇ ਦਰਜਨਾਂ ਨੌਜਵਾਨ ਨਸ਼ਿਆਂ ਦੇ ਛੇਵੇਂ ਦਰਿਆ ਦੀ ਦਲ-ਦਲ ’ਚ ਫਸੇ- ਕਲੇਰ, ਸਿੱਧੂ

ਸਿੱਧਵਾਂ ਬੇਟ, 6 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਐਸ. ਆਰ.

Ad Position 21
repet_subhas-goyals [Copy P29]
ਐਸ.ਆਰ.ਕਲੇਰ ਅਤੇ ਤੇਜਿੰਦਰਪਾਲ ਸਿੰਘ ਸਿੱਧੂ ਦੀਆਂ ਤਸਵੀਰਾਂ। 07-09-2026
ਸਿੱਧਵਾਂ ਬੇਟ, 6 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਐਸ.ਆਰ.ਕਲੇਰ ਅਤੇ ਸਰਕਲ ਕੰਨੀਆਂ ਦੇ ਪ੍ਰਧਾਨ ਸਾਬਕਾ ਸਰਪੰਚ ਤੇਜਿੰਦਰਪਾਲ ਸਿੰਘ ਸਿੱਧੂ ਨੇ ਆਖਿਆ ਕਿ ਦਰਿਆ ਸਤਲੁਜ ਲਾਗਲੇ ਪਿੰਡਾਂ ਵਿੱਚ ਨਸ਼ਿਆਂ ਦਾ ਕਾਰੋਬਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਦੀ ਦਲ-ਦਲ ਵਿਚ ੲਲਾਕੇ ਦੇ ਦਰਜਨਾਂ ਨੌਜਵਾਨ ਫਸ ਚੁੱਕੇ ਹਨ। ਉਨ੍ਹਾਂ ਆਖਿਆ ਕਿ ਜੋ ਵੀ ਨਸ਼ਿਆਂ ਦੇ ਖਿਲਾਫ਼ ਆਵਾਜ਼ ਉਠਾਉਣ ਦੀ ਕੋਸ਼ਿਸ਼ ਕਰਦਾ ਹੈ ਉਸ ਨੂੰ ਡਰਾ-ਧਮਕਾ ਕੇ ਚੁੱਪ ਕਰਵਾ ਦਿੱਤਾ ਜਾਂਦਾ ਹੈ। ਜਿਸ ਦੀ ਉਦਾਹਰਣ ਦਿੰਦੇ ਹੋਏ ਸਾਬਕਾ ਵਿਧਾਇਕ ਕਲੇਰ ਨੇ ਆਖਿਆ ਕਿ ਕਰੀਬ ਡੇਢ ਮਹੀਨਾ ਪਹਿਲਾਂ ਮੰਡ ਇਲਾਕੇ ਦੇ ਪਿੰਡਾਂ ਵਿਚ ਦੋ ਨੌਜਵਾਨ ਇਕੋਂ ਦਿਨ ਹੀ ਨਸ਼ਿਆਂ ਦੀ ਭੇਟ ਚੜ੍ਹ ਗਏ। ਜਿੱਥੇ ਮੈਂਨੂੰ ਵੀ ਜਾਣ ਦਾ ਮੌਕਾ ਮਿਲਿਆ। ਉਸ ਸਮੇਂ ਦੋਹਾਂ ਹੀ ਮ੍ਰਿਤਕ ਨੌਜਵਾਨਾਂ ਦੇ ਮਾਪੇ ਰੋ-ਰੋ ਕੇ ਦੁਹਾਈਆਂ ਪਾ ਰਹੇ ਸਨ ਕਿ ਸਾਡੇ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿਚ ਫਸ ਕੇ ਮੌਤ ਦੇ ਮੂੰਹ ਜਾ ਪਏ ਹਨ। ਉਸ ਸਮੇਂ ਪਿੰਡ ਦੀ ਸਾਬਕਾ ਸਰਪੰਚ ਨੇ ਉਸ ਨਸ਼ਾ ਤਸਕਰ ਦੇ ਨਾਮ ਦਾ ਖੁਲਾਸਾ ਕੀਤਾ ਸੀ, ਜੋ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ, ਪਰ ਬਾਅਦ ਵਿਚ ਪੁਲਿਸ ਨੇ ਆਪਣੇ ਬੰਦਿਆਂ ਨੂੰ ਵਿਚ ਪਾ ਕੇ ਪਰਿਵਾਰਿਕ ਮੈਂਬਰਾਂ ਦਾ ਮੂੰਹ ਬੰਦ ਕਰਵਾ ਦਿੱਤਾ। ਜੋ ਇਕ ਦਿਨ ਪਹਿਲਾਂ ਦੁਹਾਈ ਪਾ ਰਹੇ ਸਨ ਕਿ ਸਾਡੇ ਪੁੱਤ ਨਸ਼ਿਆਂ ਦੀ ਭੇਂਟ ਚੜ੍ਹ ਗਏ ਹਨ। ਉਹ ਦੂਜੇ ਦਿਨ ਇਨ੍ਹਾਂ ਮੋਤਾਂ ਨੂੰ ਕੁਦਰਤੀ ਆਖ ਰਹੇ ਸਨ। ਉਨ੍ਹਾਂ ਆਖਿਆ ਕਿ ਇਸੇ ਤਰ੍ਹਾਂ ਹੀ ਕੁਝ ਦਿਨ ਪਹਿਲਾਂ ਦਰਿਆ ਸਤਲੁਜ ਤੋਂ ਪਾਰ ਪੈਂਦੇ ਇਕ ਪਿੰਡ ਵਿੱਚ ਨਸ਼ਿਆਂ ਦਾ ਸ਼ਿਕਾਰ ਹੋ ਕੇ ਇਕ ਨੌਜਵਾਨ ਦੀ ਜਾਨ ਚਲੇ ਗਈ। ਪਹਿਲਾਂ ਤਾਂ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਵੀ ਆਖ ਰਹੇ ਸਨ ਇਹ ਮੌਤ ਨਸ਼ੇ ਨਾਲ ਹੋਈ ਹੈ, ਪਰ ਬਾਅਦ ਵਿਚ ਇਸ ਪਰਿਵਾਰ ਨੇ ਵੀ ਕਿਸੇ ਦਬਾਅ ਵਿਚ ਆ ਕੇ ਚੁੱਪ-ਚੁਪੀਤੇ ਮ੍ਰਿਤਕ ਦਾ ਸਸਕਾਰ ਕਰ ਦਿੱਤਾ ਸੀ। ਉਨ੍ਹਾਂ ਆਖਿਆ ਕਿ ਜੇਕਰ ਬੇਟ ਇਲਾਕੇ ਵਿੱਚ ਨਸ਼ਿਆਂ ਦਾ ਸੇਵਨ ਕਰਕੇ ਮੌਤ ਦੇ ਮੂੰਹ ਪੈ ਰਹੇ ਨੌਜਵਾਨਾਂ ਦਾ ਪੋਸਟਮਾਰਟਮ ਕਰਵਾਇਆ ਜਾਵੇ ਤਾਂ ਮੌਤਾਂ ਦੇ ਅੰਕੜੇ ਹੈਰਾਨੀਜਨਕ ਹੋਣਗੇ। ਉਨ੍ਹਾਂ ਇਹ ਵੀ ਆਖਿਆ ਕਿ ਜੇਕਰ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਦੇ ਡੋਪ ਟੈਸਟ ਕਰਵਾਏ ਜਾਣ ਤਾਂ ਦਰਜਨਾਂ ਨੌਜਵਾਨਾਂ ਦੇ ਨਸ਼ਿਆਂ ਦਾ ਸ਼ਿਕਾਰ ਹੋਣ ਦਾ ਖੁਲਾਸਾ ਹੋ ਜਾਵੇਗਾ। ਉਨ੍ਹਾਂ ਮਾਨ ਸਰਕਾਰ ’ਤੇ ਨਸ਼ਿਆਂ ਦਾ ਅੰਕੜਾ ਛਪਾਉਣ ਦਾ ਦੋਸ਼ ਲਗਾਉਂਦੇ ਹੋਏ ਆਖਿਆ ਕਿ ਨਸ਼ਿਆਂ ਦੇ ਮਾਮਲੇ ਵਿਚ ਸਰਕਾਰ ਬੁਖਲਾਈ ਹੋਈ ਹੈ। ਇਸੇ ਕਰਕੇ ਹੀ ਕੁਝ ਦਿਨ ਪਹਿਲਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਸੇਰੋਂ ਵਿਖੇ ਪੁਲਿਸ ਅਧਿਕਾਰੀਆਂ ਨੇ ਉਸ ਨੌਜਵਾਨ ਦੀ ਕੁੱਟਮਾਰ ਕਰ ਦਿੱਤੀ, ਜੋ ਪਿੰਡ ਵਿਚ ਪੁੱਜੇ ਮੁੱਖ ਮੰਤਰੀ ਨੂੰ ਨਸ਼ਿਆਂ ਦੇ ਮਾਮਲੇ ਵਿਚ ਕਾਲੀ ਝੰਡੀ ਵਿਖਾ ਰਿਹਾ ਸੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸਮੱਰਥਕਾਂ ’ਚ ਛਪਾਰ ਕਾਨਫਰੰਸ ਪ੍ਰਤੀ ਭਾਰੀ ਉਤਸ਼ਾਹ-ਇਯਾਲੀ, ਹਸਨਪੁਰ ਛਪਾਰ ਕਾਨਫਰੰਸ ’ਚ ਹ... ਅਗਲੀ ਖ਼ਬਰ 85 ਹਜ਼ਾਰ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀ.ਏ. ਦੇਣ ਦਾ ਫ਼ੈਸਲਾ ਇਤਿਹਾਸਕ- ਚੇਅਰਮੈਨ ਡਾ. ਤੇਜਪਾਲ ਗਿੱਲ
Ad Position 24